ਦਸੂਹਾ, 3 ਮਈ (ਕੌਸ਼ਲ)-ਮੁੱਖ ਮੰਤਰੀ ਭਗਵੰਤ ਮਾਨ ਦੀ ਮੌਜੂਦਗੀ 'ਚ ਭਾਜਪਾ ਦੇ ਯੂਥ ਆਗੂ ਤਰੁਣ ਮਨੂ ਖੁੱਲਰ 'ਆਪ' 'ਚ ਸ਼ਾਮਿਲ ਹੋ ਗਏ | ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਤਰੁਣ ਮਨੂ ਖੁੱਲਰ ਵਰਗੇ ਨੌਜਵਾਨਾਂ ਦੇ ਪਾਰਟੀ 'ਚ ਸ਼ਾਮਿਲ ਹੋਣ ਨਾਲ 'ਆਪ' ਨੂੰ ਜ਼ਮੀਨੀ ਪੱਧਰ 'ਤੇ ਹੋਰ ਮਜ਼ਬੂਤੀ ਮਿਲੇਗੀ | ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਤੇ ਲੋਕ-ਹਿਤੈਸ਼ੀ ਨੀਤੀਆਂ ਨਾਲ ਪ੍ਰੇਰਿਤ ਹੋ ਕੇ ਨੌਜਵਾਨ ਵੱਡੀ ਗਿਣਤੀ 'ਚ ਪਾਰਟੀ ਨਾਲ ਜੁੜ ਰਹੇ ਹਨ | ਤਰੁਣ ਮਨੂ ਖੁੱਲਰ ਨੇ ਇਸ ਮੌਕੇ ਕਿਹਾ ਕਿ ਉਹ ਮੁੱਖ ਮੰਤਰੀ ਦੀ ਅਗਵਾਈ ਹੇਠ ਕੀਤੇ ਜਾ ਰਹੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ 'ਆਪ' 'ਚ ਸ਼ਾਮਿਲ ਹੋਏ ਹਨ |