15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-05-2026

ਹਰਿਆਣਾ ਦੇ ਮੁੱਖ ਮੰਤਰੀ ਨੇ ਹਜ਼ੂਰ ਸਾਹਿਬ ਲਈ ਵਿਸ਼ੇਸ਼ ਰੇਲ ਗੱਡੀ ਨੂੰ ਕੀਤਾ ਰਵਾਨਾ

Ad Position 21
No active advertisement
ਅਜੀਤ ਡੈਸਕ 06-05-2026

ਦੋ ਮਹਾਨ ਤੀਰਥ ਅਸਥਾਨਾਂ ਵਿਚਕਾਰ ਪੁਲ ਦਾ ਕੰਮ ਕਰ ਰਹੀ ਹੈ ਇਹ ਵਿਸ਼ੇਸ਼ ਰੇਲ ਗੱਡੀ-ਨਾਇਬ ਸਿੰਘ ਸੈਣੀ
ਚੰਡੀਗੜ੍ਹ, 5 ਮਈ (ਰਾਮ ਸਿੰਘ ਬਰਾੜ)-ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਦੇ ਦਰਸ਼ਨਾਂ ਲਈ ਜਾ ਰਹੇ ਸ਼ਰਧਾਲੂਆਂ ਦੀ ਵਿਸ਼ੇਸ਼ ਰੇਲ ਗੱਡੀ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ | ਮੁੱਖ ਮੰਤਰੀ ਨੇ ਇਸ ਪਵਿੱਤਰ ਯਾਤਰਾ 'ਤੇ ਜਾ ਰਹੇ ਸ਼ਰਧਾਲੂਆਂ ਨੂੰ ਸੰਕਲਪ ਦਿਵਾਉਂਦਿਆਂ ਕਿਹਾ ਕਿ ਉਹ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿਚ ਉਤਾਰਨ | ਇਹੀ ਇਸ ਯਾਤਰਾ ਦੀ ਸੱਚੀ ਸਫਲਤਾ ਹੋਵੇਗੀ | ਮੁੱਖ ਮੰਤਰੀ ਨੇ ਕਿਹਾ ਕਿ ਅੱਜ ਜੋ ਰੇਲ ਗੱਡੀ ਕੁਰੂਕਸ਼ੇਤਰ ਤੋਂ ਜਾ ਰਹੀ ਹੈ, ਉਹ ਦੋ ਮਹਾਨ ਤੀਰਥ ਅਸਥਾਨਾਂ ਵਿਚਕਾਰ ਪੁਲ ਦਾ ਕੰਮ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ 'ਚ ਦੇਸ਼ ਵਿਚ ਧਾਰਮਿਕ ਅਤੇ ਸਭਿਆਚਾਰਕ ਵਿਰਾਸਤਾਂ ਦੀ ਸੰਭਾਲ ਅਤੇ ਪ੍ਰਫੁੱਲਤਾ ਲਈ ਬੇਮਿਸਾਲ ਕਾਰਜ ਕੀਤੇ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਦੇ ਸੈਰ-ਸਪਾਟਾ ਮੰਤਰਾਲੇ ਨੇ ਸਵਦੇਸ਼ ਦਰਸ਼ਨ ਯੋਜਨਾ ਤਹਿਤ ਸ੍ਰੀ ਅਨੰਦਪੁਰ ਸਾਹਿਬ, ਸ੍ਰੀ ਫ਼ਤਿਹਗੜ੍ਹ ਸਾਹਿਬ, ਸ੍ਰੀ ਚਮਕੌਰ ਸਾਹਿਬ, ਫ਼ਿਰੋਜ਼ਪੁਰ, ਅੰਮਿ੍ਤਸਰ, ਖਟਕੜ ਕਲਾਂ, ਕਲਾਨੌਰ, ਪਟਿਆਲਾ ਵਿਰਾਸਤੀ ਸਰਕਟ ਦੇ ਵਿਕਾਸ ਨੂੰ ਮਨਜ਼ੂਰੀ ਦਿੱਤੀ ਹੈ | ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਦਾ ਇਹ ਸੰਕਲਪ ਹੈ ਕਿ ਸਾਡੇ ਬਜ਼ੁਰਗ ਅਤੇ ਆਰਥਿਕ ਤੌਰ 'ਤੇ ਕਮਜ਼ੋਰ ਵਰਗ ਦੇ ਸ਼ਰਧਾਲੂ ਪੈਸੇ ਦੀ ਘਾਟ ਕਾਰਨ ਤੀਰਥ ਯਾਤਰਾ ਤੋਂ ਵਾਂਝੇ ਨਾ ਰਹਿਣ | ਇਸੇ ਉਦੇਸ਼ ਨਾਲ 'ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ' ਦੀ ਸ਼ੁਰੂਆਤ ਕੀਤੀ ਗਈ ਹੈ |

Ad Position 22
No active advertisement
ਪਿਛਲੀ ਖ਼ਬਰ ਰੁਪਿਆ ਰਿਕਾਰਡ ਹੇਠਲੇ ਪੱਧਰ 'ਤੇ ਅਗਲੀ ਖ਼ਬਰ ਗੁਰਪ੍ਰੀਤ ਆਨਲਾਈਨ ਕੰਪਨੀ ਲਈ ਡਲਿਵਰੀਮੈਨ ਵਜੋਂ ਕੰਮ ਕਰਦਾ ਸੀ-ਪਿਤਾ
Ad Position 24