21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਜਲੰਧਰ ਧਮਾਕੇ ਦੀ ਐਨ.ਆਈ.ਏ. ਵਲੋਂ ਜਾਂਚ ਸ਼ੁਰੂ

Ad Position 21
No active advertisement
ਅਜੀਤ ਡੈਸਕ 07-05-2026

ਧਮਾਕਾਖੇਜ਼ ਸਮੱਗਰੀ ਨਾਲ ਕੀਤਾ ਗਿਆ ਸੀ ਧਮਾਕਾ- ਪੁਲਿਸ ਕਮਿਸ਼ਨਰ
ਜਲੰਧਰ, 6 ਮਈ (ਜਤਿੰਦਰ ਪੰਮੀ)-ਜਲੰਧਰ 'ਚ ਬੀ.ਐਸ.ਐਫ ਹੈੱਡਕੁਆਟਰ ਦੇ ਮੁੱਖ ਗੇਟ ਨੇੜੇ ਮੰਗਲਵਾਰ ਦੇਰ ਸ਼ਾਮ ਹੋਏ ਧਮਾਕੇ ਵਿਚ ਵਿਸਫੋਟਕ ਸਮੱਗਰੀ ਦੀ ਵਰਤੋਂ ਕੀਤੀ ਗਈ ਸੀ | ਇਹ ਸੁਰਾਗ ਵੱਖ-ਵੱਖ ਟੀਮਾਂ ਵਲੋਂ ਲਗਾਤਾਰ ਕੀਤੀ ਜਾ ਰਹੀ ਜਾਂਚ 'ਚ ਮਿਲਿਆ ਹੈ | ਘਟਨਾ ਦੀ ਜਾਂਚ ਹਾਲੇ ਵੀ ਜਾਰੀ ਹੈ | ਇਸੇ ਦੌਰਾਨ ਬੁੱਧਵਾਰ ਬਾਅਦ ਦੁਪਹਿਰ ਦਿੱਲੀ ਤੋਂ ਐਨ.ਆਈ.ਏ ਦੀ ਟੀਮ ਵੀ ਜਾਂਚ ਲਈ ਪੁੱਜੀ ਅਤੇ ਘਟਨਾ ਸਥਾਨ ਦਾ ਦੌਰਾ ਕਰਕੇ ਵੱਖ-ਵੱਖ ਪੱਖਾਂ ਤੋਂ ਜਾਂਚ ਕੀਤੀ | ਓਧਰ ਡੀ.ਜੀ.ਪੀ ਗੌਰਵ ਯਾਦਵ ਵੀ ਦੁਪਹਿਰ 2 ਵਜੇ ਦੇ ਕਰੀਬ ਘਟਨਾ ਸਥਾਨ ਦਾ ਦੌਰਾ ਕਰਨ ਪੁੱਜੇ ਅਤੇ ਮੌਕੇ 'ਤੇ ਜਾ ਕੇ ਜਾਂਚ ਕਰ ਰਹੇ ਅਧਿਕਾਰੀਆਂ ਤੋਂ ਜਾਣਕਾਰੀ ਪ੍ਰਾਪਤ ਕੀਤੀ | ਇਸ ਤੋਂ ਪਹਿਲਾਂ ਉਹ ਬੀ.ਐਸ.ਐਫ ਹੈੱਡਕੁਆਟਰ ਅੰਦਰ ਗਏ ਅਤੇ ਆਈ.ਜੀ ਬੀ.ਐਸ.ਐਫ ਨਾਲ ਘਟਨਾ ਨੂੰ ਲੈ ਕੇ ਮੀਟਿੰਗ ਕੀਤੀ | ਡੀ.ਜੀ.ਪੀ ਘਟਨਾ ਸਥਾਨ 'ਤੇ ਕਰੀਬ 10 ਮਿੰਟ ਰੁਕੇ ਅਤੇ ਫਿਰ ਮੀਡੀਆ ਨਾਲ ਕੋਈ ਗੱਲਬਾਤ ਕੀਤਿਆਂ ਬਿਨ੍ਹਾਂ ਹੀ ਉਥੋਂ ਵਾਪਸ ਚਲੇ ਗਏ | ਡੀ.ਜੀ.ਪੀ ਦੇ ਜਾਣ ਉਪਰੰਤ ਪੁਲਿਸ ਕਮਿਸ਼ਨਰ ਧੰਨਪ੍ਰੀਤ ਕੌਰ ਨੇ ਘਟਨਾ ਸਥਾਨ 'ਤੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੰਗਲਵਾਰ ਦੇਰ ਸ਼ਾਮ ਸੂਚਨਾ ਮਿਲੀ ਸੀ ਕਿ ਬੀ.ਐਸ.ਐਫ ਹੈੱਡਕੁਆਟਰ ਦੇ ਬਾਹਰ ਸਕੂਟਰੀ 'ਚ ਧਮਾਕਾ ਹੋਇਆ ਤੇ ਅੱਗ ਲੱਗ ਗਈ ਹੈ | ਉਨ੍ਹਾਂ ਕਿਹਾ ਕਿ ਘਟਨਾ ਵਾਪਰਨ ਦੇ 24 ਘੰਟਿਆਂ ਦੌਰਾਨ ਫੋਰੈਂਸਿਕ ਟੀਮ ਤੋਂ ਇਲਾਵਾ ਵੱਖ-ਵੱਖ ਟੀਮਾਂ ਵਲੋਂ ਕੀਤੀ ਗਈ ਜਾਂਚ 'ਚ ਇਹ ਗੱਲ ਸਾਹਮਣੇ ਆਈ ਹੈ ਕਿ ਇਸ ਧਮਾਕੇ 'ਚ ਵਿਸਫੋਟਕ ਸਮੱਗਰੀ ਦੀ ਵਰਤੋਂ ਕੀਤੀ ਗਈ ਹੈ, ਜਿਸ ਦੀ ਟੀਮਾਂ ਵਲੋਂ ਹੋਰ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ | ਉਨ੍ਹਾਂ ਅੱਗੇ ਕਿਹਾ ਕਿ ਡੀ.ਜੀ.ਪੀ ਪੰਜਾਬ ਗੌਰਵ ਯਾਦਵ ਅੱਜ ਖ਼ੁਦ ਮੌਕਾ ਦੇਖਣ ਆਏ ਸਨ ਅਤੇ ਘਟਨਾ ਸਥਾਨ ਦਾ ਦੌਰਾ ਕਰਕੇ ਜਾਂਚ ਦੀ ਪ੍ਰਗਤੀ ਬਾਰੇ ਸੰਬੰਧਿਤ ਅਧਿਕਾਰੀਆਂ ਕੋਲੋਂ ਵਿਸਥਾਰ ਨਾਲ ਜਾਣਕਾਰੀ ਹਾਸਲ ਕੀਤੀ ਹੈ | ਉਨ੍ਹਾਂ ਕਿਹਾ ਕਿ ਜਾਂਚ ਟੀਮਾਂ ਨੂੰ ਘਟਨਾ ਸੰਬੰਧੀ 3-4 ਸੁਰਾਗ ਮਿਲੇ ਹਨ, ਜਿਨ੍ਹਾਂ ਨੂੰ ਆਧਾਰ ਬਣਾ ਕੇ ਅਗਲੀ ਜਾਂਚ ਕੀਤੀ ਜਾ ਰਹੀ ਹੈ | ਦੱਸਣਯੋਗ ਹੈ ਕਿ ਉਕਤ ਸਕੂਟਰੀ 'ਤੇ ਪਾਰਸਲ ਦੇਣ ਆਇਆ ਨੌਜਵਾਨ ਗੁਰਪ੍ਰੀਤ ਅਜੇ ਵੀ ਪੁਲਿਸ ਦੀ ਹਿਰਾਸਤ 'ਚ ਹੈ | ਉਧਰ ਅੱਜ ਸੋਸ਼ਲ ਮੀਡੀਆ 'ਚ ਖ਼ਾਲਿਸਤਾਨ ਲਿਬਰੇਸ਼ਨ ਆਰਮੀ ਦੇ ਨਾਂਅ ਦਾ ਇਕ ਪੱਤਰ ਵਾਇਰਲ ਹੋ ਰਿਹਾ ਸੀ, ਜਿਸ ਬਾਰੇ ਕਿਸੇ ਵੀ ਪੁਲਿਸ ਅਧਿਕਾਰੀ ਨੇ ਪੁਸ਼ਟੀ ਨਹੀਂ ਕੀਤੀ |

Ad Position 22
No active advertisement
ਪਿਛਲੀ ਖ਼ਬਰ ਟਰੰਪ ਵਲੋਂ 'ਪ੍ਰਾਜੈਕਟ ਫਰੀਡਮ' ਮੁਅੱਤਲ ਕਰਨ ਦਾ ਐਲਾਨ ਅਗਲੀ ਖ਼ਬਰ ਭਾਰਤ ਅਤੇ ਵੀਅਤਨਾਮ ਦਰਮਿਆਨ 13 ਸਮਝੌਤੇ ਸਹੀਬੱਧ
Ad Position 24