21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਅੰਮਿ੍ਤਸਰ ਧਮਾਕੇ ਦੀ ਕੇ.ਐੱਲ.ਐੱਫ. ਨੇ ਲਈ ਜ਼ਿੰਮੇਵਾਰੀ

Ad Position 21
No active advertisement
ਅਜੀਤ ਡੈਸਕ 07-05-2026
ਅਟਾਰੀ ਸਰਹੱਦ, (ਅੰਮਿ੍ਤਸਰ) 6 ਮਈ (ਰਾਜਿੰਦਰ ਸਿੰਘ ਰੂਬੀ/ਗੁਰਦੀਪ ਸਿੰਘ)-ਅੰਮਿ੍ਤਸਰ-ਅਟਾਰੀ ਰੋਡ 'ਤੇ ਸਥਿਤ ਖਾਸਾ ਫ਼ੌਜੀ ਕੈਂਪ 'ਤੇ ਬੀਤੀ ਰਾਤ ਹੋਏ ਹਮਲੇ ਤੋਂ ਬਾਅਦ ਸੋਸ਼ਲ ਮੀਡੀਆ 'ਤੇ ਖ਼ੁਦ ਨੂੰ ਖ਼ਾਲਿਸਤਾਨ ਲਿਬਰੇਸ਼ਨ ਫੋਰਸ (ਕੇ.ਐੱਲ.ਐੱਫ.) ਨਾਲ ਜੁੜਿਆ ਦੱਸਣ ਵਾਲੇ ਇਕ ਅਕਾਊਾਟ ਵਲੋਂ ਹਮਲੇ ਦੀ ਜ਼ਿੰਮੇਵਾਰੀ ਲੈਣ ਦਾ ਦਾਅਵਾ ਕੀਤਾ ਗਿਆ ਹੈ | ਪੋਸਟ ਵਿਚ ਕਿਹਾ ਗਿਆ ਹੈ ਕਿ 'ਆਪ੍ਰੇਸ਼ਨ ਰੇਜਿੰਗ ਪੰਜਾਬ' ਤਹਿਤ ਖਾਸਾ ਕੈਂਟ 'ਤੇ ਹਮਲਾ ਕੀਤਾ ਗਿਆ ਅਤੇ ਅੱਗੇ ਵੀ ਹਮਲੇ ਜਾਰੀ ਰਹਿਣਗੇ | ਹਾਲਾਂਕਿ, ਇਸ ਦਾਅਵੇ ਦੀ ਅਜੇ ਤੱਕ ਅਧਿਕਾਰਿਕ ਪੁਸ਼ਟੀ ਨਹੀਂ ਹੋਈ | ਸੁਰੱਖਿਆ ਏਜੰਸੀਆਂ ਅਤੇ ਪੁਲਿਸ ਵਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ |

Ad Position 22
No active advertisement
ਪਿਛਲੀ ਖ਼ਬਰ ਸ਼ਸ਼ੀ ਸ਼ੇਖਰ ਬਣੇ ਸੈਂਸਰ ਬੋਰਡ ਦੇ ਨਵੇਂ ਚੇਅਰਪਰਸਨ ਅਗਲੀ ਖ਼ਬਰ ਅੰਮਿ੍ਤਸਰ 'ਚ ਫ਼ੌਜ ਤੇ ਪੁਲਿਸ ਅਧਿਕਾਰੀਆਂ ਵਲੋਂ ਜਾਂਚ ਜਾਰੀ
Ad Position 24