21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਪੰਜਾਬ 'ਚ ਦੋਹਰੇ ਧਮਾਕਿਆਂ ਲਈ ਕੇਂਦਰੀ ਗ੍ਰਹਿ ਮੰਤਰੀ ਜ਼ਿੰਮੇਵਾਰ-ਅਖਿਲੇਸ਼

Ad Position 21
No active advertisement
ਅਜੀਤ ਡੈਸਕ 07-05-2026
ਲਖਨਊ, 6 ਮਈ (ਪੀ.ਟੀ.ਆਈ.)-ਸਮਾਜਵਾਦੀ ਪਾਰਟੀ ਦੇ ਮੁਖੀ ਅਖਿਲੇਸ਼ ਯਾਦਵ ਨੇ ਪੰਜਾਬ 'ਚ ਹੋਏ ਦੋਹਰੇ ਧਮਾਕਿਆਂ ਲਈ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਨਿਸ਼ਾਨਾ ਬਣਾਉਂਦੇ ਹੋਏ ਕਿਹਾ ਕਿ ਉਨ੍ਹਾਂ ਨੂੰ ਇਨ੍ਹਾਂ ਘਟਨਾਵਾਂ ਲਈ ਜ਼ਿੰਮੇਵਾਰ ਠਹਿਰਾਇਆ ਜਾਣਾ ਚਾਹੀਦਾ ਹੈ | ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਖਿਲੇਸ਼ ਨੇ ਕਿਹਾ ਕਿ ਜੇਕਰ ਕੋਈ ਧਮਾਕਾ ਹੋਇਆ ਹੈ, ਤਾਂ ਕਿਸ ਨੂੰ ਜ਼ਿੰਮੇਵਾਰ ਠਹਿਰਾਇਆ ਜਾਣਾ ਚਾਹੀਦਾ ਹੈ? ਇਹ ਦੇਸ਼ ਦਾ ਗ੍ਰਹਿ ਮੰਤਰੀ ਹੋਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਪੰਜਾਬ 'ਚ ਹੋਏ ਦੋਹਰੇ ਧਮਾਕਿਆਂ ਦੀ ਜਾਂਚ ਦਾ ਹਾਲ ਵੀ ਪੁਲਵਾਮਾ ਅਤੇ ਪਹਿਲਗਾਮ ਵਰਗਾ ਹੀ ਹੋਵੇਗਾ |

Ad Position 22
No active advertisement
ਪਿਛਲੀ ਖ਼ਬਰ ਸੌਰਭ ਵਿਜੇ ਯੂ.ਆਈ.ਡੀ.ਏ.ਆਈ. ਦੇ ਮੁਖੀ ਬਣੇ ਅਗਲੀ ਖ਼ਬਰ ਪੰਜਾਬ 'ਚ ਵਾਪਰੀ ਕਿਸੇ ਵੀ ਘਟਨਾ ਲਈ ਸੂਬਾ ਸਰਕਾਰ ਜ਼ਿੰਮੇਵਾਰ-ਸੈਣੀ
Ad Position 24