ਨਵੀਂ ਦਿੱਲੀ, 8 ਮਈ (ਜਗਤਾਰ ਸਿੰਘ)-ਮੱਧ ਪ੍ਰਦੇਸ਼ ਸਰਕਾਰ ਦੇ ਮੰਤਰੀ ਕੁੰਵਰ ਵਿਜੇ ਸ਼ਾਹ ਵਲੋਂ ਕਰਨਲ ਸੋਫ਼ੀਆ ਕੁਰੈਸ਼ੀ ਵਿਰੁੱਧ ਕੀਤੀ ਗਈ ਟਿੱਪਣੀ 'ਤੇ ਹੰਗਾਮਾ ਲਗਾਤਾਰ ਜਾਰੀ ਹੈ ¢ ਸੁਪਰੀਮ ਕੋਰਟ ਨੇ ਇਸ ਮਾਮਲੇ ਦੀ ਸੁਣਵਾਈ ਕਰਦੇ ਹੋਏ ਮੱਧ ਪ੍ਰਦੇਸ਼ ਸਰਕਾਰ ਨੂੰ ਫਿਟਕਾਰ ਲਗਾਈ ਹੈ ¢ ਸੁਪਰੀਮ ਕੋਰਟ ਨੇ ਰਾਜ ਸਰਕਾਰ ਵਲੋਂ ਆਪਣੇ ਮੰਤਰੀ ਕੁੰਵਰ ਵਿਜੇ ਸ਼ਾਹ 'ਤੇ ਮੁਕੱਦਮਾ ਚਲਾਉਣ ਦੀ ਮਨਜ਼ੂਰੀ ਦੇਣ 'ਚ ਦੇਰੀ ਕਰਨ 'ਤੇ ਇਤਰਾਜ਼ ਜਤਾਇਆ ¢ ਵਿਸ਼ੇਸ਼ ਜਾਂਚ ਟੀਮ ਨੇ ਸੁਪਰੀਮ ਕੋਰਟ ਦੇ ਹੁਕਮਾਂ 'ਤੇ ਮਾਮਲੇ ਦੀ ਜਾਂਚ ਕੀਤੀ ਸੀ ਤੇ ਕੁੰਵਰ ਵਿਜੇ ਸ਼ਾਹ 'ਤੇ ਮੁਕੱਦਮਾ ਚਲਾਉਣ ਲਈ ਸਰਕਾਰੀ ਮਨਜ਼ੂਰੀ ਮੰਗੀ ਸੀ ¢ ਚੀਫ਼ ਜਸਟਿਸ ਸੂਰਿਆ ਕਾਂਤ ਤੇ ਜਸਟਿਸ ਜਾਇਮਾਲਿਆ ਬਾਗਚੀ ਦੇ ਬੈਂਚ ਨੇ ਕਿਹਾ ਕਿ ਮੰਤਰੀ ਕੁੰਵਰ ਵਿਜੇ ਸ਼ਾਹ 'ਤੇ ਮੁਕੱਦਮਾ ਚਲਾਉਣ ਦੀ ਮਨਜ਼ੂਰੀ ਲਈ ਵਿਸ਼ੇਸ਼ ਜਾਂਚ ਟੀਮ ਦੀ ਅਪੀਲ 'ਤੇ ਫ਼ੈਸਲਾ ਦੋ ਹਫ਼ਤੇ ਪਹਿਲਾਂ ਹੀ ਆ ਜਾਣਾ ਚਾਹੀਦਾ ਸੀ ¢ ਐੱਸ.ਆਈ.ਟੀ. ਨੇ ਸੁਪਰੀਮ ਕੋਰਟ ਦੇ ਹੁਕਮਾਂ 'ਤੇ ਮਾਮਲੇ ਦੀ ਜਾਂਚ ਕੀਤੀ ਸੀ ਤੇ ਮੰਤਰੀ ਵਿਜੇ ਸ਼ਾਹ 'ਤੇ ਮੁਕੱਦਮਾ ਚਲਾਉਣ ਲਈ ਮੱਧ ਪ੍ਰਦੇਸ਼ ਸਰਕਾਰ ਤੋਂ ਮਨਜ਼ੂਰੀ ਮੰਗੀ ਸੀ ¢ ਚੀਫ਼ ਜਸਟਿਸ ਸੂਰਿਆ ਕਾਂਤ ਨੇ ਸਖ਼ਤ ਲਹਿਜ਼ੇ 'ਚ ਟਿੱਪਣੀ ਕਰਦੇ ਹੋਏ ਕਿਹਾ ਕਿ ਹੁਣ 'ਬਹੁਤ ਹੋ ਗਿਆ'¢