ਅੰਮਿ੍ਤਸਰ, 9 ਮਈ (ਸੁਰਿੰਦਰ ਕੋਛੜ)-ਅਮਰੀਕਾ ਅਤੇ ਈਰਾਨ ਵਿਚਕਾਰ ਸਥਾਈ ਜੰਗਬੰਦੀ ਬਾਰੇ ਗੱਲਬਾਤ ਚੱਲ ਰਹੀ ਹੈ | ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਉਮੀਦ ਪ੍ਰਗਟਾਈ ਹੈ ਕਿ ਈਰਾਨ ਅੱਜ ਰਾਤ ਤੱਕ ਅਮਰੀਕੀ ਪ੍ਰਸਤਾਵ ਦਾ ਜਵਾਬ ਦੇ ਸਕਦਾ ਹੈ | ਇਸ ਦੌਰਾਨ ਅਮਰੀਕੀ ਮੀਡੀਆ ਨੇ ਦਾਅਵਾ ਕੀਤਾ ਹੈ ਕਿ ਅਮਰੀਕਾ ਅਤੇ ਈਰਾਨ ਵਿਚਕਾਰ ਗੱਲਬਾਤ ਅਗਲੇ ਹਫ਼ਤੇ ਦੇ ਸ਼ੁਰੂ 'ਚ ਪਾਕਿ ਦੀ ਸੰਘੀ ਰਾਜਧਾਨੀ ਇਸਲਾਮਾਬਾਦ 'ਚ ਹੋ ਸਕਦੀ ਹੈ | ਪਾਕਿ ਮੀਡੀਆ ਰਿਪੋਰਟਾਂ 'ਚ ਅਮਰੀਕੀ ਸੂਤਰਾਂ ਦਾ ਹਵਾਲਾ ਦਿੰਦੇ ਹੋਏ ਕਿਹਾ ਗਿਆ ਹੈ ਕਿ ਅਮਰੀਕਾ ਅਤੇ ਈਰਾਨ ਦੋਵੇਂ ਧਿਰਾਂ ਇਕ ਪੰਨੇ ਦੇ 14-ਨੁਕਾਤੀ ਸਮਝੌਤਾ ਪੱਤਰ (ਐਮ. ਓ. ਯੂ.) ਦਾ ਖਰੜਾ ਤਿਆਰ ਕਰਨ ਲਈ ਵਿਚੋਲਿਆਂ ਨਾਲ ਕੰਮ ਕਰ ਰਹੀਆਂ ਹਨ | ਇਸ ਦਾ ਉਦੇਸ਼ ਯੁੱਧ ਨੂੰ ਖ਼ਤਮ ਕਰਨ ਦੀ ਦਿਸ਼ਾ 'ਚ ਇਕ ਮਹੀਨੇ ਤੱਕ ਚੱਲਣ ਵਾਲੀ ਗੱਲਬਾਤ ਲਈ ਢਾਂਚਾ ਨਿਰਧਾਰਿਤ ਕਰਨਾ ਹੈ | ਪਾਕਿਸਤਾਨੀ ਮੀਡੀਆ ਰਿਪੋਰਟਾਂ ਮੁਤਾਬਿਕ ਟਰੰਪ ਨੇ ਮੀਡੀਆ ਨੂੰ ਕਿਹਾ ਕਿ ਉਨ੍ਹਾਂ ਨੂੰ ਅੱਜ ਰਾਤ ਤੱਕ ਇਕ ਪੱਤਰ ਮਿਲਣ ਵਾਲਾ ਹੈ, ਅਸੀਂ ਵੇਖਾਂਗੇ ਕਿ ਕੀ ਹੁੰਦਾ ਹੈ | ਜਦੋਂ ਉਨ੍ਹਾਂ ਨੂੰ ਪੁੱਛਿਆ ਗਿਆ ਕਿ ਕੀ ਈਰਾਨ ਜਾਣਬੁੱਝ ਕੇ ਪ੍ਰਕਿਰਿਆ ਨੂੰ ਹੌਲੀ ਕਰ ਰਿਹਾ ਹੈ |