ਚੰਡੀਗੜ੍ਹ, 9 ਮਈ (ਵਿਕਰਮਜੀਤ ਸਿੰਘ ਮਾਨ)-ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਭੁਪੇਸ਼ ਬਘੇਲ ਨੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੂੰ ਈ.ਡੀ. ਵਲੋਂ ਗਿ੍ਫ਼ਤਾਰ ਕਰਨ ਸੰਬੰਧੀ ਸਵਾਲ ਦਾ ਜਵਾਬ ਦਿੰਦਿਆਂ ਕਿਹਾ ਕਿ ਭਾਜਪਾ ਅਤੇ 'ਆਪ' ਦੋਵੇਂ ਹੀ ਆਪਣੇ ਸਿਆਸੀ ਵਿਰੋਧੀਆਂ ਖ਼ਿਲਾਫ਼ ਦਬਾਅ ਅਤੇ ਧਮਕਾਉਣ ਵਾਲੀਆਂ ਤਕਨੀਕਾਂ ਵਰਤਣ ਲਈ ਜਾਣੀਆਂ ਜਾਂਦੀਆਂ ਹਨ | ਉਨ੍ਹਾਂ ਕਿਹਾ ਕਿ ਜਿੱਥੇ ਭਾਜਪਾ ਕੌਮੀ ਪੱਧਰ 'ਤੇ ਈ.ਡੀ ਵਰਗੀਆਂ ਕੇਂਦਰੀ ਏਜੰਸੀਆਂ ਦੀ ਵਰਤੋਂ ਕਰਦੀ ਹੈ, ਉਥੇ 'ਆਪ' ਸੂਬੇ ਵਿਚ ਆਪਣੇ ਵਿਰੋਧੀਆਂ ਖ਼ਿਲਾਫ਼ ਵਿਜੀਲੈਂਸ ਦੀ ਵਰਤੋਂ ਕਰਦੀ ਹੈ |