ਚੰਡੀਗੜ੍ਹ, 11 ਮਈ (ਪ੍ਰੋ. ਅਵਤਾਰ ਸਿੰਘ)ਕੈਬਨਿਟ ਮੰਤਰੀ ਸੰਜੀਵ ਅਰੋੜਾ, ਜਿਨ੍ਹਾਂ ਨੂੰ ਬੀਤੇ ਦਿਨੀਂ ਈ.ਡੀ. ਵਲੋਂ ਛਾਪੇਮਾਰੀ ਦੌਰਾਨ ਗਿ੍ਫ਼ਤਾਰ ਕਰ ਲਿਆ ਗਿਆ ਸੀ ਅਤੇ ਹੁਣ ਉਹ 7 ਦਿਨਾਂ ਦੇ ਰਿਮਾਂਡ 'ਤੇ ਹਨ, ਦੇ ਮਹਿਕਮੇ ਪੰਜਾਬ ਦੇ ਦੂਸਰੇ ਮੰਤਰੀਆਂ 'ਚ ਵੰਡ ਦਿੱਤੇ ਗਏ ਹਨ | ਮੁੱਖ ਮੰਤਰੀ ਭਗਵੰਤ ਮਾਨ ਵਲੋਂ ਬਿਜਲੀ ਵਿਭਾਗ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੂੰ ਦਿੱਤਾ ਗਿਆ ਹੈ | ਇਸੇ ਤਰ੍ਹਾਂ ਸਥਾਨਕ ਸਰਕਾਰਾਂ ਵਿਭਾਗ ਹਰਜੋਤ ਸਿੰਘ ਬੈਂਸ ਨੂੰ ਅਤੇ ਉਦਯੋਗ ਵਿਭਾਗ ਅਮਨ ਅਰੋੜਾ ਨੂੰ ਦੇ ਦਿੱਤਾ ਗਿਆ ਹੈ, ਜਿਸ ਦੀ ਮਨਜ਼ੂਰੀ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵਲੋਂ ਦੇ ਦਿੱਤੀ ਗਈ ਹੈ |