10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਪੰਜਾਬ 'ਚ ਨਿਗਮ ਚੋਣਾਂ ਦਾ ਐਲਾਨ 26 ਨੂੰ ਵੋਟਾਂ ਤੇ 29 ਨੂੰ ਨਤੀਜੇ <br/>

Ad Position 21
No active advertisement
ਅਜੀਤ ਡੈਸਕ 12-05-2026

ਚੰਡੀਗੜ੍ਹ, 11 ਮਈ (ਮਾਰਕੰਡਾ)-ਪੰਜਾਬ ਰਾਜ ਚੋਣ ਕਮਿਸ਼ਨ ਵਲੋਂ ਪੰਜਾਬ ਵਿਚ 8 ਨਗਰ ਨਿਗਮਾਂ, 76 ਨਗਰ ਕੌਂਸਲਾਂ ਅਤੇ 21 ਨਗਰ ਪੰਚਾਇਤਾਂ ਕੁੱਲ 105 ਦੀ ਚੋਣ ਲਈ ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਨੇ ਪੰਜਾਬ ਭਵਨ ਸੈਕਟਰ-3 ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਆਮ ਚੋਣਾਂ ਕਰਵਾਉਣ ਦੀਆਂ ਤਰੀਕਾਂ ਦਾ ਐਲਾਨ ਕੀਤਾ | ਉਨ੍ਹਾਂ ਦੱਸਿਆ ਕਿ ਚੋਣ ਦੇ ਨਿਰਧਾਰਤ ਪ੍ਰੋਗਰਾਮ ਅਨੁਸਾਰ ਇਨ੍ਹਾਂ ਚੋਣਾਂ ਲਈ ਉਮੀਦਵਾਰਾਂ ਦੁਆਰਾ ਨਾਮਜ਼ਦਗੀਆਂ ਦਾਖ਼ਲ ਕਰਨ ਦੀ ਮਿਆਦ 13 ਮਈ ਦਿਨ ਬੁੱਧਵਾਰ ਨੂੰ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਨਿਰਧਾਰਿਤ ਸੰਬੰਧਿਤ ਰਿਟਰਨਿੰਗ ਅਫ਼ਸਰਾਂ ਦੇ ਦਫ਼ਤਰਾਂ 'ਚ ਸ਼ੁਰੂ ਹੋਵੇਗੀ | ਨਾਮਜ਼ਦਗੀਆਂ ਦਾਖ਼ਲ ਕਰਨ ਦੀ ਆਖ਼ਰੀ ਮਿਤੀ 16 ਮਈ ਦਿਨ ਸਨਿਚਰਵਾਰ ਹੋਵੇਗੀ | ਨਾਮਜ਼ਦਗੀ ਪੱਤਰਾਂ ਦੀ ਜਾਂਚ 18 ਮਈ ਦਿਨ ਸੋਮਵਾਰ ਨੂੰ ਹੋਵੇਗੀ | ਨਾਮਜ਼ਦਗੀਆਂ ਵਾਪਸ ਲੈਣ ਦੀ ਆਖ਼ਰੀ ਮਿਤੀ 19 ਮਈ ਦਿਨ ਮੰਗਲਵਾਰ ਨੂੰ ਦੁਪਹਿਰ 03:00 ਵਜੇ ਤੱਕ ਹੈ | ਸਾਰੇ ਨਾਮਜ਼ਦਗੀ ਫਾਰਮ ਨਿਰਧਾਰਿਤ ਹਲਫ਼ੀਆ ਬਿਆਨ ਦੇ ਨਾਲ ਹੋਣੇ ਚਾਹੀਦੇ ਹਨ ਤੇ ਜੇਕਰ ਉਮੀਦਵਾਰ ਕਿਸੇ ਰਾਜਨੀਤਿਕ ਪਾਰਟੀ ਦੁਆਰਾ ਸਪਾਂਸਰ ਕੀਤਾ ਗਿਆ ਹੈ, ਤਾਂ ਸੰਬੰਧਿਤ ਰਾਜਨੀਤਿਕ ਪਾਰਟੀ ਦੇ ਅਧਿਕਾਰ ਪੱਤਰ ਦੁਆਰਾ ਉਮੀਦਵਾਰਾਂ ਦੇ ਕੇ.ਵਾਈ.ਸੀ. ਵੇਰਵੇ ਜ਼ਿਲ੍ਹੇ ਦੀਆਂ ਵੈੱਬਸਾਈਟਾਂ 'ਤੇ ਅਪਲੋਡ ਕੀਤੇ ਜਾਣਗੇ | ਇਹ ਪੋਲਿੰਗ 26 ਮਈ ਦਿਨ ਮੰਗਲਵਾਰ ਨੂੰ ਸਵੇਰੇ 08:00 ਵਜੇ ਤੋਂ ਸ਼ਾਮ 05:00 ਵਜੇ ਤੱਕ ਹੋਵੇਗੀ ਤੇ ਵੋਟਾਂ ਦੀ ਗਿਣਤੀ 29 ਮਈ ਦਿਨ ਸ਼ੁੱਕਰਵਾਰ ਨੂੰ ਸਥਾਪਿਤ ਗਿਣਤੀ ਕੇਂਦਰਾਂ 'ਤੇ ਕੀਤੀ ਜਾਵੇਗੀ | ਰਜਿਸਟਰਡ ਵੋਟਰਾਂ ਦੀ ਕੁੱਲ ਗਿਣਤੀ 36,72,932 ਹੈ, ਜਿਨ੍ਹਾਂ 'ਚ 18,98,990 ਪੁਰਸ਼, 17,73,716 ਔਰਤਾਂ ਅਤੇ 226 ਹੋਰ ਵੋਟਰ ਸ਼ਾਮਿਲ ਹਨ | ਇਨ੍ਹਾਂ ਚੋਣਾਂ ਲਈ ਜ਼ਿਲਿ੍ਹਆਂ 'ਚ 3977 ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਗਏ ਹਨ | ਨਗਰ ਨਿਗਮ ਦੇ ਅਹੁਦੇ ਲਈ ਚੋਣ ਲੜ ਰਹੇ ਉਮੀਦਵਾਰ ਲਈ ਕਮਿਸ਼ਨ ਵਲੋਂ ਨਿਰਧਾਰਿਤ ਖ਼ਰਚ ਸੀਮਾ 4 ਲੱਖ ਰੁਪਏ ਹੈ, ਜਦਕਿ ਨਗਰ ਕੌਂਸਲਾਂ ਦੇ ਵਰਗ 1 ਲਈ 3.60 ਲੱਖ ਰੁਪਏ, ਵਰਗ 2 ਲਈ 2.30 ਲੱਖ ਰੁਪਏ, ਵਰਗ 3 ਲਈ 2 ਲੱਖ ਰੁਪਏ ਅਤੇ ਨਗਰ ਪੰਚਾਇਤ ਲਈ 1.40 ਲੱਖ ਰੁਪਏ ਨਿਰਧਾਰਿਤ ਕੀਤੀ ਗਈ ਹੈ | ਚੋਣ ਡਿਊਟੀ 'ਤੇ ਲਗਭਗ 36,000 ਚੋਣ ਕਰਮਚਾਰੀ ਅਤੇ 35,500 ਪੁਲਿਸ ਕਰਮਚਾਰੀ ਤਾਇਨਾਤ ਕੀਤੇ ਜਾਣਗੇ | ਹਰੇਕ ਜ਼ਿਲ੍ਹੇ ਵਿਚ ਆਈ.ਏ.ਐਸ./ਪੀ.ਸੀ.ਐਸ. ਅਧਿਕਾਰੀਆਂ ਨੂੰ ਨਿਗਰਾਨ ਵਜੋਂ ਨਿਯੁਕਤ ਕੀਤਾ ਜਾਵੇਗਾ | ਕਮਿਸ਼ਨ ਵਲੋਂ ਚੋਣਾਂ ਨੂੰ ਨਿਰਪੱਖ, ਸੁਤੰਤਰ ਅਤੇ ਸ਼ਾਂਤੀਪੂਰਨ ਢੰਗ ਨਾਲ ਯਕੀਨੀ ਬਣਾਉਣ ਲਈ ਸਾਰੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ | ਚੋਣਾਂ ਦੇ ਐਲਾਨ ਦੇ ਨਾਲ ਸਾਰੀਆਂ ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੇ ਅਧਿਕਾਰ ਖੇਤਰ 'ਚ, ਜਿਥੇ ਚੋਣਾਂ ਹੋਣ ਜਾ ਰਹੀਆਂ ਹਨ, ਆਦਰਸ਼ ਚੋਣ ਜ਼ਾਬਤਾ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਿਆ ਹੈ |

Ad Position 22
No active advertisement
ਪਿਛਲੀ ਖ਼ਬਰ ਬੇਅਦਬੀ ਕਾਨੰੂਨ ਤੋਂ ਆਮ ਲੋਕਾਂ ਨੰੂ ਘਬਰਾਉਣ ਦੀ ਜ਼ਰੂਰਤ ਨਹੀਂ-ਮੁੱਖ ਮੰਤਰੀ <br/> ਅਗਲੀ ਖ਼ਬਰ 10ਵੀਂ 'ਚ ਜੈਤੋ ਦੀ ਹਰਲੀਨ ਸ਼ਰਮਾ ਰਹੀ ਅੱਵਲ <br/>
Ad Position 24