ਕੋਲਕਾਤਾ, 11 ਮਈ (ਪੀ.ਟੀ.ਆਈ.)-ਪੱਛਮੀ ਬੰਗਾਲ ਪੁਲਿਸ ਨੇ ਸੋਮਵਾਰ ਨੂੰ ਉੱਤਰ ਪ੍ਰਦੇਸ਼ ਅਤੇ ਬਿਹਾਰ ਤੋਂ ਤਿੰਨ ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਹੈ¢ ਉਨ੍ਹਾਂ 'ਤੇ ਮੁੱਖ ਮੰਤਰੀ ਸੁਵੇਂਦੂ ਅਧਿਕਾਰੀ ਦੇ ਸਹਾਇਕ ਚੰਦਰਨਾਥ ਰਥ ਦੀ ਹੱਤਿਆ ਦਾ ਦੋਸ਼ ਹੈ¢ਇੱਕ ਅਧਿਕਾਰੀ ਨੇ ਕਿਹਾ ਕਿ ਤਿੰਨਾਂ ਦੋਸ਼ੀਆਂ ਨੂੰ ਪੱਛਮੀ ਬੰਗਾਲ ਲਿਆਂਦਾ ਗਿਆ ਅਤੇ ਉੱਤਰੀ 24 ਪਰਗਨਾ ਜ਼ਿਲ੍ਹੇ ਦੀ ਇੱਕ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿਸ ਤੋਂ ਬਾਅਦ ਉਨ੍ਹਾਂ ਨੂੰ 13 ਦਿਨਾਂ ਦੀ ਪੁਲਿਸ ਹਿਰਾਸਤ ਵਿੱਚ ਭੇਜ ਦਿੱਤਾ ਗਿਆ¢ਵਿਸ਼ੇਸ਼ ਜਾਂਚ ਟੀਮ (ਐਸ ਆਈ ਟੀ) ਨੇ ਤਿੰਨਾਂ ਦੋਸ਼ੀਆਂ ਨੂੰ ਐਤਵਾਰ ਨੂੰ ਹਿਰਾਸਤ ਵਿੱਚ ਲਿਆ ਅਤੇ ਅੱਜ ਸਵੇਰੇ ਗਿ੍ਫ਼ਤਾਰ ਕਰ ਲਿਆ¢ ਉੱਤਰੀ 24 ਪਰਗਨਾ ਜ਼ਿਲ੍ਹੇ ਦੇ ਮੱਧਮਗ੍ਰਾਮ ਖੇਤਰ ਵਿੱਚ 6 ਮਈ ਦੀ ਰਾਤ ਨੂੰ ਹੋਏ ਕਤਲ ਦੀ ਜਾਂਚ ਲਈ ਐਸ. ਆਈ. ਟੀ. ਬਣਾਈ ਗਈ ਸੀ¢ ਯੂ.ਪੀ, ਅਤੇ ਬਿਹਾਰ ਤੋਂ ਤਿੰਨ ਲੋਕਾਂ ਨੂੰ ਗਿ੍ਫ਼ਤਾਰ ਕੀਤਾ¢ ਉਨ੍ਹਾਂ ਨੂੰ ਟਰਾਂਜ਼ਿਟ ਰਿਮਾਂਡ 'ਤੇ ਪੱਛਮੀ ਬੰਗਾਲ ਲਿਆਂਦਾ ਗਿਆ | ਉਨ੍ਹਾਂ ਕਿਹਾ ਕਿ ਜਾਂਚਕਰਤਾਵਾਂ ਨੇ ਮਾਮਲੇ ਵਿੱਚ 'ਡਿਜੀਟਲ ਸੁਰਾਗ ਅਤੇ ਅੰਤਰ-ਰਾਜੀ ਲਿੰਕ' ਦਾ ਪਤਾ ਲਗਾਇਆ¢