10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਹਿਮੰਤਾ ਦੂਸਰੀ ਵਾਰ ਅਸਾਮ ਦੇ ਮੁੱਖ ਮੰਤਰੀ ਵਜੋਂ ਅੱਜ ਚੁੱਕਣਗੇ ਸਹੁੰ

Ad Position 21
No active advertisement
ਅਜੀਤ ਡੈਸਕ 12-05-2026
ਗੁਹਾਟੀ, 11 ਮਈ (ਏਜੰਸੀ)-ਹਿਮੰਤਾ ਬਿਸਵਾ ਸਰਮਾ ਦੇ ਮੰਗਲਵਾਰ ਨੂੰ ਲਗਾਤਾਰ ਦੂਸਰੀ ਵਾਰ ਅਸਾਮ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਸਮਾਗਮ ਲਈ ਮੰਚ ਤਿਆਰ ਹੈ | ਇਸ ਦੇ ਨਾਲ ਹੀ ਰਾਜ 'ਚ ਭਾਜਪਾ ਦੀ ਅਗਵਾਈ ਵਾਲੀ ਐਨ.ਡੀ.ਏ. ਸਰਕਾਰ ਦੇ ਲਗਾਤਾਰ ਤੀਸਰੇ ਕਾਰਜਕਾਲ ਦੀ ਸ਼ੁਰੂਆਤ ਹੋ ਜਾਵੇਗੀ | ਖਾਨਪਾਰਾ ਦੇ ਵੈਟਰਨਰੀ ਕਾਲਜ ਮੈਦਾਨ 'ਚ ਹੋਣ ਵਾਲੇ ਸਹੁੰ ਚੁੱਕ ਸਮਾਗਮ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਰੱਖਿਆ ਮੰਤਰੀ ਰਾਜਨਾਥ ਸਿੰਘ, ਵਿੱਤ ਮੰਤਰੀ ਨਿਰਮਲਾ ਸੀਤਾਰਮਨ, ਕੇਂਦਰੀ ਮੰਤਰੀ ਸਰਬਾਨੰਦ ਸੋਨੋਵਾਲ ਤੇ ਭਾਜਪਾ ਪ੍ਰਧਾਨ ਨਿਤਿਨ ਨਬੀਨ ਦੇ ਨਾਲ-ਨਾਲ ਐਨ.ਡੀ.ਏ. ਦੇ 40 ਤੋਂ ਜ਼ਿਆਦਾ ਮੁੱਖ ਮੰਤਰੀ ਤੇ ਉਪ ਮੁੱਖ ਮੰਤਰੀ ਵੀ ਮੌਜੂਦ ਰਹਿਣਗੇ | ਰਾਜਪਾਲ ਲਕਸ਼ਮਣ ਪ੍ਰਸਾਦ ਆਚਾਰਿਆ ਸਵੇਰੇ 11.40 ਵਜੇ ਮੁੱਖ ਮੰਤਰੀ ਤੇ ਨਵੇਂ ਮੰਤਰੀ ਮੰਡਲ ਦੇ ਮੈਂਬਰਾਂ ਨੂੰ ਅਹੁਦੇ ਦੇ ਭੇਦ ਗੁਪਤ ਰੱਖਣ ਦੀ ਸਹੁੰ ਚੁਕਾਉਣਗੇ | ਸਰਮਾ ਜੋ ਪਹਿਲੀ ਵਾਰ 2021 'ਚ ਮੁੱਖ ਮੰਤਰੀ ਬਣੇ ਸਨ, ਅਸਾਮ ਦੇ ਪਹਿਲੇ ਅਜਿਹੇ ਗੈਰ-ਕਾਂਗਰਸੀ ਨੇਤਾ ਹੋਣਗੇ ਜੋ ਲਗਾਤਾਰ ਦੋ ਵਾਰ ਮੁੱਖ ਮੰਤਰੀ ਦੇ ਅਹੁਦੇ 'ਤੇ ਰਹਿਣਗੇ |

Ad Position 22
No active advertisement
ਪਿਛਲੀ ਖ਼ਬਰ 1 ਜੁਲਾਈ ਤੋਂ ਦੇਸ਼ ਭਰ 'ਚ ਲਾਗੂ ਹੋਏਗਾ 'ਵਿਕਸਿਤ ਭਾਰਤ ਜੀ ਰਾਮ ਜੀ' ਕਾਨੂੰਨ-ਨੋਟੀਫਿਕੇਸ਼ਨ ਜਾਰੀ ਅਗਲੀ ਖ਼ਬਰ ਸਾਉਣੀ ਦੀ ਮੰਗ ਨੂੰ ਪੂਰਾ ਕਰਨ ਲਈ ਖਾਦ ਦਾ ਕਾਫ਼ੀ ਸਟਾਕ-ਸਰਕਾਰ <br/>
Ad Position 24