12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-05-2026

ਕਾਹਨੂੰਵਾਨ ਨੇੜਲੇ ਪਿੰਡ 'ਚ ਜ਼ਮੀਨੀ ਝਗੜੇ ਨੂੰ ਲੈ ਕੇ ਭਰਾ ਤੇ ਭਾਬੀ ਦੀ ਗੋਲੀਆਂ ਮਾਰ ਕੇ ਹੱਤਿਆ

Ad Position 21
No active advertisement
ਅਜੀਤ ਡੈਸਕ 13-05-2026

ਕਾਹਨੂੰਵਾਨ (ਗੁਰਦਾਸਪੁਰ), 12 ਮਈ (ਨਿਸ਼ਾਨ ਸਿੰਘ ਚਾਹਲ, ਜਸਪਾਲ ਸਿੰਘ ਸੰਧੂ)-ਪੁਲਿਸ ਥਾਣਾ ਕਾਹਨੂੰਵਾਨ ਅਧੀਨ ਪੈਂਦੇ ਪਿੰਡ ਨੈਣੋਕੋਟ 'ਚ ਜ਼ਮੀਨ ਦੀ ਵੰਡ ਨੂੰ ਲੈ ਕੇ ਦੋ ਭਰਾਵਾਂ 'ਚ ਹੋਏ ਝਗੜੇ ਦੌਰਾਨ ਇਕ ਭਰਾ ਵਲੋਂ ਗੋਲੀਆਂ ਮਾਰ ਕੇ ਆਪਣੇ ਸਕੇ ਭਰਾ ਅਤੇ ਭਾਬੀ ਦੀ ਹੱਤਿਆ ਕਰ ਦਿੱਤੀ ਗਈ | ਹੱਤਿਆ ਦੀ ਇਸ ਵਾਰਦਾਤ ਦਾ ਪਤਾ ਲੱਗਦੇ ਹੀ ਮੌਕੇ 'ਤੇ ਡੀ.ਐਸ.ਪੀ. ਕੁਲਵੰਤ ਸਿੰਘ ਮਾਨ ਵੀ ਪੁੱਜ ਗਏ | ਮਿਲੀ ਜਾਣਕਾਰੀ ਅਨੁਸਾਰ ਪਿੰਡ ਨੈਣੋਕੋਟ ਦੇ ਤਿੰਨ ਭਰਾ ਅਜੈਬ ਸਿੰਘ, ਅਮਰਜੀਤ ਸਿੰਘ ਅਤੇ ਤਰਸੇਮ ਸਿੰਘ ਪੁੱਤਰ ਭਜਨ ਸਿੰਘ ਦਾ ਆਪਣੇ ਪਿੰਡ 'ਚ ਨੌ ਕਿੱਲੇ ਜ਼ਮੀਨ ਨੂੰ ਲੈ ਕੇ ਆਪਸੀ ਝਗੜਾ ਚਲਦਾ ਸੀ | ਅਜੈਬ ਸਿੰਘ ਅੱਜ ਰੋਜ਼ ਦੀ ਤਰ੍ਹਾਂ ਸੈਰ ਕਰ ਰਿਹਾ ਸੀ ਕਿ ਇਸੇ ਦੌਰਾਨ ਉਸ ਦੇ ਭਰਾ ਅਮਰਜੀਤ ਸਿੰਘ ਨੇ ਉਸ ਦੇ ਗੋਲੀਆਂ ਚਲਾ ਕੇ ਉਸ ਦੀ ਹੱਤਿਆ ਕਰ ਦਿੱਤੀ | ਇਸ ਤੋਂ ਬਾਅਦ ਅਮਰਜੀਤ ਸਿੰਘ
ਨੇ ਅਜੈਬ ਸਿੰਘ ਦੇ ਘਰ ਜਾ ਕੇ ਉਸ ਦੀ ਪਤਨੀ ਕਮਲ ਕੌਰ ਦੀ ਵੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ | ਆਪਣੇ ਭਰਾ ਅਤੇ ਭਾਬੀ ਦੀ ਹੱਤਿਆ ਕਰਨ ਤੋਂ ਬਾਅਦ ਮੁਲਜ਼ਮ ਅਮਰਜੀਤ ਸਿੰਘ ਨੇ ਖ਼ੁਦ ਪੁਲਿਸ ਥਾਣਾ ਕਾਹਨੂੰਵਾਨ ਜਾ ਕੇ ਆਪਣੇ-ਆਪ ਨੂੰ ਪੁਲਿਸ ਦੇ ਹਵਾਲੇ ਕਰ ਦਿੱਤਾ |

Ad Position 22
No active advertisement
ਪਿਛਲੀ ਖ਼ਬਰ ਭਾਰਤੀਆਂ ਨੇ ਲੰਘੇ ਦੋ ਸਾਲਾਂ 'ਚ 130 ਲੱਖ ਕਰੋੜ ਸੋਨਾ ਖ਼ਰੀਦਣ 'ਤੇ ਖਰਚੇ ਅਗਲੀ ਖ਼ਬਰ ਵਿਜਯਾ ਯੂ.ਸੀ. ਮਾਸ ਅਬੈਕਸ ਅਕੈਡਮੀ ਸ਼ਾਹਕੋਟ ਦੇ ਵਿਦਿਆਰਥੀਆਂ ਨੇ 19ਵੇਂ ਰਾਜ ਪੱਧਰੀ ਮੁਕਾਬਲੇ 'ਚ ਜਿੱਤੇ ਇਨਾਮ <br/...
Ad Position 24