ਨਵੀਂ ਦਿੱਲੀ, 12 ਮਈ (ਏਜੰਸੀ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਹਾਲ ਹੀ 'ਚ ਦੇਸ਼ ਵਾਸੀਆਂ ਨੂੰ ਤੇਲ ਦੀ ਖਪਤ ਘੱਟ ਕਰਨ, ਵਿਦੇਸ਼ ਯਾਤਰਾ ਸੀਮਤ ਕਰਨ ਅਤੇ ਸੋਨੇ ਦੀ ਖ਼ਰੀਦ ਨਾ ਕਰਨ ਸੰਬੰਧੀ ਕੀਤੀਆਂ ਅਪੀਲਾਂ 'ਤੇ ਸਵਾਲ ਉਠਾਉਂਦਿਆਂ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਦੇ ਅਜਿਹੀਆਂ ਅਪੀਲਾਂ ਦੇਸ਼ ਦੀ ਆਰਥਿਕ ਸਥਿਤੀ ਨੂੰ ਲੈ ਕੇ ਚਿੰਤਾ ਦਾ ਸੰਕੇਤ ਦਿੰਦੀਆਂ ਹਨ | ਸੌਰਭ ਭਾਰਦਵਾਜ ਨਾਲ ਇਕ ਪੈੱ੍ਰਸ ਕਾਨਫ਼ਰੰਸ ਦੌਰਾਨ ਕੇਜਰੀਵਾਲ ਨੇ ਕਿਹਾ ਕਿ ਸਰਕਾਰ ਨੂੰ ਦੇਸ਼ ਦੀ ਅਰਥ ਵਿਵਸਥਾ ਦੀ ਅਸਲ ਸਥਿਤੀ ਦਾ ਖ਼ੁਲਾਸਾ ਕਰਨਾ ਚਾਹੀਦਾ ਹੈ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਅਜਿਹੀਆਂ ਅਪੀਲਾਂ ਕਿਉਂ ਕੀਤੀਆਂ ਜਾ ਰਹੀਆਂ ਹਨ | ਉਨ੍ਹਾਂ ਕਿਹਾ ਕਿ ਦੇਸ਼ ਦੇ ਨਾਗਰਿਕ ਲੋੜ ਪੈਣ 'ਤੇ ਕੁਰਬਾਨੀਆਂ ਦੇਣ ਲਈ ਤਿਆਰ ਹੋਣਗੇ, ਪਰ ਜਨਤਕ ਵਿਸ਼ਵਾਸ ਬਣਾਈ ਰੱਖਣ ਲਈ ਸਰਕਾਰ ਵਲੋਂ ਪਾਰਦਰਸ਼ਤਾ ਜ਼ਰੂਰੀ ਹੈ | ਕੇਜਰੀਵਾਲ ਨੇ ਪ੍ਰਧਾਨ ਮੰਤਰੀ ਨੂੰ ਮੌਜੂਦਾ ਆਰਥਿਕ ਸਥਿਤੀ ਅਤੇ ਆਉਣ ਵਾਲੇ ਮਹੀਨਿਆਂ ਵਿਚ ਦੇਸ਼ ਨੂੰ ਦਰਪੇਸ਼ ਕਿਸੇ ਵੀ ਸੰਭਾਵਿਤ ਚੁਣੌਤੀਆਂ ਬਾਰੇ ਜਨਤਾ ਨੂੰ ਵਿਸਤਿ੍ਤ ਸਪਸ਼ਟੀਕਰਨ ਦੇਣ ਦੀ ਅਪੀਲ ਕੀਤੀ |
ਕੇਂਦਰ ਸਰਕਾਰ ਅਰਥ ਵਿਵਸਥਾ ਦੀ ਅਸਲ ਸਥਿਤੀ ਦਾ ਖੁਲਾਸਾ ਕਰੇ-ਕੇਜਰੀਵਾਲ
ਅਜੀਤ ਡੈਸਕ
13-05-2026