26-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਪੰਜਾਬ 'ਚ ਲੰਬੇ ਸਮੇਂ ਤੋਂ ਲਟਕ ਰਹੇ ਓਵਰਬਿ੍ਜਾਂ ਤੇ ਰਾਜਮਾਰਗਾਂ ਦੇ ਕਾਰਜਾਂ ਨੂੰ ਮੁਕੰਮਲ ਕਰਨ ਦਾ ਰਾਹ ਪੱਧਰਾ

Ad Position 21
No active advertisement
ਅਜੀਤ ਡੈਸਕ 14-05-2026
ਨਵੀਂ ਦਿੱਲੀ, 13 ਮਈ (ਉਪਮਾ ਡਾਗਾ ਪਾਰਥ)-ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕੇਂਦਰੀ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨਾਲ ਮਹੱਤਵਪੂਰਨ ਮੀਟਿੰਗ ਦੌਰਾਨ ਕੇਂਦਰ ਨੇ ਪੰਜਾਬ 'ਚ ਲੰਬੇ ਸਮੇਂ ਤੋਂ ਲਟਕ ਰਹੇ ਹਾਈਵੇਅ ਅਤੇ ਫਲਾਈਓਵਰ ਪ੍ਰਾਜੈਕਟਾਂ ਨੂੰ ਪੂਰਾ ਕਰਨ ਲਈ ਭਰੋਸਾ ਦਿੱਤਾ, ਜਿਸ ਨਾਲ ਮੱਖੂ, ਆਦਮਪੁਰ ਅਤੇ ਭਵਾਨੀਗੜ੍ਹ ਵਿਖੇ ਰੁਕੇ ਹੋਏ ਬੁਨਿਆਦੀ ਢਾਂਚੇ ਸੰਬੰਧੀ ਕਾਰਜਾਂ 'ਚ ਤੇਜ਼ੀ ਆਵੇਗੀ ਤੇ ਸੂਬਾ ਭਰ ਦੇ ਮੁੱਖ ਸੜਕੀ ਮਾਰਗਾਂ ਦੇ ਵੱਡੇ ਪੱਧਰ 'ਤੇ ਵਿਸਥਾਰ ਅਤੇ ਚਹੁੰ-ਮਾਰਗੀ ਹੋਣ ਦੀ ਸੰਭਾਵਨਾ ਹੈ | ਮੁੱਖ ਮੰਤਰੀ ਭਗਵੰਤ ਮਾਨ ਨੇ ਰਣਨੀਤਕ ਤÏਰ 'ਤੇ ਮਹੱਤਵਪੂਰਨ ਸੜਕਾਂ, ਜਿਨ੍ਹਾਂ 'ਚ ਕੌਮਾਂਤਰੀ ਸਰਹੱਦ ਨੇੜੇ ਫਿਰੋਜ਼ਪੁਰ-ਫਾਜ਼ਿਲਕਾ ਗਲਿਆਰਾ ਵੀ ਸ਼ਾਮਿਲ ਹੈ, ਨੂੰ ਕੌਮੀ ਰਾਜਮਾਰਗ ਐਲਾਨਣ ਦੀ ਮੰਗ ਵੀ ਉਠਾਈ | ਉਨ੍ਹਾਂ ਨੇ ਦੇਰੀ ਤੇ ਰੁਕਾਵਟਾਂ ਕਾਰਨ ਸਾਲਾਂ ਤੋਂ ਰੁਕੇ ਹੋਏ ਪ੍ਰਾਜੈਕਟਾਂ ਨੂੰ ਤੇਜ਼ੀ ਨਾਲ ਲਾਗੂ ਕਰਨ 'ਤੇ ਜ਼ੋਰ ਦਿੱਤਾ | ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਨੇ ਸੁਨਾਮ, ਚੀਮਾ ਮੰਡੀ, ਭੀਖੀ, ਮਾਨਸਾ ਅਤੇ ਮÏੜ ਰਾਹੀਂ ਭਵਾਨੀਗੜ੍ਹ-ਕੋਟਸ਼ਮੀਰ ਸੜਕ ਨੂੰ ਚਾਰ-ਮਾਰਗੀ ਕਰਨ ਦਾ ਵੀ ਭਰੋਸਾ ਦਿੱਤਾ | ਇਸ ਤੋਂ ਇਲਾਵਾ ਬਰਨਾਲਾ-ਬਾਜਾਖਾਨਾ ਤੇ ਮਲੇਰਕੋਟਲਾ-ਬਰਨਾਲਾ ਗਲਿਆਰਿਆਂ ਦਾ ਵਿਸਥਾਰ ਵੀ ਕੀਤਾ ਗਿਆ ਹੈ | ਮੁੱਖ ਮੰਤਰੀ ਨੇ ਨਿਤਿਨ ਗਡਕਰੀ ਨਾਲ ਮੀਟਿੰਗ ਕਰਕੇ ਅੰਮਿ੍ਤਸਰ ਦੇ ਵੱਲ੍ਹਾ ਫਲਾਈਓਵਰ ਦੇ ਕੰਮ 'ਚ ਤੇਜ਼ੀ ਲਿਆਉਣ ਦੀ ਮੰਗ ਕੀਤੀ | ਜਲੰਧਰ-ਹੁਸ਼ਿਆਰਪੁਰ-ਮਨਾਲੀ ਰੋਡ ਐਨ.ਐਚ.-70 ਦੇ ਚਾਰ ਮਾਰਗੀ ਦੇ ਇਕ ਹੋਰ ਮਹੱਤਵਪੂਰਨ ਮੁੱਦੇ ਨੂੰ ਉਠਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜਲੰਧਰ-ਹੁਸ਼ਿਆਰਪੁਰ ਰੋਡ ਧਾਰਮਿਕ, ਸੈਰ-ਸਪਾਟਾ, ਆਰਥਿਕ ਅਤੇ ਰਣਨੀਤਕ ਨਜ਼ਰੀਏ ਤੋਂ ਬਹੁਤ ਅਹਿਮ ਹੈ | ਉਨ੍ਹਾਂ ਕਿਹਾ ਕਿ ਇਹ ਰੋਡ ਮਾਤਾ ਚਿੰਤਪੁਰਨੀ ਜੀ ਮੰਦਰ, ਮਾਤਾ ਜਵਾਲਾ ਜੀ ਮੰਦਰ, ਮਾਤਾ ਚਮੁੰਡਾ ਦੇਵੀ ਜੀ ਮੰਦਰ, ਧਰਮਸ਼ਾਲਾ, ਮਨਾਲੀ ਅਤੇ ਪਾਲਮਪੁਰ ਸਮੇਤ ਹਿਮਾਚਲ ਪ੍ਰਦੇਸ਼ 'ਚ ਪ੍ਰਸਿੱਧ ਧਾਰਮਿਕ ਅਸਥਾਨਾਂ ਅਤੇ ਸੈਰ-ਸਪਾਟੇ ਵਾਲੀਆਂ ਥਾਵਾਂ ਨੂੰ ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆਂ ਨਾਲ ਜੋੜਦਾ ਹੈ | ਉਨ੍ਹਾਂ ਕਿਹਾ ਕਿ ਇਸ ਸੜਕ ਨਾਲ ਲਗਦੇ ਆਦਮਪੁਰ ਹਵਾਈ ਅੱਡੇ ਕਰਕੇ ਰਣਨੀਤਿਕ ਪੱਖੋਂ ਇਹ ਬਹੁਤ ਮਹੱਤਵਪੂਰਨ ਹੈ | ਉਨ੍ਹਾਂ ਕਿਹਾ ਕਿ ਇਹ ਪ੍ਰਾਜੈਕਟ ਪੰਜਾਬ ਲਈ ਬਹੁਤ ਅਹਿਮੀਅਤ ਰੱਖਦਾ ਹੈ | ਭਗਵੰਤ ਮਾਨ ਨੇ ਕੇਂਦਰੀ ਮੰਤਰੀ ਨੂੰ ਅਪੀਲ ਕੀਤੀ ਕਿ ਮੰਤਰਾਲੇ ਪਾਸੋਂ ਪ੍ਰਵਾਨਗੀ ਦੇਣ 'ਚ ਤੇਜ਼ੀ ਲਿਆਂਦੀ ਜਾਵੇ ਤਾਂ ਕਿ ਇਸ ਪ੍ਰਾਜੈਕਟ ਦਾ ਕੰਮ ਸ਼ੁਰੂ ਕੀਤਾ ਜਾ ਸਕੇ | ਉਨ੍ਹਾਂ ਚੰਡੀਗੜ੍ਹ-ਲਾਂਡਰਾਂ-ਚੁੰਨੀ-ਸਰਹਿੰਦ ਸੜਕ ਨੂੰ ਕੌਮੀ ਰਾਜਮਾਰਗ ਐਲਾਨਣ ਦੀ ਮੰਗ ਕੀਤੀ | ਮੁੱਖ ਮੰਤਰੀ ਨੇ ਨਿਤਿਨ ਗਡਕਰੀ ਕੋਲ ਧਰਮਕੋਟ-ਜ਼ੀਰਾ-ਫਿਰੋਜ਼ਪੁਰ-ਫਾਜ਼ਿਲਕਾ ਸੜਕ ਨੂੰ ਕੌਮੀ ਮਾਰਗ ਐਲਾਨਣ ਲਈ ਜ਼ੋਰ ਪਾਇਆ | ਮੁੱਖ ਮੰਤਰੀ ਨੇ ਬਲਾਚÏਰ-ਹੁਸ਼ਿਆਰਪੁਰ-ਦਸੂਹਾ ਸੜਕ ਨੂੰ ਕੌਮੀ ਰਾਜਮਾਰਗ ਐਲਾਨਣ ਦੀ ਮੰਗ ਕੀਤੀ | ਇਕ ਹੋਰ ਮੁੱਦਾ ਉਠਾਉਂਦਿਆਂ ਮੁੱਖ ਮੰਤਰੀ ਨੇ ਬਠਿੰਡਾ-ਮਲੋਟ ਰੋਡ 'ਤੇ ਹੁਸਨਰ ਚÏਕ, ਗਿੱਦੜਬਾਹਾ ਵਿਖੇ ਫਲਾਈਓਵਰ 'ਤੇ ਵਿਊ ਕਟਰ (ਸੁਰੱਖਿਆ ਬੈਰੀਅਰ) ਦੀ ਲੋੜ 'ਤੇ ਜ਼ੋਰ ਦਿੱਤਾ, ਜੋ ਐਨ.ਐਚ.ਏ.ਆਈ. ਦੇ ਅਧਿਕਾਰ ਖੇਤਰ 'ਚ ਆਉਂਦਾ ਹੈ | ਮੁੱਖ ਮੰਤਰੀ ਨੇ 53.76 ਕਿਲੋਮੀਟਰ ਲੰਬੀ ਭਵਾਨੀਗੜ੍ਹ-ਸੁਨਾਮ-ਭੀਖੀ-ਕੋਟਸ਼ਮੀਰ ਰੋਡ ਨੂੰ ਚਹੁੰ-ਮਾਰਗੀ ਕਰਨ ਤੇ ਇਸ ਦੀ ਰਣਨੀਤਕ ਮਹੱਤਤਾ ਦੇ ਮੱਦੇਨਜ਼ਰ ਇਸ ਨੂੰ ਕੌਮੀ ਮਾਰਗ ਐਲਾਨਣ ਦੀ ਮੰਗ ਵੀ ਕੀਤੀ | ਮੁੱਖ ਮੰਤਰੀ ਨੇ ਨਿਤਿਨ ਗਡਕਰੀ ਨੂੰ ਬੰਗਾ-ਗੜ੍ਹਸ਼ੰਕਰ-ਸ੍ਰੀ ਅਨੰਦਪੁਰ ਸਾਹਿਬ ਸੜਕ ਨੂੰ ਕÏਮੀ ਰਾਜਮਾਰਗ ਐਲਾਨਣ ਦੀ ਵੀ ਅਪੀਲ ਕੀਤੀ | ਇਕ ਹੋਰ ਅਹਿਮ ਮੁੱਦਾ ਉਠਾਉਂਦਿਆਂ ਮੁੱਖ ਮੰਤਰੀ ਨੇ ਬਰਨਾਲਾ-ਬਾਜਾਖਾਨਾ ਸੜਕ ਨੂੰ ਕÏਮੀ ਰਾਜਮਾਰਗ ਐਲਾਨਣ ਦੀ ਮੰਗ ਵੀ ਕੀਤੀ | ਮੁੱਖ ਮੰਤਰੀ ਨੇ ਬਰਨਾਲਾ-ਮਾਲੇਰਕੋਟਲਾ ਵਾਇਆ ਸ਼ੇਰਪੁਰ ਸੜਕ ਨੂੰ ਚਾਰ-ਮਾਰਗੀ ਕਰਨ ਅਤੇ ਕÏਮੀ ਰਾਜਮਾਰਗ ਐਲਾਨਣ ਦੀ ਮੰਗ ਕੀਤੀ | ਮੁੱਖ ਮੰਤਰੀ ਨੇ ਭਵਾਨੀਗੜ੍ਹ 'ਚ ਭਾਰੀ ਆਵਾਜਾਈ ਅਤੇ ਭੀੜ-ਭੜੱਕੇ ਜਿਹੀਆਂ ਸਮੱਸਿਆਵਾਂ ਕਾਰਨ ਐਲੀਵੇਟਿਡ ਕੋਰੀਡੋਰ/ਫਲਾਈਓਵਰ ਦੇ ਨਿਰਮਾਣ ਦੀ ਵੀ ਵਕਾਲਤ ਕੀਤੀ | ਇਕ ਹੋਰ ਅਹਿਮ ਮੁੱਦੇ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਨੇ ਨਿਤਿਨ ਗਡਕਰੀ ਨੂੰ ਸੈਂਟਰਲ ਰੋਡ ਐਂਡ ਇਨਫਰਾਸਟ੍ਰਕਚਰ ਫੰਡ ਸਕੀਮ ਦੇ ਸੇਤੂ ਬੰਧਨ ਪ੍ਰੋਗਰਾਮ ਤਹਿਤ ਬਕਾਇਆ ਭੁਗਤਾਨ ਜਾਰੀ ਕਰਨ ਦੀ ਵੀ ਅਪੀਲ ਕੀਤੀ | ਮੁੱਖ ਮੰਤਰੀ ਨੇ ਐਨਐਚ-54 'ਤੇ ਮੱਖੂ ਕਸਬੇ ਵਿਖੇ ਰੇਲਵੇ ਓਵਰ ਬਿ੍ਜ ਨੂੰ ਜਲਦ ਮੁਕੰਮਲ ਕਰਨ ਦੀ ਮੰਗ ਵੀ ਕੀਤੀ |

Ad Position 22
No active advertisement
ਪਿਛਲੀ ਖ਼ਬਰ ਪ੍ਰਧਾਨ ਮੰਤਰੀ ਨੇ ਘਟਾਇਆ ਆਪਣੀਆਂ ਕਾਰਾਂ ਦਾ ਕਾਫ਼ਲਾ ਅਗਲੀ ਖ਼ਬਰ ਮਹਿੰਦਰ ਕੌਰ ਦੇ ਦਿਹਾਂਤ 'ਤੇ ਵੱਖ-ਵੱਖ ਆਗੂਆਂ ਵਲੋਂ ਦੁੱਖ ਦਾ ਪ੍ਰਗਟਾਵਾ
Ad Position 24