• ਮੁੱਖ ਮੰਤਰੀ ਨੂੰ ਦਿੱਤਾ ਭਰੋਸਾ • ਝੋਨੇ ਦੀ ਬਜਾਏ ਬਦਲਵੀਆਂ ਫ਼ਸਲਾਂ ਨੂੰ ਉਤਸ਼ਾਹਿਤ ਕੀਤਾ ਜਾਵੇਗਾ-ਭਗਵੰਤ ਮਾਨ
ਨਵੀਂ ਦਿੱਲੀ, 13 ਮਈ (ਉਪਮਾ ਡਾਗਾ ਪਾਰਥ)-ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚÏਹਾਨ ਨਾਲ ਮੁਲਾਕਾਤ ਕੀਤੀ ਤੇ ਆਉਣ ਵਾਲੇ ਸਾਉਣੀ ਸੀਜ਼ਨ ਦÏਰਾਨ ਪੰਜਾਬ 'ਚ ਸੁਚਾਰੂ ਖ਼ਰੀਦ ਤੇ ਲਿਫਟਿੰਗ ਕਾਰਜਾਂ ਨੂੰ ਯਕੀਨੀ ਬਣਾਉਣ ਲਈ ਕੁਝ ਹਾਈਬਿ੍ਡ ਝੋਨੇ ਦੇ ਬੀਜਾਂ ਦੀ ਨੋਟੀਫਿਕੇਸ਼ਨ ਰੱਦ ਕਰਨ ਲਈ ਉਨ੍ਹਾਂ ਦੇ ਦਖ਼ਲ ਦੀ ਮੰਗ ਕੀਤੀ | ਚÏਹਾਨ ਨੇ ਮੁੱਖ ਮੰਤਰੀ ਨਾਲ ਮੁਲਾਕਾਤ ਦÏਰਾਨ ਪੰਜਾਬ 'ਚ ਝੋਨਾ-ਕੇਂਦਿ੍ਤ ਖੇਤੀ ਦੇ ਬਦਲਾਂ ਨੂੰ ਉਤਸ਼ਾਹਿਤ ਕਰਨ ਦੀ ਲੋੜ 'ਤੇ ਜ਼ੋਰ ਦਿੱਤਾ | ਚÏਹਾਨ ਨੇ ਕਿਹਾ ਕਿ ਅੱਜ ਦੀ ਮੀਟਿੰਗ ਬਹੁਤ ਹੀ ਸਕਾਰਾਤਮਕ, ਰਚਨਾਤਮਕ ਤੇ ਹੱਲ-ਕੇਂਦਿ੍ਤ ਸੀ, ਜਿਸ 'ਚ ਫ਼ਸਲੀ ਵਿਭਿੰਨਤਾ ਸਭ ਤੋਂ ਮਹੱਤਵਪੂਰਨ ਵਿਸ਼ੇ ਵਜੋਂ ਉੱਭਰੀ | ਉਨ੍ਹਾਂ ਕਿਹਾ ਕਿ ਪੰਜਾਬ ਦੀ ਜ਼ਮੀਨ ਏਨੀ ਉਪਜਾਊ ਤੇ ਉਤਪਾਦਕ ਹੈ ਕਿ ਝੋਨੇ ਦੇ ਵਿਹਾਰਕ ਬਦਲ ਵਜੋਂ ਕਈ ਬਦਲਵੀਆਂ ਫ਼ਸਲਾਂ ਦੀ ਸਫਲਤਾਪੂਰਵਕ ਕਾਸ਼ਤ ਕੀਤੀ ਜਾ ਸਕਦੀ ਹੈ | ਖੇਤੀਬਾੜੀ ਮੰਤਰਾਲੇ ਦੇ ਬਿਆਨ 'ਚ ਕਿਹਾ ਗਿਆ ਹੈ ਕਿ ਚÏਹਾਨ ਨੇ ਕਿਹਾ ਕਿ ਸਮੇਂ ਦੀ ਲੋੜ ਹੈ ਕਿ ਪੰਜਾਬ ਨੂੰ ਪਾਣੀ ਦੀ ਕਮੀ ਤੇ ਮਿੱਟੀ ਦੇ ਪਤਨ ਦੇ ਸੰਕਟਾਂ ਤੋਂ ਬਚਾਉਣ ਲਈ ਝੋਨਾ-ਕੇਂਦਿ੍ਤ ਖੇਤੀ ਦੇ ਬਦਲਾਂ ਨੂੰ ਜ਼ੋਰਦਾਰ ਢੰਗ ਨਾਲ ਉਤਸ਼ਾਹਿਤ ਕੀਤਾ ਜਾਵੇ | ਮੁੱਖ ਮੰਤਰੀ ਭਗਵੰਤ ਮਾਨ ਨੇ ਅਗਾਮੀ ਸਾਉਣੀ ਸੀਜ਼ਨ ਦÏਰਾਨ ਪੰਜਾਬ 'ਚ ਸੁਚਾਰੂ ਖਰੀਦ ਅਤੇ ਚੁਕਵਾਈ ਕਾਰਜਾਂ ਨੂੰ ਯਕੀਨੀ ਬਣਾਉਣ ਲਈ ਝੋਨੇ ਦੇ ਕੁਝ ਹਾਈਬਿ੍ਡ ਬੀਜਾਂ ਦੇ ਨੋਟੀਫਿਕੇਸ਼ਨ ਰੱਦ ਕਰਨ ਲਈ ਉਨ੍ਹਾਂ ਦੇ ਦਖ਼ਲ ਦੀ ਮੰਗ ਕੀਤੀ ਤੇ ਨਾਲ ਹੀ ਕੇਂਦਰ ਅੱਗੇ ਸੂਬੇ ਦੇ ਕਿਸਾਨਾਂ ਨਾਲ ਸੰਬੰਧਿਤ ਕਈ ਅਹਿਮ ਮੁੱਦੇ ਚੁੱਕੇ | ਦਿੱਲੀ 'ਚ ਹੋਈ ਅਹਿਮ ਮੀਟਿੰਗ ਦÏਰਾਨ ਮੁੱਖ ਮੰਤਰੀ ਨੇ ਨਿਰਵਿਘਨ ਖਾਦ ਸਪਲਾਈ ਤੇ ਧਰਤੀ ਹੇਠਲੇ ਪਾਣੀ ਦੀ ਸੰਭਾਲ ਦਾ ਭਰੋਸਾ ਦਿੰਦਿਆਂ ਕੇਂਦਰੀ ਬੀਜ ਕਮੇਟੀ 'ਚ ਪੰਜਾਬ ਦੀ ਪ੍ਰਤੀਨਿਧਤਾ ਦੀ ਮੰਗ ਕੀਤੀ ਤੇ 2026-27 ਲਈ ਕਣਕ ਦੇ ਬੀਜ ਸਬਸਿਡੀ ਅਲਾਟ ਕਰਨ 'ਤੇ ਜ਼ੋਰ ਦਿੱਤਾ | ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੇ ਕੇਂਦਰ ਦੇ 125 ਲੱਖ ਮੀਟਿ੍ਕ ਟਨ ਕਣਕ ਉਤਪਾਦਨ ਦੇ ਟੀਚੇ ਨੂੰ ਸਫਲਤਾਪੂਰਵਕ ਹਾਸਿਲ ਕਰ ਲਿਆ ਹੈ¢ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਹੁਣ ਮੱਕੀ, ਦਾਲਾਂ, ਤੇਲ ਵਾਲੇ ਬੀਜ, ਸੂਰਜਮੁਖੀ ਤੇ ਬਾਜਰੇ ਰਾਹੀਂ ਫ਼ਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ ਤਾਂ ਜੋ ਝੋਨੇ ਦੀ ਕਾਸ਼ਤ 'ਤੇ ਨਿਰਭਰਤਾ ਘਟਾਈ ਜਾ ਸਕੇ, ਤੇਜ਼ੀ ਨਾਲ ਘਟ ਰਹੇ ਧਰਤੀ ਹੇਠਲੇ ਪਾਣੀ ਦੇ ਭੰਡਾਰਾਂ ਨੂੰ ਬਚਾਇਆ ਜਾ ਸਕੇ ਤੇ ਪੰਜਾਬ ਨੂੰ ਸੂਬੇ ਦੇ ਖੇਤੀਬਾੜੀ ਭਵਿੱਖ ਲਈ ਖ਼ਤਰਾ ਬਣੇ ਡਾਰਕ ਜ਼ੋਨ ਸੰਕਟ 'ਚੋਂ ਬਾਹਰ ਕੱਢਿਆ ਜਾ ਸਕੇ | ਕੇਂਦਰੀ ਖੇਤੀਬਾੜੀ ਮੰਤਰੀ ਨਾਲ ਮੁਲਾਕਾਤ ਦÏਰਾਨ ਮੁੱਖ ਮੰਤਰੀ ਨੇ ਪ੍ਰਸਤਾਵਿਤ ਬੀਜ ਬਿੱਲ-2025 ਅਧੀਨ ਕੇਂਦਰੀ ਬੀਜ ਕਮੇਟੀ 'ਚ ਪੰਜਾਬ ਦੀ ਪ੍ਰਤੀਨਿਧਤਾ ਦੀ ਜ਼ੋਰਦਾਰ ਵਕਾਲਤ ਕੀਤੀ ਤੇ ਸੂਬੇ 'ਚ ਫ਼ਸਲੀ ਵਿਭਿੰਨਤਾ ਅਤੇ ਖੇਤੀਬਾੜੀ ਸੁਧਾਰਾਂ ਲਈ ਕੇਂਦਰ ਤੋਂ ਵਧੇਰੇ ਸਮਰਥਨ ਦੀ ਮੰਗ ਕੀਤੀ | ਸਾਉਣੀ ਤੇ ਹਾੜ੍ਹੀ ਦੋਵੇਂ ਫ਼ਸਲਾਂ ਲਈ ਨਿਰਵਿਘਨ ਸਪਲਾਈ ਦੀ ਮਹੱਤਤਾ 'ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਦੇਸ਼ ਦੀ ਖੁਰਾਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਇਹ ਬੇਹੱਦ ਜ਼ਰੂਰੀ ਹੈ | ਪੰਜਾਬ ਵਲੋਂ ਚੁੱਕੇ ਗਏ ਮੁੱਦਿਆਂ ਦੇ ਜਵਾਬ 'ਚ ਕੇਂਦਰੀ ਖੇਤੀਬਾੜੀ ਮੰਤਰੀ ਚÏਹਾਨ ਨੇ ਮੁੱਖ ਮੰਤਰੀ ਨੂੰ ਭਰੋਸਾ ਦਿੱਤਾ ਕਿ ਹਾਈਬਿ੍ਡ ਝੋਨੇ ਦੇ ਬੀਜਾਂ ਦੇ ਮੁੱਦੇ ਦੀ ਜਾਂਚ ਕਰਨ ਅਤੇ ਸੂਬੇ 'ਚ ਸੁਚਾਰੂ ਖ਼ਰੀਦ ਕਾਰਜਾਂ ਨੂੰ ਯਕੀਨੀ ਬਣਾਉਣ ਲਈ ਵਿਸ਼ੇਸ਼ ਕਮੇਟੀ ਬਣਾਈ ਜਾਵੇਗੀ | ਇਕ ਹੋਰ ਅਹਿਮ ਮੁੱਦੇ ਨੂੰ ਉਜਾਗਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕਣਕ ਦੇ ਝਾੜ ਨੂੰ ਬਰਕਰਾਰ ਰੱਖਣ ਲਈ ਸਾਲਾਨਾ ਲਗਭਗ 33 ਫ਼ੀਸਦੀ ਕਣਕ ਦੇ ਬੀਜ ਨੂੰ ਬਦਲਣ ਦੀ ਲੋੜ ਹੁੰਦੀ ਹੈ | ਪੰਜਾਬ 'ਚ ਖੇਤੀਬਾੜੀ ਉਤਪਾਦਕਤਾ ਨੂੰ ਬਿਹਤਰ ਬਣਾਉਣ ਲਈ ਬੀਜ ਬਦਲਣ ਦੀ ਦਰ ਨੂੰ ਵਧਾਉਣਾ ਸਮੇਂ ਦੀ ਲੋੜ ਹੈ | ਕੇਂਦਰ ਤੋਂ ਸਹਾਇਤਾ ਦੀ ਮੰਗ ਕਰਦਿਆਂ ਮੁੱਖ ਮੰਤਰੀ ਨੇ ਸ਼ਿਵਰਾਜ ਸਿੰਘ ਚÏਹਾਨ ਨੂੰ ਕ੍ਰਿਸ਼ੀ ਉੱਨਤੀ ਯੋਜਨਾ ਤਹਿਤ ਵਿੱਤੀ ਸਾਲ 2026-27 ਦੀ ਸਾਲਾਨਾ ਕਾਰਜ ਯੋਜਨਾ ਲਈ ਕਣਕ ਦੀ ਬੀਜ ਸਬਸਿਡੀ ਦੀ ਪ੍ਰਵਾਨਗੀ ਅਤੇ ਵੰਡ ਲਈ ਬੇਨਤੀ ਕੀਤੀ | ਮੁੱਖ ਮੰਤਰੀ ਨੇ ਕੇਂਦਰ ਸਰਕਾਰ ਤੋਂ ਪੰਜਾਬ 'ਚ ਫ਼ਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ ਪੂਰਨ ਸਹਿਯੋਗ ਦੀ ਮੰਗ ਕੀਤੀ | ਉਨ੍ਹਾਂ ਅੱਗੇ ਕਿਹਾ ਕਿ ਵਿਭਿੰਨਤਾ ਨਾ ਸਿਰਫ਼ ਪੇਂਡੂ ਆਰਥਿਕਤਾ ਨੂੰ ਮਜ਼ਬੂਤ ਕਰਨ ਸਗੋਂ ਪੰਜਾਬ 'ਚ ਤੇਜ਼ੀ ਨਾਲ ਘਟ ਰਹੇ ਭੂਮੀਗਤ ਪਾਣੀ ਦੇ ਭੰਡਾਰਾਂ ਨੂੰ ਬਚਾਉਣ ਲਈ ਵੀ ਜ਼ਰੂਰੀ ਹੈ | ਭੂਮੀਗਤ ਪਾਣੀ ਦੀ ਚਿੰਤਾਜਨਕ ਸਥਿਤੀ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਕੁੱਲ 150 ਬਲਾਕਾਂ 'ਚੋਂ 117 ਬਲਾਕਾਂ 'ਚ ਭੂਮੀਗਤ ਪਾਣੀ ਦਾ ਪੱਧਰ ਪਹਿਲਾਂ ਹੀ ਡਾਰਕ ਜ਼ੋਨ 'ਚ ਦਾਖ਼ਲ ਹੋ ਚੁੱਕਾ ਹੈ | ਉਨ੍ਹਾਂ ਕੇਂਦਰ ਸਰਕਾਰ ਨੂੰ ਬਦਲਵੀਆਂ ਫ਼ਸਲਾਂ 'ਤੇ ਵੀ ਘੱਟੋ-ਘੱਟ ਸਮਰਥਨ ਮੁੱਲ ਲਾਗੂ ਕਰਨ ਦੀ ਅਪੀਲ ਕੀਤੀ |
ਪੰਜਾਬ ਦੇ ਕਿਸਾਨਾਂ ਨੂੰ ਖਾਦਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ-ਚੌਹਾਨ
ਨਵੀਂ ਦਿੱਲੀ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅਤੇ ਮੁੱਖ ਮੰਤਰੀ ਭਗਵੰਤ ਮਾਨ | ਤਸਵੀਰ : ਸ਼ਿਆਮ ਸੁੰਦਰ<br/>
14-05-2026