25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

ਕੇਂਦਰ ਵਲੋਂ ਸੋਨੇ-ਚਾਂਦੀ 'ਤੇ ਦਰਾਮਦ ਕਰ 'ਚ 15 ਫ਼ੀਸਦੀ ਵਾਧਾ

Ad Position 21
No active advertisement
ਅਜੀਤ ਡੈਸਕ 14-05-2026
ਨਵੀਂ ਦਿੱਲੀ, 13 ਮਈ (ਏਜੰਸੀ)-ਕੇਂਦਰ ਸਰਕਾਰ ਨੇ ਸੋਨੇ ਅਤੇ ਚਾਂਦੀ 'ਤੇ ਦਰਾਮਦ ਕਰ ਨੂੰ 6 ਫ਼ੀਸਦੀ ਤੋਂ ਵਧਾ ਕੇ 15 ਫ਼ੀਸਦੀ ਕਰ ਦਿੱਤਾ ਹੈ, ਜਿਸ ਤੋਂ ਬਾਅਦ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ 'ਚ ਭਾਰੀ ਉਛਾਲ ਦੇਖਣ ਨੂੰ ਮਿਲਿਆ | ਸਰਕਾਰ ਦਾ ਮਕਸਦ ਗੈਰ ਜ਼ਰੂਰੀ ਦਰਾਮਦ 'ਤੇ ਰੋਕ ਲਗਾਉਣਾ ਅਤੇ ਪੱਛਮੀ ਏਸ਼ੀਆ 'ਚ ਚੱਲ ਰਹੇ ਟਕਰਾਅ ਦਰਮਿਆਨ ਤੇਲ ਅਤੇ ਖਾਦਾਂ ਦੀ ਜ਼ਿਆਦਾ ਖ਼ਰੀਦ ਕਾਰਨ ਵਿਦੇਸ਼ੀ ਮੁਦਰਾ ਭੰਡਾਰ 'ਤੇ ਪੈ ਰਹੇ ਦਬਾਅ ਨੂੰ ਘੱਟ ਕਰਨਾ ਹੈ | ਜਿਸ ਤੋਂ ਬਾਅਦ ਬੁੱਧਵਾਰ ਨੂੰ ਸੋਨੇ ਦਾ ਭਾਅ 8550 ਰੁਪਏ ਵਧ ਕੇ 1.65 ਲੱਖ ਰੁਪਏ ਪ੍ਰਤੀ 10 ਗ੍ਰਾਮ 'ਤੇ ਪਹੁੰਚ ਗਿਆ | ਚਾਂਦੀ ਦਾ ਭਾਅ ਵੀ 20,500 ਰੁਪਏ ਵਧ ਕੇ 2,97,500 ਰੁਪਏ ਪ੍ਰਤੀ ਕਿੱਲੋ ਹੋ ਗਿਆ | ਸਥਾਨਕ ਕਾਰੋਬਾਰੀਆਂ ਨੇ ਦੱਸਿਆ ਕਿ ਕੇਂਦਰ ਵਲੋਂ ਦਰਾਮਦ ਕਰ 'ਚ ਕੀਤੇ ਵਾਧੇ ਦਾ ਅਸਲ ਅਸਰ ਆਉਣ ਵਾਲੇ ਦਿਨਾਂ 'ਚ ਦਿਖਾਈ ਦੇਵੇਗਾ | ਉਧਰ ਵਿਸ਼ਲੇਸ਼ਕਾਂ ਨੇ ਕਿਹਾ ਕਿ ਕਮਜ਼ੋਰ ਰੁਪਏ ਨੇ ਵੀ ਕੀਮਤੀ ਧਾਤਾਂ ਦੀਆਂ ਕੀਮਤਾਂ 'ਚ ਵਾਧਾ ਕੀਤਾ ਹੈ | ਵਿਦੇਸ਼ੀ ਮੁਦਰਾ ਦੇ ਬਾਹਰ ਜਾਣ ਅਤੇ ਕੱਚੇ ਤੇਲ ਦੀਆਂ ਉੱਚ ਕੀਮਤਾਂ ਦੀਆਂ ਚਿੰਤਾਵਾਂ ਦੇ ਵਿਚਕਾਰ ਰੁਪਈਆ ਅਮਰੀਕੀ ਡਾਲਰ ਦੇ ਮੁਕਾਬਲੇ 95.80 ਦੇ ਹੇਠਲੇ ਪੱਧਰ 'ਤੇ ਡਿੱਗ ਗਿਆ ਹੈ |

Ad Position 22
No active advertisement
ਪਿਛਲੀ ਖ਼ਬਰ ਨੀਟ ਪੇਪਰ ਲੀਕ ਮਾਮਲਾ ਸੀ.ਬੀ.ਆਈ. ਵਲੋਂ ਦੇਸ਼ ਭਰ 'ਚ ਛਾਪੇਮਾਰੀ-5 ਗਿ੍ਫ਼ਤਾਰ ਅਗਲੀ ਖ਼ਬਰ ਪੰਜਾਬ ਦੇ ਕਿਸਾਨਾਂ ਨੂੰ ਖਾਦਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ-ਚੌਹਾਨ
Ad Position 24