25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-05-2026

2.42 ਲੱਖ ਤੋਂ ਵੱਧ ਵਿਦਿਆਰਥੀ ਹੋਏ ਪਾਸ, 91.46 ਫ਼ੀਸਦੀ ਰਹੀ ਪਾਸ ਫ਼ੀਸਦ-ਹਰਜੋਤ ਸਿੰਘ ਬੈਂਸ <br/>

Ad Position 21
No active advertisement
ਅਜੀਤ ਡੈਸਕ 14-05-2026
ਚੰਡੀਗੜ੍ਹ, 13 ਮਈ (ਅਜੀਤ ਬਿਊਰੋ)-ਪੰਜਾਬ ਨੇ ਸਿੱਖਿਆ ਖੇਤਰ ਵਿਚ ਇਤਿਹਾਸਕ ਮੀਲ ਪੱਥਰ ਸਥਾਪਤ ਕਰਦਿਆਂ ਤਿੰਨ ਵਿਦਿਆਰਥਣਾਂ ਨੇ 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਵਿਚ 500 ਵਿਚੋਂ 500 ਅੰਕ ਪ੍ਰਾਪਤ ਕਰ ਕੇ ਇਤਿਹਾਸ ਰਚ ਦਿੱਤਾ ਹੈ | ਜ਼ਿਕਰਯੋਗ ਹੈ ਕਿ ਤਿੰਨੋਂ ਅੱਵਲ ਰਹਿਣ ਵਾਲੀਆਂ ਵਿਦਿਆਰਥਣਾਂ ਖੇਡਾਂ ਦੇ ਖੇਤਰ ਵਿਚ ਵੀ ਮੱਲਾਂ ਮਾਰ ਰਹੀਆਂ ਹਨ | ਕੁੱਲ 2,65,417 ਵਿਦਿਆਰਥੀਆਂ ਨੇ 12ਵੀ ਜਮਾਤ ਦੀ ਸਾਲਾਨਾ ਪ੍ਰੀਖਿਆ ਦਿੱਤੀ, ਜਿਨ੍ਹਾਂ ਵਿਚੋਂ 2,42,755 ਪਾਸ ਹੋਏ | ਇਸ ਹਿਸਾਬ ਨਾਲ ਪਾਸ ਪ੍ਰਤੀਸ਼ਤਤਾ 91.46 ਫ਼ੀਸਦੀ ਰਹੀ | ਅੱਵਲ ਰਹੀਆਂ ਤਿੰਨੋਂ ਵਿਦਿਆਰਥਣਾਂ ਦੀ ਸ਼ਾਨਦਾਰ ਉਪਲਬਧੀ ਲਈ ਸ਼ਲਾਘਾ ਕਰਦਿਆਂ ਸਿੱਖਿਆ ਮੰਤਰੀ ਬੈਂਸ ਨੇ ਸਾਰੇ ਸਫ਼ਲ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ | ਉਨ੍ਹਾਂ ਕਿਹਾ ਕਿ ਵੱਖ-ਵੱਖ ਸਟਰੀਮਾਂ ਵਿਚ ਵਿਦਿਆਰਥੀਆਂ ਵਲੋਂ ਪੂਰੇ ਅੰਕ ਪ੍ਰਾਪਤ ਕੀਤੇ ਗਏ ਹਨ, ਜੋ ਕਿ ਸ਼ਲਾਘਾਯੋਗ ਹੈ | ਉਨ੍ਹਾਂ ਨੇ ਬਿਹਤਰ ਨਤੀਜਿਆਂ ਦਾ ਸਿਹਰਾ ਡਿਜ਼ੀਟਲ ਕਲਾਸ-ਰੂਮਾਂ, ਅਧਿਆਪਕ ਸਿਖਲਾਈ ਅਤੇ ਸਮੇਂ ਸਿਰ ਸਿਲੇਬਸ ਪੂਰਾ ਕਰਨ ਵਲੋਂ ਸੂਬਾ ਸਰਕਾਰ ਦੀ ਤਰਜੀਹ ਨੂੰ ਦਿੱਤਾ |

Ad Position 22
No active advertisement
ਪਿਛਲੀ ਖ਼ਬਰ ਪੇਪਰ ਲੀਕ ਮਾਮਲਾ : ਕੇਜਰੀਵਾਲ ਵਲੋਂ ਨੌਜਵਾਨਾਂ ਨੂੰ ਸੜਕਾਂ 'ਤੇ ਉਤਰਨ ਤੇ ਅੰਦੋਲਨ ਕਰਨ ਦੀ ਅਪੀਲ <br/> ਅਗਲੀ ਖ਼ਬਰ ਪਟਿਆਲਾ ਜ਼ਿਲ੍ਹੇ ਦੇ ਸਭ ਤੋਂ ਵੱਧ 59 ਪ੍ਰੀਖਿਆਰਥੀ ਮੈਰਿਟ 'ਚ <br/>
Ad Position 24