16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਭਾਜਪਾ 'ਚ ਸ਼ਾਮਿਲ ਹੋਣ ਤੋਂ ਇਨਕਾਰ ਕਰਨ 'ਤੇ ਕੀਤਾ ਗਿ੍ਫ਼ਤਾਰ-ਕੇਜਰੀਵਾਲ

Ad Position 21
No active advertisement
ਅਜੀਤ ਡੈਸਕ 19-05-2026

ਨਵੀਂ ਦਿੱਲੀ, 18 ਮਈ (ਏਜੰਸੀ)-'ਆਪ' ਮੁਖੀ ਅਰਵਿੰਦ ਕੇਜਰੀਵਾਲ ਸੋਮਵਾਰ ਨੂੰ ਪਾਰਟੀ ਨੇਤਾ ਦੀਪਕ ਸਿੰਗਲਾ ਦੇ ਬਚਾਅ 'ਚ ਸਾਹਮਣੇ ਆਏ ਅਤੇ ਕਿਹਾ ਕਿ ਉਹ (ਦੀਪਕ)
ਭਾਜਪਾ 'ਚ ਸ਼ਾਮਿਲ ਹੋਣ ਤੋਂ ਇਨਕਾਰ ਕਰਨ ਦੇ ਨਤੀਜੇ ਭੁਗਤ ਰਹੇ ਹਨ | ਕੇਜਰੀਵਾਲ ਨੇ ਹਿੰਦੀ 'ਚ ਐਕਸ 'ਤੇ ਇਕ ਪੋਸਟ 'ਚ ਕਿਹਾ ਕਿ ਦੀਪਕ ਸਿੰਗਲਾ ਨੂੰ ਇਸ ਲਈ ਗਿ੍ਫ਼ਤਾਰ ਨਹੀਂ ਕੀਤਾ ਗਿਆ ਕਿਉਂਕਿ ਉਸਨੇ ਕੁਝ ਗਲਤ ਕੀਤਾ ਸੀ, ਸਗੋਂ, ਉਸਨੂੰ ਇਸ ਲਈ ਗਿ੍ਫ਼ਤਾਰ ਕੀਤਾ ਗਿਆ ਕਿਉਂਕਿ ਉਹ ਭਾਜਪਾ ਵਿਰੁੱਧ ਕੰਮ ਕਰ ਰਿਹਾ ਸੀ ਅਤੇ ਭਾਜਪਾ 'ਚ ਸ਼ਾਮਿਲ ਹੋਣ ਤੋਂ ਇਨਕਾਰ ਕਰ ਰਹੇ ਸਨ | ਉਨ੍ਹਾਂ ਕਿਹਾ ਕਿ ਦੀਪਕ ਬਹਾਦਰ ਹੈ ਅਤੇ ਦੇਸ਼ ਲਈ ਲੜ ਰਿਹਾ ਹੈ | ਕੇਜਰੀਵਾਲ ਨੇ ਗਿ੍ਫ਼ਤਾਰ ਕੀਤੇ ਗਏ ਪੰਜਾਬ ਦੇ ਮੰਤਰੀ ਸੰਜੀਵ ਅਰੋੜਾ ਦੀ ਵੀ ਪ੍ਰਸੰਸਾ ਕੀਤੀ, ਉਨ੍ਹਾਂ ਨੂੰ ਬਹਾਦਰ ਅਤੇ ਦੇਸ਼ ਭਗਤ ਕਿਹਾ |

Ad Position 22
No active advertisement
ਪਿਛਲੀ ਖ਼ਬਰ ਕਈ ਘੰਟਿਆਂ ਦੀ ਛਾਪੇਮਾਰੀ ਤੋਂ ਬਾਅਦ ਈ.ਡੀ. ਵਲੋਂ 'ਆਪ' ਆਗੂ ਦੀਪਕ ਸਿੰਗਲਾ ਗਿ੍ਫ਼ਤਾਰ <br/> ਅਗਲੀ ਖ਼ਬਰ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਪਰਿਵਾਰ ਸਮੇਤ ਨਤਮਸਤਕ ਹੋਏ ਮੁੱਖ ਮੰਤਰੀ ਭਗਵੰਤ ਮਾਨ <br/>
Ad Position 24