08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-05-2026

'ਆਪ' ਆਗੂ ਦੀਪਕ ਸਿੰਗਲਾ ਨੂੰ ਅੱਜ ਮੁੜ ਅਦਾਲਤ 'ਚ ਕੀਤਾ ਜਾਵੇਗਾ ਪੇਸ਼

Ad Position 21
No active advertisement
ਅਜੀਤ ਡੈਸਕ 20-05-2026
ਪੰਚਕੂਲਾ, 19 ਮਈ (ਕਪਿਲ)-ਦਿੱਲੀ ਤੋਂ ਆਮ ਆਦਮੀ ਪਾਰਟੀ ਦੇ ਆਗੂ ਦੀਪਕ ਸਿੰਗਲਾ ਨੂੰ ਅੱਜ ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਵਲੋਂ ਪੰਚਕੂਲਾ ਦੀ ਵਿਸ਼ੇਸ਼ ਈ. ਡੀ. ਅਦਾਲਤ 'ਚ ਪੇਸ਼ ਕੀਤਾ ਗਿਆ | ਜਾਣਕਾਰੀ ਮੁਤਾਬਿਕ 155 ਕਰੋੜ ਰੁ. ਦੇ ਬੈਂਕ ਘੁਟਾਲੇ ਦੇ ਮਾਮਲੇ 'ਚ ਈ. ਡੀ. ਨੇ ਦੀਪਕ ਸਿੰਗਲਾ ਨੂੰ ਬੀਤੇ ਕੱਲ੍ਹ ਗਿ੍ਫ਼ਤਾਰ ਕੀਤਾ ਸੀ ਅਤੇ ਉਨ੍ਹਾਂ ਨੂੰ ਸਖ਼ਤ ਸੁਰੱਖਿਆ ਹੇਠ ਅਦਾਲਤ 'ਚ ਪੇਸ਼ ਕੀਤਾ ਗਿਆ | ਈ. ਡੀ. ਅਦਾਲਤ ਦੇ ਜੱਜ ਦੇ ਛੁੱਟੀ 'ਤੇ ਹੋਣ ਕਾਰਨ ਮਾਮਲੇ 'ਚ ਰਿਮਾਂਡ ਸੰਬੰਧੀ ਸੁਣਵਾਈ ਨਹੀਂ ਹੋ ਸਕੀ, ਜਿਸ ਕਾਰਨ ਅਦਾਲਤ ਨੇ ਦੀਪਕ ਸਿੰਗਲਾ ਨੂੰ ਇਕ ਦਿਨ ਲਈ ਨਿਆਂਇਕ ਹਿਰਾਸਤ ਤਹਿਤ ਅੰਬਾਲਾ ਜੇਲ੍ਹ ਭੇਜ ਦਿੱਤਾ | ਸਿੰਗਲਾ ਨੂੰ ਬੁੱਧਵਾਰ ਨੂੰ ਮੁੜ ਅਦਾਲਤ 'ਚ ਪੇਸ਼ ਕੀਤਾ ਜਾਵੇਗਾ | ਈ. ਡੀ. ਵਲੋਂ ਇਸ ਮਾਮਲੇ 'ਚ 10 ਦਿਨਾਂ ਦੇ ਪੁਲਿਸ ਰਿਮਾਂਡ ਦੀ ਮੰਗ ਕੀਤੀ ਜਾਵੇਗੀ, ਤਾਂ ਜੋ ਮਾਮਲੇ ਨਾਲ ਜੁੜੇ ਹੋਰ ਤੱਥਾਂ ਅਤੇ ਵਿੱਤੀ ਲੈਣ-ਦੇਣ ਦੀ ਜਾਂਚ ਕੀਤੀ ਜਾ ਸਕੇ |

Ad Position 22
No active advertisement
ਪਿਛਲੀ ਖ਼ਬਰ ਪੰਜਾਬੀ ਗਾਇਕਾ ਜਸਇੰਦਰ ਕੌਰ ਦਾ ਕਤਲ-ਲਾਸ਼ ਨਹਿਰ 'ਚੋਂ ਮਿਲੀ ਅਗਲੀ ਖ਼ਬਰ ਜਾਂਚ ਕਮੇਟੀ ਨੇ ਜਸਟਿਸ ਵਰਮਾ ਬਾਰੇ ਰਿਪੋਰਟ ਸਪੀਕਰ ਨੂੰ ਸੌਂਪੀ
Ad Position 24