ਦੇਹਰਾਦੂਨ, 19 ਮਈ (ਪੀ.ਟੀ.ਆਈ.)-ਉੱਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਭਾਜਪਾ ਆਗੂ ਭੁਵਨ ਚੰਦਰ ਖੰਡੂਰੀ ਦਾ ਲੰਬੀ ਬਿਮਾਰੀ ਤੋਂ ਬਾਅਦ ਮੰਗਲਵਾਰ ਨੂੰ ਇੱਥੇ ਇੱਕ ਨਿੱਜੀ ਹਸਪਤਾਲ ਵਿੱਚ ਦਿਹਾਂਤ ਹੋ ਗਿਆ¢ ਉਹ 91 ਸਾਲਾਂ ਦੇ ਸਨ¢ਉਨ੍ਹਾਂ ਦੀ ਬੇਟੀ ਅਤੇ ੳੱੁਤਰਾਖੰਡ ਵਿਧਾਨ ਸਭਾ ਸਪੀਕਰ ਰਿਤੂ ਖੰਡੂਰੀ ਭੂਸ਼ਣ ਨੇ ਦੱਸਿਆ ਕਿ ਬਜ਼ੁਰਗ ਆਗੂ ਨੇ ਸਵੇਰੇ ਲਗਭਗ 11 ਵਜੇ ਆਖਰੀ ਸਾਹ ਲਿਆ¢ਖੰਡੂਰੀ ਦੇ ਪਿੱਛੇ ਉਨ੍ਹਾਂ ਦੀ ਪਤਨੀ ਅਰੁਣਾ, ਪੁੱਤਰ ਮਨੀਸ਼ ਅਤੇ ਬੇਟੀ ਰਿਤੂ ਖੰਡੂਰੀ ਭੂਸ਼ਣ ਹਨ¢ ਸਾਬਕਾ ਮੁੱਖ ਮੰਤਰੀ ਉਮਰ ਨਾਲ ਸੰਬੰਧਿਤ ਬਿਮਾਰੀਆਂ ਤੋਂ ਪੀੜਤ ਸਨ | ਖੰਡੂਰੀ ਰਾਜਨੀਤੀ ਵਿੱਚ ਆਉਣ ਤੋਂ ਪਹਿਲਾਂ ਭਾਰਤੀ ਫ਼Ïਜ ਤੋਂ ਮੇਜਰ ਜਨਰਲ ਵਜੋਂ ਸੇਵਾਮੁਕਤ ਹੋਏ ਸਨ¢ 'ਜਨਰਲ ਸਾਹਿਬ' ਵਜੋਂ ਜਾਣੇ ਜਾਂਦੇ, ਉਨ੍ਹਾਂ ਨੇ ਇੱਕ ਅਨੁਸ਼ਾਸਿਤ ਅਤੇ ਸਖ਼ਤ ਪ੍ਰਸ਼ਾਸਕ ਵਜੋਂ ਪ੍ਰਸਿੱਧੀ ਪ੍ਰਾਪਤ ਕੀਤੀ¢ ਖੰਡੂਰੀ ਨੇ ਦੋ ਵਾਰ ਪਹਾੜੀ ਸੂਬੇ ਦੇ ਮੁੱਖ ਮੰਤਰੀ ਵਜੋਂ ਸੇਵਾ ਨਿਭਾਈ¢ ਭਾਜਪਾ ਦੇ ਵਿਧਾਨ ਸਭਾ ਚੋਣਾਂ ਜਿੱਤਣ ਤੋਂ ਬਾਅਦ ਉਨ੍ਹਾਂ ਨੇ ਪਹਿਲੀ ਵਾਰ 2007 ਵਿੱਚ ਅਹੁਦਾ ਸੰਭਾਲਿਆ¢ਉਨ੍ਹਾਂ ਨੇ 2009 ਵਿੱਚ ਸੂਬੇ ਦੀਆਂ ਸਾਰੀਆਂ ਪੰਜ ਲੋਕ ਸਭਾ ਸੀਟਾਂ 'ਤੇ ਪਾਰਟੀ ਦੀ ਹਾਰ ਦੀ ਨੈਤਿਕ ਜ਼ਿੰਮੇਵਾਰੀ ਲੈਂਦੇ ਹੋਏ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ¢ ਭਾਜਪਾ ਨੇ 2011 ਵਿੱਚ ਉਨ੍ਹਾਂ ਨੂੰ ਦੁਬਾਰਾ ਮੁੱਖ ਮੰਤਰੀ ਨਿਯੁਕਤ ਕੀਤਾ¢ਖੰਡੂਰੀ ਨੇ ਕੇਂਦਰੀ ਮੰਤਰੀ ਵਜੋਂ ਵੀ ਸੇਵਾ ਨਿਭਾਈ¢ ਉਨ੍ਹਾਂ ਨੇ ਸਵਰਗੀ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੀ ਕੈਬਨਿਟ ਵਿੱਚ ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰਾਲਾ ਸੰਭਾਲਿਆ¢ ਰਾਸ਼ਟਰਪਤੀ ਦਰੋਪਦੀ ਮੁਰਮੂ ਤੇ ਪ੍ਰਧਾਨ ਮੰਤਰੀ ਨੇ ਖੰਡੂਰੀ ਦੇ ਦਿਹਾਂਤ 'ਤੇ ਦੁੱਖ ਪ੍ਰਗਟ ਕਰਦੇ ਹੋਏ ਕਿਹਾ ਕਿ ਚੰਗੇ ਸ਼ਾਸਨ ਤੇ ਲੋਕ ਭਲਾਈ ਪ੍ਰਤੀ ਉਨ੍ਹਾਂ ਦੀ ਵਚਨਬੱਧਤਾ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ |