08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-05-2026

ਤੰਦੂਰ ਵਾਂਗ ਤਪਿਆ ਪੰਜਾਬ, 47 ਡਿਗਰੀ ਨਾਲ ਫ਼ਰੀਦਕੋਟ ਤੇ 45 ਡਿਗਰੀ ਨਾਲ ਬਠਿੰਡਾ ਸਭ ਤੋਂ ਗਰਮ

Ad Position 21
No active advertisement
ਅਜੀਤ ਡੈਸਕ 20-05-2026

ਲੂ ਨੇ ਰੋਕੀ ਜ਼ਿੰਦਗੀ ਦੀ ਰਫ਼ਤਾਰ
ਅੰਮਿ੍ਤਸਰ/ਬਠਿੰਡਾ, 19 ਮਈ (ਹਰਮਿੰਦਰ ਸਿੰਘ, ਵੀਰਪਾਲ ਸਿੰਘ)-ਪੰਜਾਬ, ਹਰਿਆਣਾ, ਚੰਡੀਗੜ੍ਹ• ਸਮੇਤ ਉੱਤਰ ਭਾਰਤ ਦੇ ਮੈਦਾਨੀ ਇਲਾਕਿਆਂ 'ਚ ਗਰਮੀ ਦਾ ਕਹਿਰ ਵਧਦਾ ਜਾ ਰਿਹਾ ਹੈ | ਲਗਾਤਾਰ ਪੈ ਰਹੀ ਭਿਆਨਕ ਗਰਮੀ ਨਾਲ ਪੰਜਾਬ ਤੰਦੂਰ ਵਾਂਗੂੰ ਤਪਣ ਲੱਗਾ ਹੈ | ਸੂਬੇ ਦੇ ਜ਼ਿਆਦਾਤਰ ਸ਼ਹਿਰਾਂ ਵਿਚ ਤਾਪਮਾਨ ਲਗਾਤਾਰ ਵੱਧ ਰਿਹਾ ਹੈ ਅਤੇ ਲੋਕਾਂ ਲਈ ਦਿਨ ਵੇਲੇ ਘਰਾਂ ਤੋਂ ਬਾਹਰ ਨਿਕਲਣਾ ਮੁਸ਼ਕਿਲ ਹੋ ਗਿਆ ਹੈ | ਬੀਤੇ 24 ਘੰਟਿਆਂ 'ਚ ਪੰਜਾਬ ਦਾ ਫ਼ਰੀਦਕੋਟ ਇਲਾਕਾ ਸਭ ਤੋਂ ਗਰਮ ਰਿਹਾ, ਜਿਥੇ ਦਿਨ ਦੇ ਸਮੇਂ ਵੱਧ ਤੋਂ ਵੱਧ ਤਾਪਮਾਨ 47.3 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ ਅਤੇ ਇਸੇ ਦੌਰਾਨ ਹੀ ਹਰਿਆਣਾ ਦਾ ਰੋਹਤਕ ਦਾ ਤਾਪਮਾਨ 46.9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ | ਮੌਸਮ ਵਿਭਾਗ ਅਨੁਸਾਰ ਅਗਲੇ ਦਿਨਾਂ ਵਿਚ ਗਰਮੀ ਹੋਰ ਵੀ ਜ਼ਿਆਦਾ ਪੈਣ ਦੀ ਸੰਭਾਵਨਾ ਹੈ, ਜਿਸ ਨੂੰ ਲੈ ਕੇ ਵਿਭਾਗ ਵਲੋਂ ਔਰੇਂਜ ਅਲਰਟ ਜਾਰੀ ਕਰ ਦਿੱਤਾ ਹੈ | ਪਿਛਲੇ 24 ਘੰਟਿਆਂ ਵਿਚ ਪੰਜਾਬ ਦੇ ਤਾਪਮਾਨ 'ਚ 3.1 ਡਿਗਰੀ ਸੈਲਸੀਅਸ ਤੱਕ ਵਾਧਾ ਦਰਜ ਕੀਤਾ ਗਿਆ ਹੈ | ਇਸ ਤਰ੍ਹਾਂ ਸੂਬੇ ਵਿਚ ਆਮ ਨਾਲੋਂ 5.8 ਡਿਗਰੀ ਸੈਲਸੀਅਸ ਤੱਕ ਤਾਪਮਾਨ ਵੱਧ ਚਲ ਰਿਹਾ ਹੈ | ਇਸੇ ਤਰ੍ਹਾਂ ਹਰਿਆਣਾ ਅਤੇ ਚੰਡੀਗੜ੍ਹ ਵਿਚ ਤਾਪਮਾਨ ਵੀ ਲਗਾਤਾਰ ਵੱਧ ਰਿਹਾ ਹੈ | ਅਗਲੇ 24 ਘੰਟਿਆਂ ਵਿਚ ਵੀ ਲੂ ਚੱਲਣ ਅਤੇ ਤਾਪਮਾਨ ਵਿਚ ਹੋਰ ਵਾਧਾ ਹੋਣ ਦੀ ਸੰਭਾਵਨਾ ਹੈ | ਮੌਸਮ ਵਿਭਾਗ ਵਲੋਂ ਗਰਮੀ ਨੂੰ ਲੈ ਕੇ ਇਨ੍ਹਾਂ ਦੋਵੇਂ ਸੂਬਿਆਂ ਅਤੇ ਸਾਂਝੀ ਰਾਜਧਾਨੀ ਚੰਡੀਗੜ੍ਹ 'ਚ 25 ਮਈ ਤੱਕ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ | ਪੰਜਾਬ 'ਚ ਫ਼ਰੀਦਕੋਟ ਤੋਂ ਬਾਅਦ ਦੂਸਰਾ ਸਭ ਤੋਂ ਗਰਮ ਇਲਾਕਾ ਬਠਿੰਡਾ ਰਿਹਾ, ਜਿਥੇ ਦਿਨ ਦੇ ਸਮੇਂ ਵੱਧ ਤੋਂ ਵੱਧ ਤਾਪਮਾਨ 45.9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ | ਇਸ ਦੌਰਾਨ ਪਟਿਆਲਾ 'ਚ 45.3 ਡਿਗਰੀ, ਲੁਧਿਆਣਾ 'ਚ 44.2 ਡਿਗਰੀ, ਅੰਮਿ੍ਤਸਰ 'ਚ 43.2 ਡਿਗਰੀ, ਗੁਰਦਾਸਪੁਰ ਅਤੇ ਨਵਾਂ ਸ਼ਹਿਰ 'ਚ 43.0 ਡਿਗਰੀ , ਪਠਾਨਕੋਟ 'ਚ 42.6 ਡਿਗਰੀ ਸੈਲਸੀਅਸ ਤੱਕ ਤਾਪਮਾਨ ਦਰਜ ਕੀਤਾ ਗਿਆ | ਇਸੇ ਦੌਰਾਨ ਚੰਡੀਗੜ੍ਹ 'ਚ ਦਿਨ ਦੇ ਸਮੇਂ ਤਾਪਮਾਨ 43.2 ਡਿਗਰੀ ਸੈਲਸੀਅਸ ਤੋਂ ਲੈ ਕੇ 42.6 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ |

Ad Position 22
No active advertisement
ਪਿਛਲੀ ਖ਼ਬਰ ਸੋਨੇ 'ਤੇ ਕਸਟਮ ਡਿਊਟੀ 6 ਤੋਂ 15 ਫ਼ੀਸਦੀ ਕਰਨ ਨਾਲ ਵਧੇਗੀ ਤਸਕਰੀ, ਕਾਲਾ ਬਾਜ਼ਾਰੀ ਤੇ ਟੈਕਸ ਚੋਰੀ ਅਗਲੀ ਖ਼ਬਰ ਦੇਸ਼ ਭਰ 'ਚ ਬਿਜਲੀ ਦੀ ਰਿਕਾਰਡ ਮੰਗ 260 ਗੀਗਾਵਾਟ ਤੋਂ ਵੀ ਉੱਪਰ
Ad Position 24