08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-05-2026

ਮਨਪ੍ਰੀਤ ਸਿੰਘ ਇਯਾਲੀ ਵਲੋਂ ਅਕਾਲੀ ਦਲ (ਪੁਨਰ ਸੁਰਜੀਤ) ਦੇ ਅਹੁਦਿਆਂ ਤੋਂ ਅਸਤੀਫ਼ਾ

Ad Position 21
No active advertisement
ਅਜੀਤ ਡੈਸਕ 21-05-2026

ਕਿਹਾ, ਪੰਥਕ ਭਾਵਨਾਵਾਂ ਨੂੰ ਨਜ਼ਰਅੰਦਾਜ਼ ਕੀਤਾ ਗਿਆ
ਚੰਡੀਗੜ੍ਹ, 20 ਮਈ (ਪ੍ਰੋ. ਅਵਤਾਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਉਸ ਵੇਲੇ ਵੱਡਾ ਝਟਕਾ ਲੱਗਾ, ਜਦੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਬਣਾਈ ਗਈ ਭਰਤੀ ਕਮੇਟੀ ਦੇ ਮੈਂਬਰ ਤੇ ਹਲਕਾ ਦਾਖਾ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਨੇ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦੇਣ ਦਾ ਐਲਾਨ ਕਰ ਦਿੱਤਾ | ਉਨ੍ਹਾਂ ਦੋਸ਼ ਲਾਇਆ ਕਿ ਪੰਥਕ ਭਾਵਨਾਵਾਂ ਅਤੇ ਸੰਗਤ ਦੀ ਰਾਇ ਨੂੰ ਨਜ਼ਰਅੰਦਾਜ਼ ਕਰਕੇ ਲੀਡਰਸ਼ਿਪ ਨੇ ਉਨ੍ਹਾਂ ਆਗੂਆਂ ਨੂੰ ਪਿੱਛੇ ਨਹੀਂ ਹਟਾਇਆ, ਜਿਨ੍ਹਾਂ ਬਾਰੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਨਾਮੇ 'ਚ ਨੈਤਿਕ ਅਧਿਕਾਰ ਗੁਆਉਣ ਦੀ ਗੱਲ ਕਹੀ ਗਈ ਸੀ | ਉਨ੍ਹਾਂ ਦੱਸਿਆ ਕਿ ਦੋ ਮੈਂਬਰਾਂ ਦੇ ਅਸਤੀਫ਼ਿਆਂ ਤੋਂ ਬਾਅਦ ਪੰਜ ਮੈਂਬਰਾਂ ਨੇ ਪੂਰੀ ਇਮਾਨਦਾਰੀ ਅਤੇ ਨਿਸ਼ਕਾਮ ਭਾਵਨਾ ਨਾਲ ਭਰਤੀ ਮੁਹਿੰਮ ਚਲਾਈ | ਇਯਾਲੀ ਨੇ ਦੋਸ਼ ਲਗਾਇਆ ਕਿ ਅਕਾਲੀ ਦਲ (ਬ) ਨੇ ਭਰਤੀ ਕਮੇਟੀ ਨੂੰ ਮੰਨਣ ਤੋਂ ਹੀ ਇਨਕਾਰ ਕਰ ਦਿੱਤਾ ਸੀ ਅਤੇ ਕਮੇਟੀ ਮੈਂਬਰਾਂ ਦੀ ਸੋਸ਼ਲ ਮੀਡੀਆ ਅਤੇ ਆਈ.ਟੀ. ਵਿੰਗ ਰਾਹੀਂ 'ਕਿਰਦਾਰਕੁਸ਼ੀ' ਵੀ ਕੀਤੀ ਗਈ | ਇਸ ਦੇ ਬਾਵਜੂਦ ਕਮੇਟੀ ਨੇ ਆਪਣੀ ਡਿਊਟੀ ਨਿਭਾਈ ਅਤੇ ਡੈਲੀਗੇਟਾਂ ਦੀ ਚੋਣ ਪ੍ਰਕਿਰਿਆ ਪੂਰੀ ਕਰਵਾਈ | ਇਯਾਲੀ ਨੇ ਕਿਹਾ ਕਿ ਉਨ੍ਹਾਂ ਦੀ ਸ਼ੁਰੂ ਤੋਂ ਹੀ ਕੋਸ਼ਿਸ਼ ਰਹੀ ਕਿ ਸਾਰੀਆਂ ਪੰਥਕ ਧਿਰਾਂ ਨੂੰ ਇਕ ਮੰਚ 'ਤੇ ਲਿਆਂਦਾ ਜਾਵੇ | ਇਸ ਲਈ 'ਵਾਰਿਸ ਪੰਜਾਬ ਦੇ' ਜਥੇਬੰਦੀ ਨਾਲ ਵੀ ਤਾਲਮੇਲ ਬਣਾਉਣ ਲਈ ਕਈ ਮਹੀਨੇ ਯਤਨ ਕੀਤੇ ਗਏ | ਇਯਾਲੀ ਨੇ ਆਪਣੇ ਭਵਿੱਖੀ ਰੁਖ਼ ਬਾਰੇ ਸਪੱਸ਼ਟ ਕੀਤਾ ਕਿ ਉਹ ਨਾ ਤਾਂ ਭਾਜਪਾ, ਨਾ ਆਮ ਆਦਮੀ ਪਾਰਟੀ, ਨਾ ਕਾਂਗਰਸ ਅਤੇ ਨਾ ਹੀ ਬਾਦਲ ਦਲ ਵਿਚ ਜਾਣ ਬਾਰੇ ਸੋਚ ਰਹੇ ਹਨ | ਇਹ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਮਨਪ੍ਰੀਤ ਸਿੰਘ ਇਯਾਲੀ ਅਕਾਲੀ ਦਲ ਵਾਰਿਸ ਪੰਜਾਬ ਦੇ 'ਚ ਸ਼ਾਮਿਲ ਹੋ ਸਕਦੇ ਹਨ |
ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵਲੋਂ ਅਸਤੀਫ਼ਾ ਪ੍ਰਵਾਨ

ਉੱਧਰ, ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਜਥੇਬੰਦੀ ਨੇ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਤੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਵਲੋਂ ਆਪਣੇ ਅਹੁਦੇ ਅਤੇ ਜਥੇਬੰਦੀ ਦੀ ਮੁਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ ਪ੍ਰਵਾਨ ਕਰ ਲਿਆ ਹੈ | ਇਸ ਗੱਲ ਦਾ ਖੁਲਾਸਾ ਜਥੇਬੰਦੀ ਦੇ ਸਕੱਤਰ ਜਨਰਲ ਗੁਰਪ੍ਰਤਾਪ ਸਿੰਘ ਵਡਾਲਾ ਨੇ ਲਿਖਤੀ ਪ੍ਰੈੱਸ ਬਿਆਨ 'ਚ ਕੀਤਾ | ਵਡਾਲਾ ਨੇ ਕਿਹਾ ਕਿ ਅਸਤੀਫ਼ਾ ਦੇਣ ਤੋਂ ਬਾਅਦ ਅਧਿਕਾਰਤ ਤੌਰ 'ਤੇ ਉਹ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਤੋਂ ਪੂਰੀ ਤਰਾਂ ਵੱਖ ਹੋ ਗਏ ਹਨ |

Ad Position 22
No active advertisement
ਪਿਛਲੀ ਖ਼ਬਰ ਜਾਤੀ-ਆਧਾਰਿਤ ਜਨਗਣਨਾ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਖ਼ਾਰਜ ਅਗਲੀ ਖ਼ਬਰ ਮੋਦੀ ਤੇ ਸ਼ਾਹ ਦੇਸ਼ ਦੇ ਗ਼ਦਾਰ-ਰਾਹੁਲ
Ad Position 24