ਨਵੀਂ ਦਿੱਲੀ, 20 ਮਈ (ਜਗਤਾਰ ਸਿੰਘ)-ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਦੇਸ਼ ਭਰ 'ਚ ਸਿੱਖ ਧਾਰਮਿਕ ਅਤੇ ਵਿਰਾਸਤੀ ਜਾਇਦਾਦਾਂ ਦੀ ਸੁਰੱਖਿਆ, ਆਡਿਟ ਤੇ ਨਿਯਮਬੱਧ ਲਈ ਕਈ ਨਿਰਦੇਸ਼ ਜਾਰੀ ਕਰਨ ਦੀ ਮੰਗ ਕਰਨ ਵਾਲੀ ਜਨਹਿਤ ਪਟੀਸ਼ਨ 'ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ | ਦਰਅਸਲ ਦੇਸ਼ ਭਰ 'ਚ ਗੁਰਦੁਆਰਾ ਕਮੇਟੀਆਂ ਦੇ ਫੰਡਾਂ ਦੀ ਦੁਰਵਰਤੋਂ ਨੂੰ ਲੈ ਕੇ ਸਰਬਉੱਚ ਅਦਾਲਤ 'ਚ ਪਟੀਸ਼ਨ ਦਾਇਰ ਕੀਤੀ ਗਈ ਸੀ | ਪਟੀਸ਼ਨ 'ਤੇ ਸੁਣਵਾਈ ਤੋਂ ਇਨਕਾਰ ਕਰਨ ਦੇ ਨਾਲ ਹੀ ਚੀਫ਼ ਜਸਟਿਸ ਸੂਰਿਆ ਕਾਂਤ, ਜਸਟਿਸ ਜਾਇਮਾਲਿਆ ਬਾਗਚੀ ਅਤੇ ਜਸਟਿਸ ਵਿਪੁਲ ਐਮ. ਪੰਚੋਲੀ ਦੀ ਬੈਂਚ ਨੇ ਪਟੀਸ਼ਨਰ ਚਰਨਜੀਤ ਸਿੰਘ ਨੂੰ ਸੰਸਦ ਦੀ ਪਟੀਸ਼ਨ ਕਮੇਟੀ ਸਾਹਮਣੇ ਆਪਣੀ ਮੰਗ ਉਠਾਉਣ ਦੀ ਸਲਾਹ ਦਿੱਤੀ |