07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-05-2026

ਪ੍ਰਧਾਨ ਮੰਤਰੀ ਮੋਦੀ ਦਾ ਵੱਕਾਰੀ ਐਫ.ਏ.ਓ. 'ਐਗਰੀਕੋਲਾ ਮੈਡਲ' ਨਾਲ ਸਨਮਾਨ <br/>

Ad Position 21
No active advertisement
ਅਜੀਤ ਡੈਸਕ 21-05-2026
ਰੋਮ, 20 ਮਈ (ਪੀ. ਟੀ. ਆਈ.)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸੰਯੁਕਤ ਰਾਸ਼ਟਰ ਦੇ ਖੁਰਾਕ ਅਤੇ ਖੇਤੀਬਾੜੀ ਸੰਗਠਨ ਵਲੋਂ ਖੁਰਾਕ ਸੁਰੱਖਿਆ, ਟਿਕਾਊ ਖੇਤੀਬਾੜੀ ਅਤੇ ਪੇਂਡੂ ਵਿਕਾਸ 'ਚ ਉਨ੍ਹਾਂ ਦੇ ਯੋਗਦਾਨ ਲਈ ਵੱਕਾਰੀ ਐਫ.ਏ.ਓ. 'ਐਗਰੀਕੋਲਾ ਮੈਡਲ' ਨਾਲ ਸਨਮਾਨਿਤ ਕੀਤਾ ਗਿਆ¢ ਮੋਦੀ ਨੇ ਰੋਮ 'ਚ ਸੰਯੁਕਤ ਰਾਸ਼ਟਰ ਸੰਸਥਾ ਦੇ ਮੁੱਖ ਦਫਤਰ ਵਿਖੇ ਐਫ.ਏ.ਓ. ਦੇ ਡਾਇਰੈਕਟਰ ਜਨਰਲ ਡਾ. ਕਿਊ ਡੋਂਗਯੂ ਤੋਂ ਇਹ ਪੁਰਸਕਾਰ ਪ੍ਰਾਪਤ ਕੀਤਾ¢ਮੋਦੀ ਨੇ ਕਿਹਾ ਕਿ ਇਹ ਸਨਮਾਨ ਭਾਰਤ ਦੀ ਖੁਰਾਕ ਸੁਰੱਖਿਆ, ਟਿਕਾਊ ਵਿਕਾਸ ਅਤੇ ਖੇਤੀਬਾੜੀ ਖੇਤਰ ਨਾਲ ਜੁੜੇ ਲੋਕਾਂ ਦੀ ਸਖ਼ਤ ਮਿਹਨਤ ਪ੍ਰਤੀ ਅਟੱਲ ਵਚਨਬੱਧਤਾ ਨੂੰ ਦਰਸਾਉਂਦਾ ਹੈ¢ ਐਫ.ਏ.ਓ. 'ਐਗਰੀਕੋਲਾ ਮੈਡਲ' ਐਫ.ਏ.ਓ. ਵਲੋਂ ਉਨ੍ਹਾਂ ਉਘੀਆਂ ਸ਼ਖ਼ਸੀਅਤਾਂ ਨੂੰ ਦਿੱਤੇ ਜਾਂਦੇ ਹਨ, ਜਿਨ੍ਹਾਂ ਨੇ ਵਿਸ਼ਵਵਿਆਪੀ ਖੁਰਾਕ ਸੁਰੱਖਿਆ, ਬਿਹਤਰ ਪੋਸ਼ਣ ਅਤੇ ਖੇਤੀਬਾੜੀ ਵਿਕਾਸ ਵੱਲ ਯਤਨਾਂ ਨੂੰ ਅੱਗੇ ਵਧਾਉਣ 'ਚ ਅਸਾਧਾਰਨ ਭੂਮਿਕਾ ਨਿਭਾਈ ਹੁੰਦੀ ਹੈ¢

Ad Position 22
No active advertisement
ਪਿਛਲੀ ਖ਼ਬਰ ਮਨਪ੍ਰੀਤ ਸਿੰਘ ਇਯਾਲੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਪਿੱਠ ਦਿਖਾਈ-ਵਡਾਲਾ ਅਗਲੀ ਖ਼ਬਰ ਪੰਜਾਬ ਕੈਮਿਸਟ ਐਸੋਸੀਏਸ਼ਨ ਦੇ ਇਕ ਧੜੇ ਵਲੋਂ ਹੜਤਾਲ ਦਾ ਬਾਈਕਾਟ ਸਫ਼ਲ ਹੋਣ ਦਾ ਦਾਅਵਾ
Ad Position 24