07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-05-2026

ਮਨਪ੍ਰੀਤ ਸਿੰਘ ਇਯਾਲੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਪਿੱਠ ਦਿਖਾਈ-ਵਡਾਲਾ

Ad Position 21
No active advertisement
ਅਜੀਤ ਡੈਸਕ 21-05-2026
ਚੰਡੀਗੜ੍ਹ, 20 ਮਈ (ਪ੍ਰੋ. ਅਵਤਾਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਪੁਨਰ-ਸੁਰਜੀਤ) ਦੇ ਸਕੱਤਰ ਜਨਰਲ ਗੁਰਪ੍ਰਤਾਪ ਸਿੰਘ ਵਡਾਲਾ ਨੇ ਇਯਾਲੀ ਦੇ ਅਸਤੀਫ਼ੇ 'ਤੇ ਆਪਣਾ ਪ੍ਰਤੀਕਰਮ ਦਿੰਦਿਆਂ ਕਿਹਾ ਕਿ ਮਨਪ੍ਰੀਤ ਸਿੰਘ ਇਯਾਲੀ ਨੇ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦੇ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਪਿੱਠ ਦਿਖਾਈ ਹੈ, ਕਿਉਂਕਿ ਇਹ ਪਲੇਟਫਾਰਮ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਿਰਜਿਆ ਗਿਆ ਸੀ ਤੇ ਮਨਪ੍ਰੀਤ ਸਿੰਘ ਇਯਾਲੀ ਸਮੇਤ ਪੰਜ ਮੈਂਬਰਾਂ ਨੂੰ ਇਹ ਅਹਿਮ ਜ਼ਿੰਮੇਵਾਰੀ ਦਿੰਦਿਆਂ ਭਰਤੀ ਦੀ ਸੇਵਾ ਲਾਈ ਗਈ ਸੀ | ਉਨ੍ਹਾਂ ਕਿਹਾ ਕਿ ਅੱਜ ਇਯਾਲੀ ਵਲੋਂ ਜੋ ਦੋਸ਼ ਸੀਨੀਅਰ ਲੀਡਰਸ਼ਿਪ 'ਤੇ ਲਗਾਏ ਗਏ, ਉਹ ਬਿਲਕੁਲ ਬੇਬੁਨਿਆਦ ਹਨ | ਇਨ੍ਹਾਂ ਆਗੂਆਂ 'ਤੇ ਦੋਸ਼ ਲਾਉਣ ਨਾਲ ਇਯਾਲੀ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਪਿੱਠ ਦਿਖਾ ਕੇ ਸੁਖਬੀਰ ਸਿੰਘ ਬਾਦਲ ਵਾਲੀ ਕਤਾਰ 'ਚ ਖੜ੍ਹ ਗਏ ਹਨ |

Ad Position 22
No active advertisement
ਪਿਛਲੀ ਖ਼ਬਰ ਦਾਸਤਾਨ-ਏ-ਸਿੱਖੀ ਦਾ ਉਦਘਾਟਨ ਅਗਲੀ ਖ਼ਬਰ ਪ੍ਰਧਾਨ ਮੰਤਰੀ ਮੋਦੀ ਦਾ ਵੱਕਾਰੀ ਐਫ.ਏ.ਓ. 'ਐਗਰੀਕੋਲਾ ਮੈਡਲ' ਨਾਲ ਸਨਮਾਨ <br/>
Ad Position 24