05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-05-2026

ਈਬੋਲਾ ਵਾਇਰਸ ਨੂੰ ਲੈ ਕੇ ਕੇਂਦਰ ਵਲੋਂ ਐਡਵਾਈਜ਼ਰੀ ਜਾਰੀ

Ad Position 21
repet_subhas-goyals [Copy P29]
ਅਜੀਤ ਡੈਸਕ 22-05-2026
ਨਵੀਂ ਦਿੱਲੀ, 21 ਮਈ (ਉਪਮਾ ਡਾਗਾ ਪਾਰਥ)-ਈਬੋਲਾ ਵਾਇਰਸ ਦੇ ਵਧ ਰਹੇ ਖ਼ਤਰੇ ਨੂੰ ਵੇਖਦਿਆਂ ਕੇਂਦਰ ਸਰਕਾਰ ਨੇ ਨਵੀਂ ਸਿਹਤ ਐਡਵਾਈਜ਼ਰੀ ਜਾਰੀ ਕੀਤੀ ਹੈ | ਸਿਹਤ ਸੇਵਾਵਾਂ ਦੇ ਡਾਇਰੈਕਟਰ ਜਨਰਲ ਵਲੋਂ ਜਾਰੀ ਐਡਵਾਈਜ਼ਰੀ ਕਾਂਗੋ, ਯੁਗਾਂਡਾ ਅਤੇ ਦੱਖਣੀ ਸੂਡਾਨ ਤੋਂ ਭਾਰਤ ਆ ਰਹੇ ਜਾਂ ਇਨ੍ਹਾਂ ਦੇਸ਼ਾਂ ਤੋਂ ਹੋ ਕੇ ਭਾਰਤ ਪਹੁੰਚ ਰਹੇ ਮੁਸਾਫਰਾਂ ਲਈ ਹੈ | ਜਾਰੀ ਐਡਵਾਈਜ਼ਰੀ ਮੁਤਾਬਿਕ ਜੇਕਰ ਕਿਸੇ ਮੁਸਾਫਿਰ 'ਚ ਬੁਖ਼ਾਰ, ਉਲਟੀ, ਕਮਜ਼ੋਰੀ, ਸਿਰਦਰਦ, ਗਲੇ 'ਚ ਦਰਦ ਜਾਂ ਸਰੀਰ ਤੋਂ ਖ਼ੂਨ ਨਿਕਲਣ ਜਿਹੇ ਲੱਛਣ ਨਜ਼ਰ ਆਉਣ ਤਾਂ ਉਨ੍ਹਾਂ ਨੂੰ ਫੌਰਨ ਹਵਾਈ ਅੱਡੇ 'ਤੇ ਸਿਹਤ ਅਧਿਕਾਰੀ ਜਾਂ ਹੈਲਥ ਡੈਸਕ 'ਤੇ ਰਿਪੋਰਟ ਕਰਨ ਨੂੰ ਕਿਹਾ ਗਿਆ | ਨਾਲ ਹੀ ਪ੍ਰਭਾਵਿਤ ਵਿਅਕਤੀ ਦੇ ਖ਼ੂਨ ਜਾਂ ਸਰੀਰ ਦੇ ਸੰਪਰਕ 'ਚ ਆਏ ਵਿਅਕਤੀਆਂ ਨੂੰ ਵੀ ਚੌਕਸ ਰਹਿਣ ਦੀ ਸਲਾਹ ਦਿੱਤੀ ਗਈ | ਐਡਵਾਈਜ਼ਰੀ 'ਚ ਇਹ ਵੀ ਕਿਹਾ ਗਿਆ ਕਿ ਸਫ਼ਰ ਦੇ 21 ਦਿਨਾਂ ਦੇ ਅੰਦਰ ਜੇਕਰ ਕਿਸੇ ਮੁਸਾਫਰ ਨੂੰ ਇਹ ਲੱਛਣ ਵਿਖਾਈ ਦੇਣ ਤਾਂ ਉਸ ਦੀ ਫੌਰੀ ਮੈਡੀਕਲ ਜਾਂਚ ਕਰਵਾਉਣੀ ਚਾਹੀਦੀ ਹੈ ਅਤੇ ਆਪਣੀ ਟਰੈਵਲ ਹਿਸਟਰੀ ਸਿਹਤ ਅਧਿਕਾਰੀਆਂ ਨੂੰ ਦੱਸਣੀ ਚਾਹੀਦੀ ਹੈ | ਐਡਵਾਈਜ਼ਰੀ ਨਾਲ ਹੀ ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਸਮੇਤ ਹੋਰਨਾਂ ਅੰਤਰਰਾਸ਼ਟਰੀ ਹਵਾਈ ਅੱਡਿਆਂ 'ਤੇ ਵੀ ਨਿਗਰਾਨੀ ਵਧਾ ਦਿੱਤੀ ਗਈ ਹੈ | ਜ਼ਿਕਰਯੋਗ ਹੈ ਕਿ ਭਾਰਤ 'ਚ ਹਾਲੇ ਤੱਕ ਈਬੋਲਾ ਵਾਇਰਸ ਦਾ ਕੋਈ ਮਾਮਲਾ ਸਾਹਮਣੇ ਨਹੀਂ ਆਇਆ ਹੈ, ਪਰ ਵਿਸ਼ਵ ਸਿਹਤ ਸੰਗਠਨ ਵਲੋਂ ਇਸ ਨੂੰ ਜਨਤਕ ਸਿਹਤ ਐਮਰਜੈਂਸੀ ਐਲਾਨਣ ਤੋਂ ਬਾਅਦ ਕੇਂਦਰ ਨੇ ਇਹਤਿਆਤੀ ਕਦਮ ਚੁੱਕਣੇ ਸ਼ੁਰੂ ਕਰ ਦਿੱਤੇ ਹਨ |

Ad Position 22
No active advertisement
ਪਿਛਲੀ ਖ਼ਬਰ ਮੇਲੋਨੀ ਨੂੰ ਦੋ ਖਾਸ ਸ਼ਾਲ ਤੋਹਫ਼ੇ 'ਚ ਦਿੱਤੇ ਅਗਲੀ ਖ਼ਬਰ ਰਾਜੀਵ ਗਾਂਧੀ ਦੀ ਬਰਸੀ ਮੌਕੇ ਮੋਦੀ, ਖੜਗੇ, ਰਾਹੁਲ ਗਾਂਧੀ ਸਮੇਤ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਸ਼ਰਧਾਂਜਲੀ
Ad Position 24