05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-05-2026

ਪਾਕਿ ਦੇ ਗ੍ਰਹਿ ਮੰਤਰੀ ਵਲੋਂ ਈਰਾਨੀ ਰਾਸ਼ਟਰਪਤੀ ਨਾਲ ਮੁਲਾਕਾਤ

Ad Position 21
repet_subhas-goyals [Copy P29]
ਮੋਹਸਿਨ ਨਕਵੀ ਅਤੇ ਮਸੂਦ ਪੇਜ਼ੇਸ਼ਕੀਅਨ | ਤਸਵੀਰ ਰਾਹੀਂ : ਸੁਰਿੰਦਰ ਕੋਛੜ <br/> 22-05-2026
ਅੰਮਿ੍ਤਸਰ, 21 ਮਈ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਗ੍ਰਹਿ ਮੰਤਰੀ ਮੋਹਸਿਨ ਨਕਵੀ ਨੇ ਤਹਿਰਾਨ ਦੀ ਉੱਚ-ਪੱਧਰੀ ਫੇਰੀ ਦੌਰਾਨ ਇਕ ਹਫ਼ਤੇ ਤੋਂ ਵੀ ਘੱਟ ਸਮੇਂ 'ਚ ਦੂਜੀ ਵਾਰ ਈਰਾਨੀ ਰਾਸ਼ਟਰਪਤੀ ਮਸੂਦ ਪੇਜ਼ੇਸ਼ਕੀਅਨ ਨਾਲ ਮੁਲਾਕਾਤ ਕੀਤੀ | ਇਸ ਦੌਰਾਨ ਅਮਰੀਕਾ ਅਤੇ ਈਰਾਨ ਵਿਚਕਾਰ ਗੱਲਬਾਤ ਨਾਲ ਸੰਬੰਧਿਤ ਚੱਲ ਰਹੇ ਵਿਕਾਸ ਦੀ ਸਮੀਖਿਆ ਕੀਤੀ ਗਈ | ਪਾਕਿਸਤਾਨੀ ਮੀਡੀਆ ਰਿਪੋਰਟਾਂ ਅਨੁਸਾਰ ਈਰਾਨੀ ਰਾਸ਼ਟਰਪਤੀ ਨੇ ਪਾਕਿ ਦੇ ਕੂਟਨੀਤਕ ਯਤਨਾਂ ਅਤੇ ਖੇਤਰੀ ਤਣਾਅ ਨੂੰ ਘਟਾਉਣ 'ਚ ਮਦਦ ਕਰਨ ਵਿਚ ਇਸ ਦੀ ਭੂਮਿਕਾ ਦੀ ਪ੍ਰਸੰਸਾ ਕੀਤੀ | ਇਸ ਤੋਂ ਪਹਿਲਾਂ ਨਕਵੀ ਨੇ ਈਰਾਨੀ ਵਿਦੇਸ਼ ਮੰਤਰੀ ਅੱਬਾਸ ਅਰਾਘਚੀ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨਾਲ ਰਾਜਨੀਤਿਕ, ਆਰਥਿਕ, ਸਰਹੱਦੀ ਅਤੇ ਸੁਰੱਖਿਆ ਨਾਲ ਸੰਬੰਧਿਤ ਖੇਤਰਾਂ 'ਚ ਸਹਿਯੋਗ ਵਧਾਉਣ 'ਤੇ ਵਿਆਪਕ ਚਰਚਾ ਕੀਤੀ | ਪ੍ਰਾਪਤ ਜਾਣਕਾਰੀ ਅਨੁਸਾਰ ਨਕਵੀ ਨੇ ਗ੍ਰਹਿ ਮੰਤਰਾਲੇ ਦੇ ਮੁੱਖ ਦਫ਼ਤਰ ਵਿਖੇ ਇਸਲਾਮਿਕ ਰੈਵੋਲਿਊਸ਼ਨਰੀ ਗਾਰਡ ਕੋਰ ਦੇ ਕਮਾਂਡਰ-ਇਨ-ਚੀਫ਼ ਜਨਰਲ ਅਹਿਮਦ ਵਹੀਦੀ ਨਾਲ ਮੁਲਾਕਾਤ ਕੀਤੀ ਅਤੇ ਈਰਾਨੀ ਗ੍ਰਹਿ ਮੰਤਰੀ ਐਸਕੰਦਰ ਮੋਮੇਨੀ ਨਾਲ ਵੀ ਗੱਲਬਾਤ ਕੀਤੀ | ਈਰਾਨੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਇਸਮਾਈਲ ਬਾਘਾਈ ਨੇ ਪੁਸ਼ਟੀ ਕੀਤੀ ਕਿ ਪਾਕਿ ਰਾਹੀਂ ਸੰਦੇਸ਼ਾਂ ਦਾ ਆਦਾਨ-ਪ੍ਰਦਾਨ ਕੀਤਾ ਗਿਆ ਹੈ | ਉਨ੍ਹਾਂ ਨੇ ਕਿਹਾ ਕਿ ਤਹਿਰਾਨ ਨੂੰ ਇਕ ਨਵਾਂ ਅਮਰੀਕੀ ਪ੍ਰਸਤਾਵ ਮਿਲਿਆ ਹੈ ਅਤੇ ਉਹ ਇਸ ਵੇਲੇ ਇਸ ਦੀ ਜਾਂਚ ਕਰ ਰਿਹਾ ਹੈ |

Ad Position 22
No active advertisement
ਪਿਛਲੀ ਖ਼ਬਰ ਧਾਰਾ 124-ਏ ਦੇ ਤਹਿਤ ਦੇਸ਼ ਧ੍ਰੋਹ ਦੇ ਮੁਕੱਦਮੇ ਦੀ ਸੁਣਵਾਈ ਕਰ ਸਕਦੀਆਂ ਨੇ ਅਦਾਲਤਾਂ-ਸੁਪਰੀਮ ਕੋਰਟ ਅਗਲੀ ਖ਼ਬਰ ਪ੍ਰਧਾਨ ਮੰਤਰੀ ਨੇ ਇਟਲੀ ਦੀ ਹਮਰੁਤਬਾ ਮੇਲੋਨੀ ਨੂੰ ਭੇਟ ਕੀਤੇ ਦੋ ਖਾਸ ਸ਼ਾਲ
Ad Position 24