ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-05-2026

ਲਾਵਾਰਸ ਕੁੱਤਿਆਂ ਬਾਰੇ ਸੁਪਰੀਮ ਕੋਰਟ ਦੇ ਹੁਕਮਾਂ ਨੂੰ ਪੰਜਾਬ ਸਰਕਾਰ ਇੰਨ-ਬਿੰਨ ਲਾਗੂ ਕਰੇਗੀ-ਮੁੱਖ ਮੰਤਰੀ

Ad Position 21
No active advertisement
ਅਜੀਤ ਡੈਸਕ 23-05-2026

• ਕਿਹਾ, ਕੁੱਤਿਆਂ ਦੀ ਦੇਖਭਾਲ ਲਈ ਲੋੜੀਂਦੀ ਗਿਣਤੀ 'ਚ ਆਸਰਾ ਘਰ ਬਣਾਵਾਂਗੇ
• ਪੰਜਾਬ ਸਰਕਾਰ ਸੂਬੇ ਦੇ ਲੋਕਾਂ ਦੇ ਜਾਨ, ਮਾਲ ਅਤੇ ਸੁਰੱਖਿਆ ਲਈ ਵਚਨਬੱਧ

ਚੰਡੀਗੜ੍ਹ, 22 ਮਈ (ਅਜੀਤ ਬਿਊਰੋ)-ਪੰਜਾਬ ਦੇ ਕਈ ਹਿੱਸਿਆਂ 'ਚ ਲਾਵਾਰਸ ਕੁੱਤਿਆਂ ਦੇ ਹਮਲਿਆਂ ਦੀਆਂ ਵਧਦੀਆਂ ਘਟਨਾਵਾਂ ਬਾਰੇ ਵਧਦੀਆਂ ਚਿੰਤਾਵਾਂ ਵਿਚਕਾਰ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ, ਲੋਕਾਂ ਦੀ ਸੁਰੱਖਿਆ ਦੇ ਨਾਲ-ਨਾਲ ਜਾਨਵਰਾਂ ਦੀ ਸਾਂਭ-ਸੰਭਾਲ ਨੂੰ ਯਕੀਨੀ ਬਣਾਉਂਦੇ ਹੋਏ ਲਾਵਾਰਸ ਕੁੱਤਿਆਂ ਬਾਰੇ ਸੁਪਰੀਮ ਕੋਰਟ ਦੇ ਨਿਰਦੇਸ਼ਾਂ ਨੂੰ ਇੰਨ-ਬਿੰਨ ਲਾਗੂ ਕਰੇਗੀ | ਬੱਚਿਆਂ, ਬਜ਼ੁਰਗਾਂ ਤੇ ਪਰਿਵਾਰਾਂ ਨੂੰ ਜਨਤਕ ਥਾਵਾਂ 'ਤੇ ਬਿਨਾਂ ਕਿਸੇ ਡਰ ਤੋਂ ਘੁੰਮਣ-ਫਿਰਨ ਦੇ ਯੋਗ ਬਣਾਉਣ ਲਈ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਲਾਵਾਰਸ ਕੁੱਤਿਆਂ ਨੂੰ ਵੱਧ ਭੀੜ-ਭੜੱਕੇ ਵਾਲੀਆਂ ਥਾਵਾਂ ਤੋਂ ਤਬਦੀਲ ਕੀਤਾ ਜਾਵੇਗਾ ਅਤੇ ਉਨ੍ਹਾਂ ਦੀ ਸਹੀ ਦੇਖਭਾਲ ਲਈ ਲੋੜੀਂਦੇ ਆਸਰਾ ਘਰ ਬਣਾਏ ਅਤੇ ਚਲਾਏ ਜਾਣਗੇ | ਉਨ੍ਹਾਂ ਮਨੁੱਖੀ ਜਾਨਾਂ ਤੇ ਜਾਨਵਰਾਂ ਦੀ ਭਲਾਈ ਦੋਵਾਂ ਦੀ ਸੁਰੱਖਿਆ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਦੁਹਰਾਈ | ਸੁਪਰੀਮ ਕੋਰਟ ਵਲੋਂ 19 ਮਈ ਨੂੰ ਜਾਰੀ ਕੀਤੇ ਗਏ ਨਿਰਦੇਸ਼ਾਂ ਦਾ ਹਵਾਲਾ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬਾ ਭਰ 'ਚ ਇਨ੍ਹਾਂ ਹੁਕਮਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ ਲਈ ਪਹਿਲਾਂ ਹੀ ਲੋੜੀਂਦੇ ਨਿਰਦੇਸ਼ ਜਾਰੀ ਕਰ ਦਿੱਤੇ ਹਨ | ਉਨ੍ਹਾਂ ਅੱਗੇ ਕਿਹਾ ਕਿ ਸੁਪਰੀਮ ਕੋਰਟ ਦੇ ਨਿਰਦੇਸ਼ਾਂ ਅਨੁਸਾਰ ਲਾਵਾਰਸ ਕੁੱਤਿਆਂ ਨੂੰ ਵੱਧ ਭੀੜ ਵਾਲੀਆਂ ਸਾਰੀਆਂ ਜਨਤਕ ਥਾਵਾਂ ਤੋਂ ਹਟਾਇਆ ਜਾਵੇਗਾ | ਉਨ੍ਹਾਂ ਨੇ ਪੁਸ਼ਟੀ ਕੀਤੀ ਕਿ ਸਰਕਾਰ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੇ ਨਾਲ-ਨਾਲ ਇਸ ਮੁੱਦੇ ਦੇ ਮਨੁੱਖੀ ਤੇ ਕਾਨੂੰਨੀ ਹੱਲ ਲਈ ਵਚਨਬੱਧ ਹੈ | ਮੁੱਖ ਮੰਤਰੀ ਨੇ ਕਿਹਾ ਕਿ ਹਲਕਾਅ ਤੇ ਲਾਇਲਾਜ ਬਿਮਾਰੀ ਤੋਂ ਪੀੜਤ ਜਾਂ ਅਜਿਹੇ ਕੁੱਤੇ, ਜੋ ਬਹੁਤ ਜ਼ਿਆਦਾ ਖ਼ਤਰਨਾਕ ਹਨ ਅਤੇ ਮਨੁੱਖੀ ਜਾਨ ਲਈ ਖ਼ਤਰਾ ਬਣੇ ਹੋਏ ਹਨ, ਦੇ ਮਾਮਲਿਆਂ 'ਚ ਕਾਨੂੰਨੀ ਤੌਰ 'ਤੇ ਮਨਜ਼ੂਰਸ਼ੁਦਾ ਕਦਮ, ਜਿਸ 'ਚ ਦਰਦ-ਰਹਿਤ ਮੌਤ ਵੀ ਸ਼ਾਮਿਲ ਹੈ, ਸੰਬੰਧੀ ਜਾਨਵਰਾਂ 'ਤੇ ਅੱਤਿਆਚਾਰ ਦੀ ਰੋਕਥਾਮ ਐਕਟ ਤੇ ਏ.ਬੀ.ਸੀ. ਦੇ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਵੇਗੀ | ਮੁੱਖ ਮੰਤਰੀ ਨੇ ਕਿਹਾ ਕਿ ਇਸ ਕਦਮ ਨਾਲ ਪੂਰੇ ਪੰਜਾਬ ਦੇ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ | ਲਾਵਾਰਸ ਕੁੱਤਿਆਂ ਦੇ ਹਮਲਿਆਂ ਦੀਆਂ ਘਟਨਾਵਾਂ ਨੇ ਨਾਗਰਿਕਾਂ 'ਚ ਵਿਆਪਕ ਚਿੰਤਾ ਪੈਦਾ ਕੀਤੀ ਹੈ, ਜਿਸ ਕਾਰਨ ਪੰਜਾਬ ਸਰਕਾਰ ਲਈ ਇਸ ਮੁੱਦੇ 'ਤੇ ਫ਼ੈਸਲਾਕੁੰਨ ਕਾਰਵਾਈ ਕਰਨਾ ਜ਼ਰੂਰੀ ਹੋ ਗਿਆ ਸੀ | ਜਨਤਕ ਭਲਾਈ ਪ੍ਰਤੀ ਪੰਜਾਬ ਸਰਕਾਰ ਦੀ ਵਚਨਬੱਧਤਾ ਦੁਹਰਾਉਂਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਦੇ ਹਰ ਫ਼ੈਸਲੇ ਦਾ ਉਦੇਸ਼ ਆਮ ਆਦਮੀ ਦੀ ਭਲਾਈ ਅਤੇ ਪੰਜਾਬ ਦੀ ਤਰੱਕੀ ਯਕੀਨੀ ਬਣਾਉਣਾ ਹੈ | ਉਨ੍ਹਾਂ ਅੱਗੇ ਕਿਹਾ ਕਿ ਜਨਤਕ ਸੁਰੱਖਿਆ ਨਾਲ ਜੁੜੇ ਮੁੱਦਿਆਂ ਅਤੇ ਆਮ ਲੋਕਾਂ ਲਈ ਮਹੱਤਵ ਰੱਖਣ ਵਾਲੇ ਮਾਮਲਿਆਂ ਨੂੰ ਪੰਜਾਬ ਸਰਕਾਰ ਵਲੋਂ ਹਮੇਸ਼ਾ ਤਰਜੀਹ ਦਿੱਤੀ ਜਾਂਦੀ ਹੈ |

Ad Position 22
No active advertisement
ਪਿਛਲੀ ਖ਼ਬਰ ਪਾਕਿ ਦੇ ਗ੍ਰਹਿ ਮੰਤਰੀ ਵਲੋਂ ਜੰਗ ਖ਼ਤਮ ਕਰਨ ਦੇ ਪ੍ਰਸਤਾਵਾਂ 'ਤੇ ਈਰਾਨੀ ਵਿਦੇਸ਼ ਮੰਤਰੀ ਨਾਲ ਮੁੜ ਗੱਲਬਾਤ ਅਗਲੀ ਖ਼ਬਰ ਪੰਜਾਬ 'ਚ ਤੇਜ਼ ਹਵਾਵਾਂ ਤੇ ਹਲਕੀ ਬਾਰਿਸ਼ ਦੇ ਬਾਵਜੂਦ ਤਪਸ਼ ਬਰਕਰਾਰ
Ad Position 24
No active advertisement