ਨਵੀਂ ਦਿੱਲੀ, 22 ਮਈ (ਜਗਤਾਰ ਸਿੰਘ)-ਦਿੱਲੀ ਦੀ ਰਾਊਜ਼ ਐਵਨਿਊ ਕੋਰਟ ਨੇ ਰੇਲਵੇ ਟੈਂਡਰ ਘੁਟਾਲੇ ਦੇ ਮਨੀ ਲਾਂਡਰਿੰਗ ਮਾਮਲੇ ਵਿਚ ਮੁਲਜ਼ਮਾਂ ਵਿਰੁੱਧ ਦੋਸ਼ ਤੈਅ ਕਰਨ ਦਾ ਫ਼ੈਸਲਾ ਮੁੜ ਮੁਲਤਵੀ ਹੋ ਗਿਆ ਹੈ ¢ ਅਦਾਲਤ ਨੇ ਇਸ ਤੋਂ ਪਹਿਲਾਂ ਵੀ 6 ਮਈ ਨੂੰ ਫ਼ੈਸਲਾ ਮੁਲਤਵੀ ਕਰ ਦਿੱਤਾ ਸੀ ¢ ਵਿਸ਼ੇਸ਼ ਜੱਜ ਵਿਸ਼ਾਲ ਗੋਗਨੇ ਨੇ ਹੁਣ 9 ਜੂਨ ਨੂੰ ਫ਼ੈਸਲਾ ਸੁਣਾਉਣ ਦਾ ਹੁਕਮ ਦਿੱਤਾ ਹੈ | ਦੱਸਣਯੋਗ ਹੈ ਕਿ ਅਦਾਲਤ ਨੇ 13 ਫਰਵਰੀ ਨੂੰ ਆਪਣਾ ਫ਼ੈਸਲਾ ਸੁਰੱਖਿਅਤ ਰੱਖ ਲਿਆ ਸੀ | 28 ਜਨਵਰੀ 2019 ਨੂੰ , ਅਦਾਲਤ ਨੇ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਦੁਆਰਾ ਦਾਇਰ ਮਾਮਲੇ ਵਿਚ ਲਾਲੂ ਯਾਦਵ, ਰਾਬੜੀ ਦੇਵੀ ਅਤੇ ਤੇਜੱਸਵੀ ਯਾਦਵ ਨੂੰ ਨਿਯਮਤ ਜ਼ਮਾਨਤ ਦੇ ਦਿੱਤੀ ਸੀ ¢ ਅਦਾਲਤ ਨੇ ਇੱਕ-ਇੱਕ ਲੱਖ ਰੁਪਏ ਦੇ ਨਿੱਜੀ ਮੁਚੱਲਕੇ 'ਤੇ ਜ਼ਮਾਨਤ ਦੇ ਦਿੱਤੀ ਸੀ ¢ 19 ਜਨਵਰੀ 2019 ਨੂੰ ਅਦਾਲਤ ਨੇ ਸੀ.ਬੀ.ਆਈ. ਦੁਆਰਾ ਦਾਇਰ ਮਾਮਲੇ ਵਿਚ ਲਾਲੂ ਯਾਦਵ ਨੂੰ ਨਿਯਮਤ ਜ਼ਮਾਨਤ ਦੇ ਦਿੱਤੀ ਸੀ | ਲਾਲੂ ਪ੍ਰਸਾਦ ਯਾਦਵ ਅਤੇ ਰਾਬੜੀ ਦੇਵੀ ਸਮੇਤ 16 ਹੋਰਾਂ ਨੂੰ ਇਸ ਮਾਮਲੇ 'ਚ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਗਿਆ ਹੈ ¢