ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-05-2026

ਦਿੱਲੀ ਹਾਈ ਕੋਰਟ ਵਲੋਂ ਵਿਨੇਸ਼ ਫੋਗਾਟ ਮਾਮਲੇ 'ਚ ਕੁਸ਼ਤੀ ਫੈਡਰੇਸ਼ਨ ਦੀ ਝਾੜ

Ad Position 21
No active advertisement
ਅਜੀਤ ਡੈਸਕ 23-05-2026

ਕਿਹਾ, ਬਦਲੇ ਦੀ ਭਾਵਨਾ ਨਾਲ ਕੰਮ ਕਰਨ ਤੋਂ ਗੁਰੇਜ਼ ਕੀਤਾ ਜਾਵੇ
ਨਵੀਂ ਦਿੱਲੀ, 22 ਮਈ (ਜਗਤਾਰ ਸਿੰਘ)-ਦਿੱਲੀ ਹਾਈ ਕੋਰਟ ਨੇ ਮਸ਼ਹੂਰ ਪਹਿਲਵਾਨ ਵਿਨੇਸ਼ ਫੋਗਾਟ ਨੂੰ ਘਰੇਲੂ ਮੁਕਾਬਲਿਆਂ ਵਿਚ ਹਿੱਸਾ ਲੈਣ ਦੇ ਲਈ 'ਅਯੋਗ' ਐਲਾਨਣ ਦੇ ਫ਼ੈਸਲੇ ਲਈ ਭਾਰਤੀ ਕੁਸ਼ਤੀ ਫੈਡਰੇਸ਼ਨ ਨੂੰ ਸਖ਼ਤ ਫਟਕਾਰ ਲਾਈ ਹੈ ¢ ਹਾਈ ਕੋਰਟ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਫੈਡਰੇਸ਼ਨ ਨੂੰ ਬਦਲੇ ਦੀ ਭਾਵਨਾ ਨਾਲ ਕੰਮ ਨਹੀਂ ਕਰਨਾ ਚਾਹੀਦਾ ¢ ਅਦਾਲਤ ਨੇ ਕੇਂਦਰ ਸਰਕਾਰ ਨੂੰ ਨਿਰਦੇਸ਼ ਦਿੱਤਾ ਕਿ ਵਿਨੇਸ਼ ਫੋਗਾਟ ਦਾ ਮੁਲਾਂਕਣ ਕਰਨ ਲਈ ਮਾਹਰਾਂ ਦਾ ਇਕ ਪੈਨਲ ਬਣਾਏ ¢ ਚੀਫ਼ ਜਸਟਿਸ ਡੀ.ਕੇ. ਉਪਾਧਿਆਇ ਅਤੇ ਜਸਟਿਸ ਤੇਜਸ ਕਾਰਿਆ ਦੀ ਬੈਂਚ ਨੇ ਟਿੱਪਣੀ ਕੀਤੀ ਕਿ ਵੱਡੇ ਖਿਡਾਰੀਆਂ ਨੂੰ ਹਿੱਸਾ ਲੈਣ ਦੀ ਇਜਾਜ਼ਤ ਦੇਣ ਦੀ ਪਹਿਲਾਂ ਦੀ ਰਵਾਇਤ 'ਤੇ ਕੁਸ਼ਤੀ ਫ਼ੈਡਰੇਸ਼ਨ ਦਾ ਨਹੀਂ ਚੱਲਣਾ 'ਬਹੁਤ ਕੁੱਝ ਕਹਿੰਦਾ ਹੈ ¢' ਬੈਂਚ ਨੇ ਕੇਂਦਰ ਸਰਕਾਰ ਨੂੰ ਇਹ ਯਕੀਨੀ ਬਣਾਉਣ ਲਈ ਆਖਿਆ ਹੈ ਕਿ ਫੋਗਾਟ ਨੂੰ ਆਉਣ ਵਾਲੇ ਏਸ਼ੀਆਈ ਖੇਡਾਂ ਵਿਚ ਚੋਣ ਟਰਾਇਲ ਵਿਚ ਹਿੱਸਾ ਲੈਣ ਦੀ ਇਜਾਜ਼ਤ ਦਿੱਤੀ ਜਾਵੇ ¢ ਵਿਨੇਸ਼ ਜਣੇਪੇ ਤੋਂ ਬਾਅਦ ਖੇਡਾਂ ਵਿਚ ਵਾਪਸੀ ਕਰਨਾ ਚਾਹੁੰਦੀ ਹੈ ¢ ਬੈਂਚ ਨੇ ਕਿਹਾ ਕਿ ਇਸ ਦੇਸ਼ ਵਿਚ ਜਣੇਪੇ ਦਾ ਜਸ਼ਨ ਮਨਾਇਆ ਜਾਂਦਾ ਹੈ ਅਤੇ ਫੈਡਰੇਸ਼ਨ ਨੂੰ ਬਦਲੇ ਦੀ ਭਾਵਨਾ ਨਾਲ ਕੰਮ ਨਹੀਂ ਕਰਨਾ ਚਾਹੀਦਾ ਹੈ ¢

Ad Position 22
No active advertisement
ਪਿਛਲੀ ਖ਼ਬਰ ਐਵਰੈਸਟ ਤੋਂ ਹੇਠਾਂ ਉਤਰਦਿਆਂ ਦੋ ਭਾਰਤੀ ਪਰਬਤਰੋਹੀਆਂ ਦੀ ਮੌਤ ਅਗਲੀ ਖ਼ਬਰ ਲਾਲੂ ਤੇ ਹੋਰਾਂ ਖ਼ਿਲਾਫ਼ ਦੋਸ਼ ਤੈਅ ਕਰਨ ਦਾ ਫ਼ੈਸਲਾ ਮੁੜ ਮੁਲਤਵੀ
Ad Position 24
No active advertisement