ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-05-2026

ਭਾਰਤ-ਸਾਈਪ੍ਰਸ ਵਲੋਂ ਸੰਬੰਧਾਂ ਨੂੰ ਰਣਨੀਤਕ ਭਾਈਵਾਲੀ ਤੱਕ ਵਧਾਉਣ ਦਾ ਫ਼ੈਸਲਾ <br/>

Ad Position 21
No active advertisement
ਅਜੀਤ ਡੈਸਕ 23-05-2026

ਪ੍ਰਧਾਨ ਮੰਤਰੀ ਵਲੋਂ ਸਾਈਪ੍ਰਸ ਦੇ ਰਾਸ਼ਟਰਪਤੀ ਨਿਕੋਸ ਕ੍ਰਿਸਟੋਡੋਲਿਡਸ ਨਾਲ ਮੁਲਾਕਾਤ
ਨਵੀਂ ਦਿੱਲੀ, 22 ਮਈ (ਉਪਮਾ ਡਾਗਾ ਪਾਰਥ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸਾਈਪ੍ਰਸ ਦੇ ਰਾਸ਼ਟਰਪਤੀ ਨਿਕੋਸ ਕ੍ਰਿਸਟੋਡੋਲਿਡਸ ਨੇ ਨਵੀਂ ਦਿੱਲੀ 'ਚ ਹੋਈ ਮੁਲਾਕਾਤ ਦਰਮਿਆਨ ਦੋਵਾਂ ਦੇਸ਼ਾਂ ਦੇ ਸੰਬੰਧਾਂ ਨੂੰ ਰਣਨੀਤਕ ਭਾਈਵਾਲੀ ਤੱਕ ਵਧਾਉਣ ਦਾ ਫ਼ੈਸਲਾ ਲਿਆ | ਹੈਦਰਾਬਾਦ ਹਾਊਸ 'ਚ ਦੋਵਾਂ ਨੇਤਾਵਾਂ ਦਰਮਿਆਨ ਹੋਈ ਮੁਲਾਕਾਤ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਅਗਲੇ 5 ਸਾਲਾਂ 'ਚ ਨਿਵੇਸ਼ ਨੂੰ ਦੁੱਗਣਾ ਕਰਨ ਦਾ ਟੀਚਾ ਰੱਖਿਆ ਹੈ | ਦੋਵਾਂ ਨੇਤਾਵਾਂ ਨੇ ਵਪਾਰ, ਨਿਵੇਸ਼, ਸੰਪਰਕ ਅਤੇ ਖੇਤਰੀ ਮਾਮਲਿਆਂ 'ਚ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ 'ਤੇ ਤਵਸੀਲੀ ਚਰਚਾ ਕੀਤੀ | ਵਫ਼ਦ ਪੱਧਰ ਦੀ ਗੱਲਬਾਤ ਤੋਂ ਬਾਅਦ ਸਾਂਝੀ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨੇ ਐਲਾਨ ਕਰਦਿਆਂ ਕਿਹਾ ਕਿ ਭਾਰਤ ਅਤੇ ਸਾਈਪ੍ਰਸ ਨੇ ਆਪਣੇ ਦੁਵੱਲੇ ਸੰਬੰਧਾਂ ਨੂੰ ਰਣਨੀਤਕ ਭਾਈਵਾਲੀ ਤੱਕ ਲਿਜਾਣ ਦਾ ਫ਼ੈਸਲਾ ਕੀਤਾ ਹੈ | ਉਨ੍ਹਾਂ ਕਿਹਾ ਕਿ ਦੋਵਾਂ ਦੇਸ਼ਾਂ ਨੇ ਰੱਖਿਆ ਅਤੇ ਸੁਰੱਖਿਆ ਸਮੇਤ ਕਈ ਖੇਤਰਾਂ 'ਚ ਸਹਿਯੋਗ ਵਧਾਉਣ ਦਾ ਫ਼ੈਸਲਾ ਕੀਤਾ | ਅਸੀਂ ਸਾਈਬਰ ਸੁਰੱਖਿਆ, ਸਾਹਿਲੀ ਸੁਰੱਖਿਆ ਅਤੇ ਅੱਤਵਾਦ ਦੇ ਖੇਤਰਾਂ 'ਚ ਸਹਿਯੋਗ ਵਧਾਉਣ ਦਾ ਵੀ ਫ਼ੈਸਲਾ ਕੀਤਾ | ਮੋਦੀ ਨੇ ਕਿਹਾ ਕਿ ਦੋਵਾਂ ਦੇਸ਼ਾਂ ਦਰਮਿਆਨ ਲੋਕਾਂ ਦੇ ਸੰਪਰਕ ਨੂੰ ਮਜ਼ਬੂਤ ਕਰਨ ਸੰਬੰਧੀ ਸਮਝੌਤਿਆਂ 'ਤੇ ਵੀ ਪ੍ਰਗਤੀ ਜਾਰੀ ਹੈ | ਉਨ੍ਹਾਂ ਕਿਹਾ ਕਿ ਅਸੀਂ ਪ੍ਰਵਾਸ ਅਤੇ ਸਮਾਜਿਕ ਸੁਰੱਖਿਆ ਦੇ ਸਮਝੌਤਿਆਂ ਪ੍ਰਤੀ ਵੀ ਇਕ ਰਾਏ ਕਾਇਮ ਕੀਤੀ ਹੈ | ਪ੍ਰਧਾਨ ਮੰਤਰੀ ਨੇ ਕਿਹਾ ਕਿ ਦੋਵੇਂ ਨੇਤਾਵਾਂ ਨੇ ਅਹਿਮ ਆਲਮੀ ਮੁੱਦਿਆਂ, ਜਿਸ 'ਚ ਯੂਕਰੇਨ ਅਤੇ ਪੱਛਮੀ ਏਸ਼ੀਆ ਦੇ ਵਿਵਾਦ ਸ਼ਾਮਿਲ ਹਨ, 'ਤੇ ਵੀ ਚਰਚਾ ਕੀਤੀ | ਜਿਸ 'ਚ ਵਿਵਾਦ ਨੂੰ ਜਲਦੀ ਖ਼ਤਮ ਕਰਨ ਅਤੇ ਸ਼ਾਂਤੀ ਦੀਆਂ ਕੋਸ਼ਿਸ਼ਾਂ ਨੂੰ ਸਮਰਥਨ ਕਰਨ ਦੀਆਂ ਕੋਸ਼ਿਸਾਂ ਨੂੰ ਜਾਰੀ ਰੱਖਣ 'ਤੇ ਵੀ ਰਜ਼ਾਮੰਦੀ ਪ੍ਰਗਟਾਈ | ਉਨ੍ਹਾਂ ਇਹ ਵੀ ਕਿਹਾ ਕਿ ਦੋਵਾਂ ਦੇਸ਼ਾਂ ਨੇ ਆਲਮੀ ਸੰਸਥਾਵਾਂ 'ਚ ਸੁਧਾਰ ਦੀ ਫੌਰੀ ਜ਼ਰੂਰਤ ਪ੍ਰਤੀ ਵੀ ਸਹਿਮਤੀ ਪ੍ਰਗਟਾਈ | ਪ੍ਰਧਾਨ ਮੰਤਰੀ ਨੇ ਕਿਹਾ ਕਿ ਪਿਛਲੇ ਦਹਾਕੇ 'ਚ ਭਾਰਤ ਅਤੇ ਸਾਈਪ੍ਰਸ ਦਰਮਿਆਨ ਨਿਵੇਸ਼ ਦੁੱਗਣਾ ਹੋਇਆ ਹੈ | ਹੁਣ ਦੋਵੇਂ ਦੇਸ਼ਾਂ ਨੇ ਅਗਲੇ 5 ਸਾਲਾਂ 'ਚ ਨਿਵੇਸ਼ ਦੁੱਗਣਾ ਕਰਨ ਦਾ ਟੀਚਾ ਰੱਖਿਆ ਹੈ | ਸਾਈਪ੍ਰਸ ਦੇ ਰਾਸ਼ਟਰਪਤੀ ਭਾਰਤ ਦੇ ਚਾਰ ਦਿਨਾਂ ਦੇ ਦੌਰੇ 'ਤੇ ਹਨ | ਸਾਈਪ੍ਰਸ 'ਚ ਰਾਸ਼ਟਰਪਤੀ ਦਾ ਅਹੁਦਾ ਸੰਭਾਲਣ ਤੋਂ ਬਾਅਦ ਇਹ ਉਨ੍ਹਾਂ ਦਾ ਭਾਰਤ ਦਾ ਪਹਿਲਾ ਦੌਰਾ ਹੈ |

Ad Position 22
No active advertisement
ਪਿਛਲੀ ਖ਼ਬਰ ਪੋਲਿੰਗ ਬੂਥਾਂ ਦੇ ਅੰਦਰ ਤੇ ਬਾਹਰ ਸੀ.ਸੀ.ਟੀ.ਵੀ. ਕੈਮਰੇ ਲਗਾਉਣ ਦੇ ਨਿਰਦੇਸ਼ <br/> ਅਗਲੀ ਖ਼ਬਰ ਪੰਜਾਬ 'ਚ ਬੈਲੇਟ ਪੇਪਰਾਂ ਰਾਹੀਂ ਹੋਣਗੀਆਂ ਨਿਗਮ ਤੇ ਕੌਂਸਲ ਚੋਣਾਂ
Ad Position 24
No active advertisement