ਨਵੀਂ ਦਿੱਲੀ, 22 ਮਈ (ਜਗਤਾਰ ਸਿੰਘ)-ਦਿੱਲੀ ਹਾਈ ਕੋਰਟ ਨੇ ਜੇ.ਐਨ.ਯੂ. ਦੇ ਸਾਬਕਾ ਵਿਦਿਆਰਥੀ ਆਗੂ ਉਮਰ ਖ਼ਾਲਿਦ ਨੂੰ 3 ਦਿਨ ਦੀ ਅੰਤਰਿਮ ਜ਼ਮਾਨਤ ਦਿੱਤੀ ਹੈ | ਅਦਾਲਤ ਨੇ ਖ਼ਾਲਿਦ ਨੂੰ 1 ਲੱਖ ਰੁਪਏ ਦੇ ਨਿੱਜੀ ਮੁਚੱਲਕੇ ਅਤੇ ਕੁਝ ਸ਼ਰਤਾਂ ਤਹਿਤ ਜ਼ਮਾਨਤ ਦਿੱਤੀ ਹੈ ¢ ਉਮਰ ਖ਼ਾਲਿਦ ਫਰਵਰੀ 2020 ਵਿਚ ਉੱਤਰ-ਪੂਰਬੀ ਦਿੱਲੀ ਵਿਚ ਹੋਏ ਫ਼ਿਰਕੂ ਦੰਗਿਆਂ ਦੇ ਪਿੱਛੇ ਵੱਡੀ ਸਾਜਿਸ਼ ਨਾਲ ਜੁੜੇ ਯੂ.ਏ.ਪੀ.ਏ. ਦੇ ਤਹਿਤ ਇਕ ਮਾਮਲੇ ਵਿਚ ਜੇਲ੍ਹ ਵਿਚ ਬੰਦ ਹੈ ¢ ਜਸਟਿਸ ਪ੍ਰਤਿਭਾ ਐਮ.ਸਿੰਘ ਅਤੇ ਜਸਟਿਸ ਮਧੂ ਜੈਨ ਦੀ ਬੈਂਚ ਨੇ ਅਪੀਲ 'ਤੇ ਸੁਣਵਾਈ ਕਰਦੇ ਹੋਏ ਉਮਰ ਖ਼ਾਲਿਦ ਨੂੰ 1 ਜੂਨ ਤੋਂ 3 ਜੂਨ ਤੱਕ ਰਿਹਾਅ ਕਰਨ ਦੀ ਇਜਾਜ਼ਤ ਦਿੱਤੀ ਤਾਂ ਕਿ ਉਹ ਆਪਣੀ ਮਾਂ ਨਾਲ ਮਿਲ ਸਕੇ, ਜਿਸ ਦੀ ਸਰਜਰੀ ਹੋਣੀ ਹੈ ¢