05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-05-2026

ਕਪੂਰਥਲਾ ਜੇਲ੍ਹ 'ਚ ਕੈਦੀਆਂ ਵਲੋਂ ਹੰਗਾਮਾ ਬੈਰਕਾਂ ਨੂੰ ਲਗਾਈ ਅੱਗ-4 ਜ਼ਖ਼ਮੀ

Ad Position 21
repet_subhas-goyals [Copy P29]
ਅਜੀਤ ਡੈਸਕ 24-05-2026
ਕਪੂਰਥਲਾ, 23 ਮਈ (ਅਮਰਜੀਤ ਸਿੰਘ ਸਡਾਨਾ, ਅਮਨਜੋਤ ਸਿੰਘ ਵਾਲੀਆ)-ਦੇਰ ਰਾਤ ਮਾਡਰਨ ਜੇਲ੍ਹ ਕਪੂਰਥਲਾ 'ਚ ਸਥਿਤੀ ਉਸ ਸਮੇਂ ਤਣਾਅਪੂਰਨ ਬਣ ਗਈ, ਜਦੋਂ ਕੈਦੀਆਂ ਨੇ ਹੰਗਾਮਾ ਕਰਦੇ ਹੋਏ ਕੁਝ ਬੈਰਕਾਂ ਨੂੰ ਅੱਗ ਲਗਾ ਦਿੱਤੀ | ਇਸ ਮੌਕੇ 3-4 ਹਵਾਲਾਤੀਆਂ ਦੇ ਜ਼ਖ਼ਮੀ ਹੋ ਜਾਣ ਦੀ ਵੀ ਖ਼ਬਰ ਹੈ | ਕੈਦੀਆਂ ਵਲੋਂ ਕੀਤੇ ਹੰਗਾਮੇ ਦੀਆਂ ਵੀਡੀਓਜ਼ ਵੀ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ, ਜਿਸ ਤੋਂ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਉਹ ਜੇਲ੍ਹ 'ਚ ਕਿਸੇ ਗੱਲੋਂ ਪ੍ਰਸ਼ਾਸਨ ਨਾਲ ਨਾਰਾਜ਼ ਹਨ ਪਰ ਇਸ ਸੰਬੰਧੀ ਕੋਈ ਵੀ ਪੁਲਿਸ ਅਧਿਕਾਰੀ ਪੁਸ਼ਟੀ ਨਹੀਂ ਕਰ ਰਿਹਾ | ਜ਼ਿਲ੍ਹਾ ਪੁਲਿਸ ਮੁਖੀ ਗੌਰਵ ਤੂਰਾ ਅਨੁਸਾਰ ਜੇਲ੍ਹ ਅੰਦਰ ਝਗੜੇ ਦੀ ਸੂਚਨਾ ਮਿਲੀ ਹੈ, ਸਥਿਤੀ ਕਾਬੂ ਹੇਠ ਹੈ ਤੇ ਪੁਲਿਸ ਟੀਮਾਂ ਮੁਸਤੈਦੀ ਨਾਲ ਆਪਣੀ ਡਿਊਟੀ ਨਿਭਾਅ ਰਹੀਆਂ ਹਨ | ਇਹ ਵੀ ਪਤਾ ਲੱਗਾ ਹੈ ਕਿ ਵੱਡੀ ਗਿਣਤੀ ਵਿਚ ਕਪੂਰਥਲਾ ਤੋਂ ਵੱਖ-ਵੱਖ ਥਾਣਿਆਂ ਦੀ ਪੁਲਿਸ ਤੇ ਪੀ.ਸੀ.ਆਰ. ਦੀਆਂ ਟੀਮਾਂ ਉੱਚ ਅਧਿਕਾਰੀਆਂ ਦੀ ਅਗਵਾਈ ਹੇਠ ਮਾਡਰਨ ਜੇਲ੍ਹ ਪਹੁੰਚ ਚੁੱਕੀਆਂ ਹਨ ਅਤੇ ਸਥਿਤੀ 'ਤੇ ਕਾਬੂ ਪਾਉਣ ਦੇ ਯਤਨ ਕੀਤੇ ਜਾ ਰਹੇ ਹਨ | ਸਿਵਲ ਹਸਪਤਾਲ ਵਿਖੇ ਪੀ.ਸੀ.ਆਰ. ਟੀਮਾਂ ਤਾਇਨਾਤ ਕਰ ਦਿੱਤੀਆਂ ਗਈਆਂ ਹਨ, ਪਰ ਦੇਰ ਰਾਤ ਕੋਈ ਕੈਦੀ ਜਾਂ ਹਵਾਲਾਤੀ ਇਲਾਜ ਲਈ ਸਿਵਲ ਹਸਪਤਾਲ ਵਿਖੇ ਨਹੀਂ ਲਿਆਂਦਾ ਗਿਆ ਤੇ ਪੁਲਿਸ ਟੀਮਾਂ ਸਾਰੀ ਘਟਨਾ ਦੀ ਜਾਂਚ ਕਰ ਰਹੀਆਂ ਹਨ | ਦੇਰ ਰਾਤ ਸਿਵਲ ਹਸਪਤਾਲ ਤੋਂ ਐਂਬੂਲੈਂਸਾਂ ਵੀ ਮਾਡਰਨ ਜੇਲ੍ਹ ਲਈ ਰਵਾਨਾ ਹੋਈਆਂ ਅਤੇ ਇਹ ਵੀ ਪਤਾ ਲੱਗਾ ਹੈ ਕਿ ਉੱਚ ਅਧਿਕਾਰੀ ਸਥਿਤੀ ਨੂੰ ਸੰਭਾਲਣ ਲਈ ਜੇਲ੍ਹ ਵਿਖੇ ਪਹੁੰਚ ਚੁੱਕੇ ਹਨ |

Ad Position 22
No active advertisement
ਪਿਛਲੀ ਖ਼ਬਰ ਅੱਜ ਸ਼ਾਮ ਬੰਦ ਹੋਵੇਗਾ ਨਿਗਮ, ਕੌਂਸਲ ਤੇ ਨਗਰ ਪੰਚਾਇਤ ਚੋਣਾਂ ਲਈ ਪ੍ਰਚਾਰ, ਵੋਟਾਂ 26 ਨੂੰ ਅਗਲੀ ਖ਼ਬਰ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਵਾਰਡ ਨੰਬਰ 3 ਤੋਂ 'ਆਪ' ਉਮੀਦਵਾਰ ਹਰਪ੍ਰੀਤ ਸਿੰਘ ਦੇ ਹੱਕ 'ਚ ਕੀਤਾ ਚੋਣ ਪ੍ਰਚਾਰ
Ad Position 24