05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-05-2026

ਮਾਨ ਅਤੇ ਕੇਜਰੀਵਾਲ ਨੇ ਗੁਰੂਗ੍ਰਾਮ ਦੀ ਜੇਲ੍ਹ 'ਚ ਸੰਜੀਵ ਅਰੋੜਾ ਨਾਲ ਕੀਤੀ ਮੁਲਾਕਾਤ

Ad Position 21
repet_subhas-goyals [Copy P29]
ਅਜੀਤ ਡੈਸਕ 24-05-2026
ਉਪਮਾ ਡਾਗਾ ਪਾਰਥ
ਨਵੀਂ ਦਿੱਲੀ, 23 ਮਈ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸਨਿਚਰਵਾਰ ਨੂੰ ਗੁਰੂਗ੍ਰਾਮ ਦੀ ਭੋਂਦਸੀ ਜੇਲ੍ਹ 'ਚ ਬੰਦ ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਨਾਲ ਮੁਲਾਕਾਤ ਕੀਤੀ | ਸੀਨੀਅਰ ਲੀਡਰਸ਼ਿਪ ਵਲੋਂ ਇਹ ਕਦਮ ਸੰਜੀਵ ਅਰੋੜਾ ਦੇ ਸਮਰਥਨ 'ਚ ਚੁੱਕਿਆ ਇਕ ਵੱਡਾ ਕਦਮ ਮੰਨਿਆ ਜਾ ਰਿਹਾ ਹੈ | 'ਆਪ' ਦੇ ਤਿੰਨੋਂ ਆਗੂਆਂ ਦਰਮਿਆਨ ਇਹ ਮੀਟਿੰਗ ਇਕ ਬੰਦ ਕਮਰੇ 'ਚ ਤਕਰੀਬਨ 20 ਮਿੰਟ ਤੱਕ ਚਲੀ | ਦੁਪਹਿਰ 2 ਵਜੇ ਦੀ ਮੀਟਿੰਗ ਲਈ ਪੰਜਾਬ ਦੇ ਮੁੱਖ ਮੰਤਰੀ ਅਤੇ ਕੇਜਰੀਵਾਲ ਇਕੋ ਕਾਰ 'ਚ ਰਵਾਨਾ ਹੋਏ | ਜੇਲ੍ਹ ਪ੍ਰਸ਼ਾਸਨ ਤੋਂ ਇਜਾਜ਼ਤ ਮਿਲਣ ਤੋਂ ਬਾਅਦ ਕੇਜਰੀਵਾਲ ਅਤੇ ਮਾਨ ਨੇ ਇਕ ਵੱਖਰੇ ਬੰਦ ਕਮਰੇ 'ਚ ਤਕਰੀਬਨ 20 ਮਿੰਟ ਤੱਕ ਗੱਲਬਾਤ ਕੀਤੀ | ਪੁਲਿਸ ਵਲੋਂ ਇਸ ਮੁਲਾਕਾਤ ਲਈ ਭਾਰੀ ਸੁਰੱਖਿਆ ਬੰਦੋਬਸਤ ਕੀਤੇ ਗਏ ਸਨ | ਹਾਲਾਂਕਿ ਮੁਲਾਕਾਤ ਤੋਂ ਬਾਅਦ ਦੋਹਾਂ ਆਗੂਆਂ 'ਚੋਂ ਕਿਸੇ ਨੇ ਵੀ ਮੀਡੀਆ ਨਾਲ ਕੋਈ ਗੱਲਬਾਤ ਨਹੀਂ ਕੀਤੀ | ਨਾ ਹੀ ਜੇਲ੍ਹ ਪ੍ਰਸ਼ਾਸਨ ਵਲੋਂ ਫੌਰੀ ਤੌਰ 'ਤੇ ਕੋਈ ਅਧਿਕਾਰਤ ਬਿਆਨ ਜਾਂ ਮੀਟਿੰਗ ਦੀ ਤਫਸੀਲ ਜਾਰੀ ਕੀਤੀ ਗਈ | ਹਾਲਾਂਕਿ ਪਾਰਟੀ ਹਲਕਿਆਂ ਮੁਤਾਬਿਕ ਤਿੰਨੋਂ ਆਗੂਆਂ ਨੇ ਅਰੋੜਾ ਦੇ ਮਾਮਲੇ ਦੇ ਕਾਨੂੰਨੀ ਪਹਿਲੂਆਂ 'ਤੇ ਚਰਚਾ ਕੀਤੀ ਅਤੇ ਅਰੋੜਾ ਨੂੰ ਪਾਰਟੀ ਦੇ ਸਮਰਥਨ ਦਾ ਭਰੋਸਾ ਦੁਆਇਆ | ਜ਼ਿਕਰਯੋਗ ਹੈ ਕਿ ਮੰਤਰੀ ਸੰਜੀਵ ਅਰੋੜਾ ਨੂੰ ਈ.ਡੀ. ਨੇ 9 ਮਈ ਨੂੰ ਗ਼ੈਰ-ਕਾਨੂੰਨੀ ਪੈਸੇ ਦੇ ਲੈਣ-ਦੇਣ ਅਤੇ 100 ਕਰੋੜ ਤੋਂ ਵੱਧ ਦੇ ਫਰਜ਼ੀ ਜੀ. ਐਸ. ਟੀ. ਘੋਟਾਲੇ ਦੇ ਮਾਮਲੇ 'ਚ ਗਿ੍ਫ਼ਤਾਰ ਕੀਤਾ ਸੀ | ਗਿ੍ਫ਼ਤਾਰੀ ਤੋਂ ਪਹਿਲਾਂ ਏਜੰਸੀ ਨੇ ਉਨ੍ਹਾਂ ਨੂੰ 7 ਦਿਨਾਂ ਦੇ ਰਿਮਾਂਡ 'ਤੇ ਲਿਆ, ਜਿਸ ਤੋਂ ਬਾਅਦ 2 ਦਿਨ ਦਾ ਰਿਮਾਂਡ ਵਧਾ ਦਿੱਤਾ ਗਿਆ | ਪੁੱਛਗਿੱਛ ਪੂਰੀ ਹੋਣ ਤੋਂ ਬਾਅਦ ਅਦਾਲਤ ਨੇ ਅਰੋੜਾ ਨੂੰ 14 ਦਿਨ ਦੀ ਨਿਆਂਇਕ ਹਿਰਾਸਤ 'ਚ ਭੇਜ ਦਿੱਤਾ | ਸੋਮਵਾਰ ਨੂੰ ਨਿਆਂਇਕ ਹਿਰਾਸਤ 'ਚ ਭੇਜਣ ਤੋਂ ਪਹਿਲਾਂ ਅਰੋੜਾ ਨੇ ਅਦਾਲਤ 'ਚ ਹੀ ਥੋੜ੍ਹੀ ਦੇਰ ਲਈ ਆਪਣੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕੀਤੀ | ਗਿ੍ਫ਼ਤਾਰੀ ਤੋਂ ਬਾਅਦ ਪਹਿਲੀ ਵਾਰ ਪਰਿਵਾਰ ਨਾਲ ਮਿਲ ਕੇ ਅਰੋੜਾ ਕਾਫ਼ੀ ਭਾਵੁਕ ਹੋਏ | ਈ.ਡੀ. ਨੇ ਸੁਣਵਾਈ ਦੌਰਾਨ ਅਰੋੜਾ ਦੀ ਹਿਰਾਸਤ ਵਧਾਉਣ ਦੀ ਮੰਗ ਨਹੀਂ ਕੀਤੀ ਅਤੇ ਅਰੋੜਾ ਨੂੰ ਨਿਆਂਇਕ ਹਿਰਾਸਤ 'ਚ ਭੇਜਣ ਦੀ ਅਪੀਲ ਕੀਤੀ | ਅਰੋੜਾ ਮਾਮਲੇ 'ਚ ਅਗਲੀ ਸੁਣਵਾਈ ਪਹਿਲੀ ਜੂਨ ਨੂੰ ਹੋਵੇਗੀ, ਜਦੋਂ ਉਨ੍ਹਾਂ ਨੂੰ ਵਰਚੁਅਲੀ ਅਦਾਲਤ ਅੱਗੇ ਪੇਸ਼ ਕੀਤਾ ਜਾਵੇਗਾ | ਈ.ਡੀ. ਅਧਿਕਾਰੀਆਂ ਨੇ ਕਿਹਾ ਕਿ ਉਨ੍ਹਾਂ ਨੇ ਪੁੱਛਗਿੱਛ ਪੂਰੀ ਕਰ ਲਈ ਅਤੇ ਉਨ੍ਹਾਂ ਨੂੰ ਅਰੋੜਾ ਦੀ ਹੋਰ ਹਿਰਾਸਤ ਦੀ ਲੋੜ ਨਹੀਂ ਹੈ | ਈ.ਡੀ. ਵਲੋਂ ਛੇਤੀ ਹੀ ਇਸ ਮਾਮਲੇ 'ਚ ਚਾਰਜਸ਼ੀਟ ਵੀ ਦਾਇਰ ਕੀਤੀ ਜਾਵੇਗੀ | ਇਸ ਤੋਂ ਪਹਿਲਾਂ ਵਿਸ਼ੇਸ਼ ਜੱਜ ਨਰਿੰਦਰ ਸੂਰਾ ਨੇ ਈ.ਡੀ. ਨੂੰ ਹਦਾਇਤ ਦਿੱਤੀ ਸੀ ਕਿ ਉਹ ਅਰੋੜਾ ਨੂੰ ਰੋਜ਼ ਇਕ ਘੰਟੇ ਆਪਣੇ ਵਕੀਲ ਨਾਲ ਮੁਲਾਕਾਤ ਕਰਨ ਦੇਣ ਅਤੇ ਉਨ੍ਹਾਂ ਨੂੰ ਸਭ ਲੋੜੀਂਦੀਆਂ ਦਵਾਈਆਂ ਮੁਹੱਈਆ ਕਰਵਾਈਆਂ ਜਾਣ | ਅਰੋੜਾ ਨੇ ਆਪਣੀ ਪਸੰਦ ਦਾ ਵਕੀਲ ਨਿਯੁਕਤ ਕਰਨ ਅਤੇ ਵਕਾਲਤਨਾਮਾ ਦਸਤਖ਼ਤ ਕਰਨ ਲਈ ਵੀ ਦਰਖ਼ਾਸਤ ਦਿੱਤੀ ਹੈ |

Ad Position 22
No active advertisement
ਪਿਛਲੀ ਖ਼ਬਰ ਏਸ਼ੀਅਨ ਖੇਡਾਂ ਦੇ ਟਰਾਇਲਾਂ 'ਚ ਹਿੱਸਾ ਲੈ ਸਕੇਗੀ ਵਿਨੇਸ਼ ਫੋਗਾਟ ਅਗਲੀ ਖ਼ਬਰ ਟਰੰਪ ਪ੍ਰਸ਼ਾਸਨ ਨੇ ਗ੍ਰੀਨ ਕਾਰਡ ਅਰਜ਼ੀ ਪ੍ਰਕਿਰਿਆ ਨੂੰ ਕੀਤਾ ਹੋਰ ਔਖਾ
Ad Position 24