ਨਵੀਂ ਦਿੱਲੀ, 23 ਮਈ (ਜਗਤਾਰ ਸਿੰਘ)-ਦਿੱਲੀ ਹਾਈ ਕੋਰਟ ਨੇ ਭਾਰਤੀ ਮਹਿਲਾ ਪਹਿਲਵਾਨ ਵਿਨੇਸ਼ ਫੋਗਾਟ ਨੂੰ ਵੱਡੀ ਰਾਹਤ ਦਿੱਤੀ ਹੈ ¢ ਅਦਾਲਤ ਨੇ ਉਸ ਨੂੰ ਆਉਣ ਵਾਲੀਆਂ ਏਸ਼ੀਅਨ ਖੇਡਾਂ ਲਈ ਚੋਣ ਟਰਾਇਲਾਂ ਵਿਚ ਹਿੱਸਾ ਲੈਣ ਦੀ ਇਜਾਜ਼ਤ ਦੇ ਦਿੱਤੀ ਹੈ ¢ ਇਸ ਤੋਂ ਪਹਿਲਾਂ ਸ਼ੁੱਕਰਵਾਰ ਨੂੰ ਅਦਾਲਤ ਨੇ ਭਾਰਤੀ ਕੁਸ਼ਤੀ ਫੈਡਰੇਸ਼ਨ ਦੇ ਕੰਮਕਾਜ 'ਤੇ ਸਖ਼ਤ ਨਾਰਾਜ਼ਗੀ ਜ਼ਾਹਰ ਕਰਦੇ ਹੋਏ ਕਿਹਾ ਸੀ ਕਿ ਖੇਡ ਸੰਗਠਨਾਂ ਨੂੰ ਬਦਲੇ ਦੀ ਭਾਵਨਾ ਨਾਲ ਨਹੀਂ, ਸਗੋਂ ਖਿਡਾਰੀਆਂ ਅਤੇ ਖੇਡ ਦੇ ਹਿੱਤ ਵਿਚ ਕੰਮ ਕਰਨਾ ਚਾਹੀਦਾ ਹੈ ¢ ਚੀਫ਼ ਜਸਟਿਸ ਡੀ.ਕੇ. ਉਪਾਧਿਆਏ ਅਤੇ ਜਸਟਿਸ ਤੇਜਸ ਕਾਰਿਆ ਦੇ ਡਵੀਜ਼ਨ ਬੈਂਚ ਨੇ ਕੇਂਦਰ ਸਰਕਾਰ ਨੂੰ ਨਿਰਦੇਸ਼ ਦਿੱਤਾ ਕਿ ਉਹ ਮਾਹਿਰਾਂ ਦੀ ਇਕ ਕਮੇਟੀ ਗਠਿਤ ਕਰੇ ਜੋ ਵਿਨੇਸ਼ ਫੋਗਾਟ ਦੀ ਫਿਟਨੈੱਸ ਦਾ ਮੁਲਾਂਕਣ ਕਰੇਗੀ ¢ ਇਸੇ ਆਧਾਰ 'ਤੇ ਉਸ ਨੂੰ 30-31 ਮਈ ਨੂੰ ਹੋਣ ਵਾਲੇ ਏਸ਼ੀਅਨ ਖੇਡਾਂ ਦੇ ਚੋਣ ਟਰਾਇਲਾਂ ਵਿਚ ਹਿੱਸਾ ਲੈਣ ਦੀ ਇਜਾਜ਼ਤ ਦਿੱਤੀ ਜਾਵੇਗੀ ¢ ਦੱਸਣਯੋਗ ਹੈ ਕਿ ਭਾਰਤੀ ਕੁਸ਼ਤੀ ਫੈਡਰੇਸ਼ਨ ਨੇ ਹਾਲ ਹੀ ਵਿਚ ਵਿਨੇਸ਼ ਫੋਗਾਟ ਨੂੰ 26 ਜੂਨ, 2026 ਤੱਕ ਘਰੇਲੂ ਟੂਰਨਾਮੈਂਟਾਂ ਵਿਚ ਹਿੱਸਾ ਲੈਣ ਲਈ ਅਯੋਗ ਐਲਾਨਿਆ ਸੀ ¢