05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-05-2026

ਪੈਟਰੋਲ, ਡੀਜ਼ਲ ਤੇ ਸੀ.ਐਨ.ਜੀ. ਦੀਆਂ ਕੀਮਤਾਂ 'ਚ ਮੁੜ ਵਾਧਾ

Ad Position 21
repet_subhas-goyals [Copy P29]
ਅਜੀਤ ਡੈਸਕ 24-05-2026
ਨਵੀਂ ਦਿੱਲੀ, 23 ਮਈ (ਏਜੰਸੀ)-ਅੰਤਰਰਾਸ਼ਟਰੀ ਪੱਧਰ 'ਤੇ ਚੱਲ ਰਹੇ ਤਣਾਅ ਦੇ ਵਿਚਕਾਰ ਦੇਸ਼ ਦੇ ਆਮ ਨਾਗਰਿਕਾਂ 'ਤੇ ਮਹਿੰਗਾਈ ਦਾ ਭਾਰ ਪੈਣਾ ਸ਼ੁਰੂ ਹੋ ਗਿਆ ਹੈ | ਤੇਲ ਕੰਪਨੀਆਂ ਨੇ ਸਨਿਚਰਵਾਰ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ 87-91 ਪੈਸੇ ਪ੍ਰਤੀ ਲੀਟਰ ਦਾ ਵਧਾ ਕੀਤਾ ਹੈ ਅਤੇ 10 ਦਿਨਾਂ ਦੇ ਅੰਦਰ ਤੀਸਰੀ ਵਾਰ ਤੇਲ ਕੀਮਤਾਂ 'ਚ ਵਾਧਾ ਕੀਤਾ ਗਿਆ ਹੈ | ਇਸ ਦੇ ਨਾਲ ਹੀ ਸੀ.ਐਨ.ਜੀ. 'ਚ ਵੀ 1 ਰੁਪਏ ਪ੍ਰਤੀ ਕਿੱਲੋ ਦਾ ਵਾਧਾ ਕੀਤਾ ਗਿਆ ਹੈ | ਇਸ ਤਾਜ਼ਾ ਵਾਧੇ ਤੋਂ ਬਾਅਦ ਰਾਜਧਾਨੀ ਦਿੱਲੀ ਵਿਚ ਪੈਟਰੋਲ ਦੀ ਕੀਮਤ 87 ਪੈਸੇ ਦੀ ਛਲਾਂਗ ਲਗਾ ਕੇ 98.64 ਰੁਪਏ ਤੋਂ ਸਿੱਧੀ 99.51 ਰੁਪਏ ਪ੍ਰਤੀ ਲੀਟਰ 'ਤੇ ਪਹੁੰਚ ਗਈ ਹੈ, ਜੋ ਕਿ ਸੈਂਕੜੇ ਦੇ ਅੰਕੜੇ ਨੂੰ ਛੂਹਣ ਦੇ ਬਿਲਕੁਲ ਨਜ਼ਦੀਕ ਹੈ | ਇਸੇ ਤਰ੍ਹਾਂ ਡੀਜ਼ਲ ਦੀਆਂ ਕੀਮਤਾਂ ਵਿਚ ਵੀ 91 ਪੈਸੇ ਦਾ ਉਛਾਲ ਆਇਆ ਹੈ, ਜਿਸ ਨਾਲ ਹੁਣ ਡੀਜ਼ਲ 91.58 ਰੁਪਏ ਤੋਂ ਵਧ ਕੇ 92.49 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ | ਡੀਜ਼ਲ ਮਹਿੰਗਾ ਹੋਣ ਕਾਰਨ ਹੁਣ ਆਉਣ ਵਾਲੇ ਦਿਨਾਂ ਵਿਚ ਮਾਲ-ਭਾੜਾ ਵਧਣ ਅਤੇ ਰੋਜ਼ਾਨਾ ਵਰਤੋਂ ਦੀਆਂ ਹੋਰ ਚੀਜ਼ਾਂ ਦੇ ਮਹਿੰਗੇ ਹੋਣ ਦਾ ਖ਼ਦਸ਼ਾ ਵੀ ਪ੍ਰਗਟਾਇਆ ਜਾ ਰਿਹਾ ਹੈ | ਤੇਲ ਬਾਜ਼ਾਰ ਦੇ ਮਾਹਿਰਾਂ ਅਨੁਸਾਰ ਤੇਲ
ਕੀਮਤਾਂ ਵਿਚ ਲਗਾਤਾਰ ਹੋ ਰਹੇ ਇਸ ਵਾਧੇ ਦਾ ਮੁੱਖ ਕਾਰਨ ਪੱਛਮੀ ਏਸ਼ੀਆ (ਮਿਡਲ ਈਸਟ) ਵਿਚ ਚੱਲ ਰਿਹਾ ਗੰਭੀਰ ਫ਼ੌਜੀ ਟਕਰਾਅ ਹੈ, ਜਿਸ ਕਾਰਨ ਵਿਸ਼ਵ ਪੱਧਰ 'ਤੇ ਕੱਚੇ ਤੇਲ ਦੀਆਂ ਕੀਮਤਾਂ ਅਸਮਾਨੀ ਚੜ੍ਹ ਗਈਆਂ ਹਨ | ਭਾਰਤ ਦੀਆਂ ਸਰਕਾਰੀ ਤੇਲ ਕੰਪਨੀਆਂ ਨੇ ਬੀਤੀ 15 ਮਈ ਤੋਂ ਇਸ ਵਧੇ ਹੋਏ ਬੋਝ ਨੂੰ ਯੋਜਨਾਬੱਧ ਤਰੀਕੇ ਨਾਲ ਖਪਤਕਾਰਾਂ ਦੀ ਜੇਬ 'ਤੇ ਪਾਉਣਾ ਸ਼ੁਰੂ ਕੀਤਾ ਹੈ | ਜ਼ਿਕਰਯੋਗ ਹੈ ਕਿ ਇਸ ਸਿਲਸਿਲੇ ਦੇ ਤਹਿਤ ਸਭ ਤੋਂ ਪਹਿਲਾਂ 15 ਮਈ ਨੂੰ ਤੇਲ ਦੀਆਂ ਕੀਮਤਾਂ ਵਿਚ ਇੱਕੋ ਵਾਰ 3 ਰੁਪਏ ਪ੍ਰਤੀ ਲੀਟਰ ਦਾ ਵੱਡਾ ਵਾਧਾ ਕੀਤਾ ਗਿਆ ਸੀ, ਜਿਸ ਤੋਂ ਬਾਅਦ 19 ਮਈ ਨੂੰ ਮੁੜ 90 ਪੈਸੇ ਦੀ ਹੋਰ ਵਾਧਾ ਕੀਤਾ ਗਿਆ | ਹੁਣ ਸਨਿਚਰਵਾਰ ਨੂੰ ਹੋਏ ਤਾਜ਼ਾ ਵਾਧੇ ਨੂੰ ਮਿਲਾ ਕੇ ਪਿਛਲੇ 10 ਦਿਨਾਂ ਦੇ ਅੰਦਰ ਹੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਲਗਭਗ 5 ਰੁਪਏ ਪ੍ਰਤੀ ਲੀਟਰ ਦਾ ਭਾਰੀ ਵਾਧਾ ਹੋ ਚੁੱਕਾ ਹੈ |

Ad Position 22
No active advertisement
ਪਿਛਲੀ ਖ਼ਬਰ ਪਾਕਿ ਫ਼ੌਜ ਮੁਖੀ ਵਲੋਂ ਈਰਾਨ ਦੇ ਚੋਟੀ ਦੇ ਨੇਤਾਵਾਂ ਨਾਲ ਗੱਲਬਾਤ <br/> ਅਗਲੀ ਖ਼ਬਰ ਕੌਂਸਲ ਚੋਣਾਂ ਲਈ ਕੁੱਲ 7555 ਉਮੀਦਵਾਰ ਮੈਦਾਨ 'ਚ
Ad Position 24