ਪੰਜਾਬ ਸਰਕਾਰ ਨੇ 32.05 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਵੰਡੀ87 ਖਿਡਾਰੀ ਮਹਾਰਾਜਾ ਰਣਜੀਤ ਸਿੰਘ ਐਵਾਰਡ ਨਾਲ ਸਨਮਾਨਿਤ
ਚੰਡੀਗੜ੍ਹ, 24 ਮਈ (ਅਜਾਇਬ ਸਿੰਘ ਔਜਲਾ)-ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪੰਜਾਬ ਦੇ ਇਤਿਹਾਸ 'ਚ ਵੱਡੇ ਖੇਡ ਸਮਾਗਮ ਦੌਰਾਨ ਮਹਾਰਾਜਾ ਰਣਜੀਤ ਸਿੰਘ ਐਵਾਰਡ ਜੇਤੂ 87 ਖਿਡਾਰੀਆਂ ਅਤੇ 1,070 ਮੈਡਲ ਜਿੱਤਣ ਵਾਲੇ ਖਿਡਾਰੀਆਂ ਨੂੰ 32.05 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਨਾਲ ਸਨਮਾਨਿਤ ਕੀਤਾ | ਪੰਜਾਬ ਨੂੰ ਉੱਭਰਦੀ ਖੇਡ ਸ਼ਕਤੀ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਨਾ ਸਿਰਫ਼ ਉਲੰਪਿਕ ਅਤੇ ਏਸ਼ੀਆਈ ਖੇਡਾਂ ਦੇ ਤਗਮਾ ਜੇਤੂਆਂ ਨੂੰ 1-1 ਕਰੋੜ ਰੁਪਏ ਨਾਲ ਸਨਮਾਨਿਤ ਕੀਤਾ, ਸਗੋਂ 9 ਖਿਡਾਰੀਆਂ ਨੂੰ ਨੌਕਰੀਆਂ ਵੀ ਪ੍ਰਦਾਨ ਕੀਤੀਆਂ | ਪਹਿਲੀ ਵਾਰ ਟੂਰਨਾਮੈਂਟ ਦੀ ਤਿਆਰੀ ਲਈ 220 ਖਿਡਾਰੀਆਂ ਨੂੰ 8.61 ਕਰੋੜ ਰੁਪਏ ਦੀ ਸਿੱਧੇ ਬੈਂਕ ਖਾਤਿਆਂ ਰਾਹੀਂ ਵਿੱਤੀ ਸਹਾਇਤਾ ਦਿੱਤੀ ਗਈ | ਅੱਜ ਇਥੇ ਸੈਕਟਰ-35 'ਚ ਮਿਊਾਸਪਲ ਭਵਨ ਵਿਖੇ ਸਮਾਗਮ ਦੌਰਾਨ ਖੇਡਾਂ ਦੇ ਖੇਤਰ 'ਚ ਨਿਰਣਾਇਕ ਬਦਲਾਅ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ 2026-27 ਲਈ 1,763 ਕਰੋੜ ਰੁਪਏ ਦੇ ਇਤਿਹਾਸਕ ਖੇਡ ਬਜਟ ਅਤੇ ਜ਼ਮੀਨੀ ਪੱਧਰ 'ਤੇ ਖੇਡ ਪ੍ਰਤਿਭਾ ਨੂੰ ਨਿਖਾਰਨ ਲਈ 1,300 ਕਰੋੜ ਰੁਪਏ ਦੀ ਲਾਗਤ ਨਾਲ 3,148 ਪੇਂਡੂ ਖੇਡ ਮੈਦਾਨ ਵਿਕਸਿਤ ਕਰਨ ਦਾ ਐਲਾਨ ਕੀਤਾ | ਉਨ੍ਹਾਂ ਨੇ ਅੱਗੇ ਕਿਹਾ ਕਿ ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫ਼ੀ ਦੀ ਮੇਜ਼ਬਾਨੀ ਕਰੇਗਾ ਅਤੇ ਇਕ ਨਵੰਬਰ ਨੂੰ ਪੰਜਾਬ ਦਿਵਸ 'ਤੇ ਭਾਰਤ-ਪਾਕਿਸਤਾਨ ਦਰਮਿਆਨ ਗਹਿਗੱਚ ਮੁਕਾਬਲਾ ਹੋਵੇਗਾ | ਚੋਟੀ ਦੇ ਸਨਮਾਨਿਤ ਖਿਡਾਰੀਆਂ 'ਚ ਭਾਰਤੀ ਮਹਿਲਾ ਕਿ੍ਕਟ ਟੀਮ ਦੀ ਕਪਤਾਨ ਹਰਮਨਪ੍ਰੀਤ ਕੌਰ, ਹਰਲੀਨ ਦਿਓਲ ਅਤੇ ਅਮਨਜੋਤ ਕੌਰ ਨੂੰ ਵਿਸ਼ਵ ਕੱਪ ਜਿੱਤ ਲਈ ਡੇਢ-ਡੇਢ ਕਰੋੜ ਰੁਪਏ ਨਾਲ ਸਨਮਾਨਿਤ ਕੀਤਾ | ਨਿਸ਼ਾਨੇਬਾਜ਼ੀ 'ਚ ਵਿਸ਼ਵ ਚੈਂਪੀਅਨਸ਼ਿਪ ਦੇ ਤਗਮਾ ਜੇਤੂ ਅਮਨਪ੍ਰੀਤ ਸਿੰਘ ਨੂੰ 1.54 ਕਰੋੜ ਰੁਪਏ ਅਤੇ ਨੀਰਜ ਕੁਮਾਰ ਨੂੰ 1.52 ਕਰੋੜ ਦੀ ਰਾਸ਼ੀ ਨਾਲ ਸਨਮਾਨਿਤ ਕੀਤਾ ਗਿਆ, ਜਦੋਂ ਕਿ ਕਿਰਨਦੀਪ ਕੌਰ ਅਤੇ ਕਿ੍ਤਿਕਾ ਸ਼ਰਮਾ ਨੇ 50-50 ਲੱਖ ਰੁਪਏ ਪ੍ਰਾਪਤ ਕੀਤੇ | ਉੱਭਰਦੇ ਨਿਸ਼ਾਨੇਬਾਜ਼ ਵਿਜੇਵੀਰ ਸਿੱਧੂ ਨੂੰ 28.50 ਲੱਖ ਰੁਪਏ, ਵੁਸ਼ੂ ਖਿਡਾਰੀ ਕੁਸਲ ਕੁਮਾਰ ਨੂੰ 25 ਲੱਖ ਰੁਪਏ, ਜਦੋਂ ਕਿ ਪੈਰਾ-ਪਾਵਰਲਿਫ਼ਟਿੰਗ ਵਿਸ਼ਵ ਚੈਂਪੀਅਨ ਪਰਮਜੀਤ ਕੁਮਾਰ ਨੂੰ 55 ਲੱਖ ਰੁਪਏ ਦਿੱਤੇ ਗਏ | ਮੁੱਖ ਮੰਤਰੀ ਨੇ ਕਿਹਾ ਕਿ ਖੇਡਾਂ 'ਚ ਲਗਾਤਾਰ ਸ਼ਾਨਦਾਰ ਪ੍ਰਾਪਤੀਆਂ ਹਾਸਿਲ ਕਰਨ ਵਾਲੇ ਖਿਡਾਰੀਆਂ ਦੇ ਸਤਿਕਾਰ 'ਚ ਮਹਾਰਾਜਾ ਰਣਜੀਤ ਸਿੰਘ ਪੁਰਸਕਾਰ ਵੰਡੇ ਗਏ | ਉਨ੍ਹਾਂ ਕਿਹਾ ਕਿ ਸਾਲ 2018-19 ਦੇ ਪੁਰਸਕਾਰ ਜੇਤੂਆਂ 'ਚ ਹਾਕੀ ਖਿਡਾਰੀ ਰਮਨਦੀਪ ਸਿੰਘ, ਜੂਡੋ ਖਿਡਾਰੀ ਕਿਰਨਜੀਤ ਸਿੰਘ, ਕਬੱਡੀ ਖਿਡਾਰੀ ਹਰਵਿੰਦਰ ਕੌਰ, ਰੋਇੰਗ ਖਿਡਾਰੀ ਜਸਪ੍ਰੀਤ ਸਿੰਘ, ਨਿਸ਼ਾਨੇਬਾਜ਼ ਅੰਗਦ ਵੀਰ ਸਿੰਘ ਬਾਜਵਾ, ਵੇਟਲਿਫਟਰ ਪ੍ਰਦੀਪ ਸਿੰਘ, ਪਹਿਲਵਾਨ ਹਰਪ੍ਰੀਤ ਸਿੰਘ ਅਤੇ ਤੈਰਾਕ ਚਾਹਤ ਅਰੋੜਾ ਸ਼ਾਮਿਲ ਸਨ | ਉਨ੍ਹਾਂ ਨੇ ਅੱਗੇ ਕਿਹਾ ਕਿ ਸਾਲ 2020 'ਚ ਤੀਰਅੰਦਾਜੀ 'ਚ ਸੰਗਮਪ੍ਰੀਤ ਸਿੰਘ ਬਿਸਲਾ, ਅਥਲੈਟਿਕਸ 'ਚ ਟਵਿੰਕਲ ਚੌਧਰੀ, ਬੇਸਬਾਲ 'ਚ ਵੀਰਪਾਲ, ਬਾਸਕਟਬਾਲ 'ਚ ਅੰਮਿ੍ਤਪਾਲ ਸਿੰਘ, ਕਾਏਕਿੰਗ ਤੇ ਕੈਨੋਇੰਗ 'ਚ ਅਵਤਾਰ ਸਿੰਘ, ਸਾਈਕਲਿੰਗ 'ਚ ਅਮਰਜੀਤ ਸਿੰਘ, ਫੈਂਸਿੰਗ 'ਚ ਇਨਾ ਅਰੋੜਾ ਅਤੇ ਹੈਂਡਬਾਲ 'ਚ ਹਰਜਿੰਦਰ ਸਿੰਘ ਅਤੇ 2021 ਦੇ ਤੀਰਅੰਦਾਜ਼ੀ ਚੈਂਪੀਅਨ ਸੁਖਬੀਰ ਸਿੰਘ, ਐਥਲੀਟ ਕਿਰਪਾਲ ਸਿੰਘ, ਬੇਸਬਾਲ ਖਿਡਾਰੀ ਅਮਨਜੀਤ ਕੌਰ ਬੈਂਸ, ਕਾਏਕਿੰਗ ਖਿਡਾਰੀ ਪਿ੍ਅੰਕਾ ਦੇਵੀ, ਸਾਈਕਲ ਸਵਾਰ ਨਮਨ ਕਪਿਲ, ਫੈਂਸਰ ਉਦੈਵੀਰ ਸਿੰਘ ਅਤੇ ਹੈਂਡਬਾਲ ਖਿਡਾਰੀ ਮਨਦੀਪ ਕੌਰ ਨੂੰ ਸਨਮਾਨਿਤ ਕੀਤਾ ਗਿਆ | ਮੁੱਖ ਮੰਤਰੀ ਨੇ ਕਿਹਾ ਕਿ ਅਰਜੁਨ ਐਵਾਰਡੀਆਂ ਅਤੇ ਉਲੰਪਿਕ ਹਾਕੀ ਸਿਤਾਰਿਆਂ ਨੂੰ ਵਿਸ਼ੇਸ਼ ਸ਼੍ਰੇਣੀ ਸਮਰਪਿਤ ਕੀਤੀ ਗਈ ਹੈ, ਜਿਨ੍ਹਾਂ 'ਚੋਂ ਬਹੁਤੇ ਪੰਜਾਬ 'ਚ ਉੱਚ ਸਰਕਾਰੀ ਅਹੁਦਿਆਂ 'ਤੇ ਸੇਵਾ ਨਿਭਾ ਰਹੇ ਹਨ | ਇਸ ਸਨਮਾਨਿਤ ਗਰੁੱਪ 'ਚ ਹਾਕੀ ਟੀਮ ਦੇ ਕਪਤਾਨ ਹਰਮਨਪ੍ਰੀਤ ਸਿੰਘ ਦੇ ਨਾਲ ਉਲੰਪਿਕ ਤਗਮਾ ਜੇਤੂ ਗੁਰਜੰਟ ਸਿੰਘ ਅਤੇ ਰੁਪਿੰਦਰ ਪਾਲ ਸਿੰਘ ਸ਼ਾਮਿਲ ਹਨ, ਜੋ ਦੋਵੇਂ ਪੀ.ਸੀ.ਐਸ. ਅਧਿਕਾਰੀ ਵਜੋਂ ਸੇਵਾ ਨਿਭਾ ਰਹੇ ਹਨ |
ਪੰਜਾਬ ਦੇ ਖਿਡਾਰੀਆਂ ਨੇ ਦੁਨੀਆ ਭਰ 'ਚ ਤਿਰੰਗੇ ਦਾ ਮਾਣ ਵਧਾਇਆ-ਮੁੱਖ ਮੰਤਰੀ <br/>
ਅਜੀਤ ਡੈਸਕ
25-05-2026