07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-05-2026

ਪੰਜਾਬ 'ਚ ਲਗਾਤਾਰ ਵਿਗੜ ਰਹੀ ਅਮਨ ਤੇ ਕਾਨੂੰਨ ਵਿਵਸਥਾ-ਮਜੀਠੀਆ

Ad Position 21
No active advertisement
ਅਜੀਤ ਡੈਸਕ 25-05-2026
ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਸੂਬੇ 'ਚ ਅਮਨ ਤੇ ਕਾਨੂੰਨ ਦੀ ਵਿਵਸਥਾ ਦਿਨ ਬ ਦਿਨ ਵਿਗੜ ਰਹੀ ਹੈ | ਉਨ੍ਹਾਂ ਨੇ ਰਾਜਪਾਲ ਕੋਲੋਂ ਭਗਵੰਤ ਮਾਨ ਸਰਕਾਰ ਨੂੰ ਤੁਰੰਤ ਬਰਖ਼ਾਸਤ ਕਰਨ ਦੀ ਮੰਗ ਕੀਤੀ | ਉਨ੍ਹਾਂ ਕਿਹਾ ਕਿ ਪੰਜਾਬ ਵਰਗੇ ਸਰਹੱਦੀ ਸੰਵੇਦਨਸ਼ੀਲ ਸੂਬੇ, ਜਿਥੇ ਵਰਦੀ ਹੀ ਸੁਰੱਖਿਅਤ ਨਾ ਰਹੇ ਤਾਂ ਸਮਝੋ ਕਾਨੂੰਨ ਵਿਵਸਥਾ ਮਰ ਚੁੱਕੀ ਹੈ | ਉਨ੍ਹਾਂ ਕਿਹਾ ਕਿ ਪੁਲਿਸ ਥਾਣਿਆਂ 'ਤੇ ਗ੍ਰਨੇਡ ਹਮਲੇ, ਸੜਕਾਂ 'ਤੇ ਸ਼ਰ੍ਹੇਆਮ ਗੋਲੀਆਂ, ਮਿੱਥ ਕੇ ਹੱਤਿਆ ਵਰਗੀਆਂ ਘਟਨਾਵਾਂ ਦਿਨ ਬ ਦਿਨ ਵੱਧ ਰਹੀਆਂ ਹਨ | ਉਨ੍ਹਾਂ ਕਿਹਾ ਕਿ ਹਾਲੇ ਇਕ ਦਿਨ ਪਹਿਲਾਂ ਜ਼ਿਲ੍ਹਾ ਪੁਲਿਸ ਮੁਖੀ ਨੇ ਸ਼ਹਿਰ ਮਜੀਠਾ 'ਚ ਫਲੈਗ ਮਾਰਚ ਕੱਢ ਕੇ ਹਲਕੇ ਅਤੇ ਸ਼ਹਿਰ ਦੇ ਲੋਕਾਂ ਨੂੰ ਡਰ ਮੁਕਤ ਕਰਨ ਦੀ ਕੋਸ਼ਿਸ਼ ਕੀਤੀ ਸੀ ਪਰ ਫਿਰ ਵੀ ਅਜਿਹੀਆਂ ਘਟਨਾਵਾਂ ਦਾ ਵਾਪਰਨਾ ਮੰਦਭਾਗਾ ਹੈ |

Ad Position 22
No active advertisement
ਪਿਛਲੀ ਖ਼ਬਰ ਨਿਹੰਗ ਮੁਖੀ ਬਾਬਾ ਬਲਬੀਰ ਸਿੰਘ ਵਲੋਂ ਦੁੱਖ ਪ੍ਰਗਟ ਅਗਲੀ ਖ਼ਬਰ ਸਿਵਲ ਸੇਵਾਵਾਂ ਮੁਢਲੀ ਪ੍ਰੀਖਿਆ 'ਚ 5.49 ਲੱਖ ਉਮੀਦਵਾਰ ਬੈਠੇ
Ad Position 24