07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਈ. ਡੀ. ਵਲੋਂ 'ਆਪ' ਵਿਧਾਇਕ ਰਮਨ ਅਰੋੜਾ ਨੂੰ ਸੰਮਨ ਜਾਰੀ <br/>

Ad Position 21
No active advertisement
ਅਜੀਤ ਡੈਸਕ 26-05-2026
ਜਲੰਧਰ, 25 ਮਈ (ਸ਼ਿਵ)-ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਨੇ ਵਿਧਾਇਕ ਰਮਨ ਅਰੋੜਾ ਨੂੰ 2 ਜੂਨ ਨੂੰ ਪੁੱਛਗਿੱਛ ਲਈ ਪੇਸ਼ ਹੋਣ ਵਾਸਤੇ ਸੰਮਨ ਜਾਰੀ ਕੀਤਾ ਹੈ | ਦੱਸਿਆ ਜਾਂਦਾ ਹੈ ਕਿ ਪਿਛਲੇ ਸਾਲ ਵਿਜੀਲੈਂਸ ਬਿਊਰੋ ਵਲੋਂ ਜਿਹੜਾ ਕੇਸ ਦਰਜ ਕੀਤਾ ਗਿਆ ਸੀ, ਉਸ ਨੂੰ ਆਧਾਰ ਬਣਾ ਕੇ ਹੀ ਈ. ਡੀ. ਵਲੋਂ ਰਮਨ ਅਰੋੜਾ ਨੂੰ ਪੁੱਛਗਿੱਛ ਲਈ ਤਲਬ ਕੀਤਾ ਗਿਆ ਹੈ | ਵਿਜੀਲੈਂਸ ਬਿਊਰੋ ਵਲੋਂ 14 ਮਈ 2025 ਨੂੰ ਅਲੱਗ-ਅਲੱਗ ਧਾਰਾਵਾਂ ਦੇ ਤਹਿਤ ਅਤੇ ਕਮਿਸ਼ਨਰੇਟ ਪੁਲਿਸ ਵਲੋਂ ਥਾਣਾ ਰਾਮਾ ਮੰਡੀ ਵਿਚ 23 ਅਗਸਤ ਨੂੰ ਕੇਸ ਦਰਜ ਕੀਤਾ ਗਿਆ ਸੀ | ਰਮਨ ਅਰੋੜਾ ਨੂੰ 22 ਦਸੰਬਰ 2025 ਨੂੰ ਜ਼ਮਾਨਤ ਦਿੱਤੀ ਗਈ ਸੀ | ਰਮਨ ਅਰੋੜਾ ਨਾਲ ਸਬੰਧਿਤ ਮਾਮਲੇ ਦੀ ਸਿਆਸੀ ਹਲਕਿਆਂ ਵਿਚ ਕਾਫੀ ਚਰਚਾ ਹੋਈ ਸੀ ਪਰ ਰਮਨ ਅਰੋੜਾ ਰਿਹਾਅ ਹੋਣ ਤੋਂ ਬਾਅਦ ਵੀ ਸਿਆਸੀ ਸਰਗਰਮੀਆਂ ਵਿਚ ਸ਼ਾਮਿਲ ਨਹੀਂ ਹੋਏ ਸੀ ਪਰ ਕੁੱਝ ਮਹੀਨੇ ਪਹਿਲਾਂ ਸਰਕਾਰ ਨੇ ਉਨ੍ਹਾਂ ਦੀ ਸੁਰੱਖਿਆ ਵਾਪਸ ਲੈ ਲਈ ਸੀ ਤਾਂ ਉਹ ਵਿਧਾਨ ਸਭਾ ਦੇ ਇਜਲਾਸ ਵਿਚ ਵੀ ਸ਼ਾਮਿਲ ਹੋਏ ਸਨ | ਉਂਜ ਇਕ ਧਾਰਮਿਕ ਸਮਾਗਮ ਕਰਵਾਉਣ ਦੀ ਮਨਜ਼ੂਰੀ ਨਾ ਮਿਲਣ 'ਤੇ ਰਮਨ ਅਰੋੜਾ ਵਲੋਂ ਸੁਰੱਖਿਆ ਵਾਪਸ ਕਰਨ ਦਾ ਐਲਾਨ ਕੀਤਾ ਗਿਆ ਸੀ | ਵਿਜੀਲੈਂਸ ਬਿਊਰੋ ਨੇ ਪਿਛਲੇ ਸਾਲ ਵਿਧਾਇਕ ਰਮਨ ਅਰੋੜਾ ਤੋਂ ਇਲਾਵਾ ਸੁਖਦੇਵ ਵਸ਼ਿਸ਼ਟ ਤੇ ਇਕ ਬਿਲਡਿੰਗ ਇੰਸਪੈਕਟਰ ਨੂੰ ਵੀ ਗਿ੍ਫ਼ਤਾਰ ਕੀਤਾ ਸੀ | 'ਆਪ' ਵਿਧਾਇਕ ਰਮਨ ਅਰੋੜਾ ਨਾਲ ਸੰਪਰਕ ਕਰਨ ਦਾ ਯਤਨ ਕੀਤਾ ਗਿਆ ਪਰ ਉਨ੍ਹਾਂ ਨਾਲ ਗੱਲ ਨਹੀਂ ਹੋ ਸਕੀ ਪਰ ਉਨ੍ਹਾਂ ਨੇ ਕੁਝ ਮੀਡੀਆ ਕਰਮੀਆਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਸੰਮਨ ਨਹੀਂ ਸਗੋਂ ਦਸਤਾਵੇਜ਼ ਜਮਾਂ ਕਰਵਾਉਣ ਲਈ ਨੋਟਿਸ ਜਾਰੀ ਹੋਇਆ ਹੈ |

Ad Position 22
No active advertisement
ਪਿਛਲੀ ਖ਼ਬਰ ਇਟਲੀ 'ਚ ਸੜਕ ਹਾਦਸੇ ਦੌਰਾਨ ਦੋ ਪੰਜਾਬੀ ਨੌਜਵਾਨਾਂ ਦੀ ਮੌਤ <br/> ਅਗਲੀ ਖ਼ਬਰ ਡੀ.ਏ. ਦੇ ਬਕਾਏ 30 ਜੂਨ ਤੱਕ ਜਾਰੀ ਕਰਨ ਦੇ ਹੁਕਮ ਬਰਕਰਾਰ <br/>
Ad Position 24