08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਐਸ.ਆਈ.ਆਰ. ਨੂੰ ਲੈ ਕੇ ਪੰਜਾਬ ਦੇ ਵੋਟਰ ਬੂਥ ਲੈਵਲ ਅਧਿਕਾਰੀਆਂ ਨਾਲ ਪੂਰਾ ਸਹਿਯੋਗ ਕਰਨ-ਅਨੰਦਿਤਾ ਮਿੱਤਰਾ <br/>

Ad Position 21
No active advertisement
ਅਜੀਤ ਡੈਸਕ 26-05-2026
ਚੰਡੀਗੜ੍ਹ, 25 ਮਈ (ਅਜੀਤ ਬਿਊਰੋ)-ਪੰਜਾਬ ਰਾਜ ਵਲੋਂ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ. ਆਈ. ਆਰ.) ਸ਼ੁਰੂ ਹੋਣ ਤੋਂ ਪਹਿਲਾਂ 90 ਫ਼ੀਸਦੀ ਤੱਕ ਪ੍ਰੀ ਮੈਪਿੰਗ ਕਰਨ ਦਾ ਟੀਚਾ ਮਿਥਿਆ ਗਿਆ ਹੈ | ਉਕਤ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਮੁੱਖ ਚੋਣ ਅਫ਼ਸਰ ਪੰਜਾਬ ਸ੍ਰੀਮਤੀ ਅਨੰਦਿਤਾ ਮਿੱਤਰਾ ਨੇ ਕਿਹਾ ਪੰਜਾਬ ਰਾਜ ਵਿਚ ਪ੍ਰੀ ਮੈਪਿੰਗ ਦੌਰਾਨ 84 ਫ਼ੀਸਦੀ ਤੋਂ ਵੱਧ ਵੋਟਰਾਂ ਦੀ ਮੈਪਿੰਗ ਸਫ਼ਲਤਾ ਪੂਰਵਕ ਨੇਪਰੇ ਚੜ੍ਹ ਚੁੱਕੀ ਹੈ | ਪ੍ਰੀ ਮੈਪਿੰਗ ਦੌਰਾਨ ਪੰਜਾਬ ਰਾਜ ਵਿਚ ਸਾਲ 2003 ਵਿਚ ਹੋਈ ਐਸ.ਆਈ.ਆਰ. ਨੂੰ ਆਧਾਰ ਬਣਾ ਕੇ ਮੌਜੂਦਾ ਵੋਟਰ ਸੂਚੀਆਂ ਨਾਲ ਮਿਲਾਨ ਕੀਤਾ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਜੇਕਰ ਕਿਸੇ ਵੋਟਰਾਂ ਦੀ ਪ੍ਰੀ ਮੈਪਿੰਗ ਨਹੀਂ ਹੁੰਦੀ ਤਾਂ ਉਸ ਵੋਟਰ ਨੂੰ ਬੀ.ਐਲ.ਓ. ਵਲੋਂ ਦਿੱਤੇ ਗਏ ਗਣਨਾ ਫਾਰਮ ਨੂੰ ਭਰ ਕੇ ਮੁੜ ਬੀ.ਐਲ.ਓ. ਕੋਲ ਜਮ੍ਹਾ ਕਰਵਾਉਣਾ ਹੋਵੇਗਾ ਜਿਸ ਉਪਰੰਤ ਸੰਬੰਧਿਤ ਵੋਟਰ ਦਾ ਨਾਮ ਡਰਾਫ਼ਟ ਰੋਲ ਵਿਚ ਜੋੜ ਦਿੱਤਾ ਜਾਵੇਗਾ | ਮੁੱਖ ਚੋਣ ਅਫ਼ਸਰ ਪੰਜਾਬ ਸ੍ਰੀਮਤੀ ਅਨੰਦਿਤਾ ਮਿਤਰਾ ਵਲੋਂ ਪੰਜਾਬ ਰਾਜ ਦੇ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਐਸ.ਆਈ.ਆਰ. ਵਿਚ ਵੱਧ ਚੜ੍ਹ ਕੇ ਹਿੱਸਾ ਲੈਣ ਅਤੇ ਬੀ.ਐਲ.ਓ. ਨਾਲ ਵੱਧ ਤੋਂ ਵੱਧ ਸਹਿਯੋਗ ਕਰਨ |

Ad Position 22
No active advertisement
ਪਿਛਲੀ ਖ਼ਬਰ ਗੁਲਮਰਗ ਵਿਖੇ ਹਵਾ 'ਚ ਲਟਕੇ ਕੇਬਲ ਕਾਰ ਦੇ 65 ਕੈਬਿਨ-300 ਸੈਲਾਨੀ ਬਚਾਏ <br/> ਅਗਲੀ ਖ਼ਬਰ ਇਟਲੀ 'ਚ ਸੜਕ ਹਾਦਸੇ ਦੌਰਾਨ ਦੋ ਪੰਜਾਬੀ ਨੌਜਵਾਨਾਂ ਦੀ ਮੌਤ <br/>
Ad Position 24