ਨਵੀਂ ਦਿੱਲੀ, 25 ਮਈ (ਏਜੰਸੀ)-ਧਰਮੇਂਦਰ ਪ੍ਰਧਾਨ ਨੂੰ 'ਅਯੋਗ ਤੇ ਬੇਕਾਰ' ਦੱਸਦੇ ਹੋਏ 'ਆਪ' ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਜ਼ੋਰ ਦੇ ਕੇ ਕਿਹਾ ਕਿ ਕੇਂਦਰੀ ਸਿੱਖਿਆ ਮੰਤਰੀ ਦੀ ਵਜ੍ਹਾ ਨਾਲ ਦੇਸ਼ ਭਰ ਦੇ ਲੱਖਾਂ ਬੱਚਿਆਂ ਨੂੰ ਮਾਨਸਿਕ ਸਦਮਾ ਨਹੀਂ ਪਹੁੰਚਾਇਆ ਜਾ ਸਕਦਾ | ਕੇਜਰੀਵਾਲ ਨੇ 'ਸੈਂਟਰਲ ਬੋਰਡ ਆਫ਼ ਸੈਕੰਡਰੀ ਐਜੂਕੇਸ਼ਨ' (ਸੀ.ਬੀ.ਐਸ.ਈ.) ਮੁਲਾਂਕਣ ਪ੍ਰਣਾਲੀ 'ਚ ਕਥਿਤ ਬੇਨਿਯਮੀਆਂ ਨੂੰ ਲੈ ਕੇ ਧਰਮੇਂਦਰ ਪ੍ਰਧਾਨ ਦੇ ਤੁਰੰਤ ਅਸਤੀਫ਼ੇ ਦੀ ਮੰਗ ਕੀਤੀ | ਕੇਜਰੀਵਾਲ ਨੇ 'ਐਕਸ' 'ਤੇ ਇਕ ਵੀਡੀਓ ਸੰਦੇਸ਼ 'ਚ ਕਿਹਾ ਕਿ ਸੀ.ਬੀ.ਐਸ.ਈ. ਮੁਲਾਂਕਣ 'ਚ ਵੱਡੀਆਂ ਬੇਨਿਯਮੀਆਂ ਨੇ ਲੱਖਾਂ ਬੱਚਿਆਂ ਦੇ ਭਵਿੱਖ ਨੂੰ ਹਨੇਰੇ 'ਚ ਧੱਕ ਦਿੱਤਾ ਹੈ | ਇਸ ਦੇ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਨੂੰ ਤੁਰੰਤ ਅਹੁਦੇ ਤੋਂ ਹਟਾ ਦੇਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਪਹਿਲਾਂ ਨੀਟ ਤੇ ਹੁਣ ਸੀ.ਬੀ.ਐਸ.ਈ., ਧਰਮੇਂਦਰ ਪ੍ਰਧਾਨ ਇਕ ਦਿਨ ਲਈ ਵੀ ਸਿੱਖਿਆ ਮੰਤਰੀ ਬਣੇ ਰਹਿਣ ਦੇ ਯੋਗ ਨਹੀਂ ਹਨ |
ਧਰਮਿੰਦਰ ਪ੍ਰਧਾਨ ਨੂੰ ਤੁਰੰਤ ਬਰਖ਼ਾਸਤ ਕਰਨਾ ਚਾਹੀਦੈ-ਕੇਜਰੀਵਾਲ
ਅਜੀਤ ਡੈਸਕ
26-05-2026