08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-05-2026

ਰਾਮ ਰਹੀਮ ਨੂੰ ਮੁੜ ਮਿਲੀ 30 ਦਿਨਾਂ ਦੀ ਪੈਰੋਲ

Ad Position 21
No active advertisement
ਅਜੀਤ ਡੈਸਕ 27-05-2026

ਚੰਡੀਗੜ੍ਹ, 26 ਮਈ (ਪੀ.ਟੀ.ਆਈ.)-ਜਬਰ ਜਨਾਹ ਦੇ ਮਾਮਲੇ ਵਿੱਚ ਡੇਰਾ ਸੱਚਾ ਸÏਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਇੱਕ ਵਾਰ ਫਿਰ ਪੈਰੋਲ ਮਿਲ ਗਈ ਹੈ ਅਤੇ ਉਹ ਮੰਗਲਵਾਰ ਨੂੰ ਸੁਨਾਰੀਆ ਪਿੰਡ ਦੀ ਜ਼ਿਲ੍ਹਾ ਜੇਲ੍ਹ ਤੋਂ ਪੈਰੋਲ 'ਤੇ ਬਾਹਰ ਆ ਗਿਆ ਹੈ¢ ਰਾਮ ਰਹੀਮ ਨੂੰ 30 ਦਿਨਾਂ ਦੀ ਪੈਰੋਲ ਦਿੱਤੀ ਗਈ ਹੈ¢ ਅਗਸਤ 2017 ਵਿੱਚ ਇੱਕ ਵਿਸ਼ੇਸ਼ ਸੀ.ਬੀ.ਆਈ. ਅਦਾਲਤ ਵੱਲੋਂ ਜੇਲ੍ਹ ਦੀ ਸਜ਼ਾ ਸੁਣਾਏ ਜਾਣ ਤੋਂ ਬਾਅਦ ਇਹ 16ਵੀਂ ਵਾਰ ਹੈ ਜਦੋਂ ਉਸ ਨੂੰ ਪੈਰੋਲ ਜਾਂ ਫਰਲੋ 'ਤੇ ਜੇਲ੍ਹ ਤੋਂ ਰਿਹਾਅ ਕੀਤਾ ਗਿਆ ਹੈ¢ਵੇਰਵਿਆਂ ਅਨੁਸਾਰ ਉਹ ਸਵੇਰੇ 6:35 ਵਜੇ ਦੇ ਕਰੀਬ ਜੇਲ੍ਹ ਦੇ ਬਾਹਰ ਸਖ਼ਤ ਪੁਲਿਸ ਸੁਰੱਖਿਆ ਪ੍ਰਬੰਧਾਂ ਵਿਚਕਾਰ ਇੱਕ ਐੱਸ.ਯੂ.ਵੀ. ਵਿੱਚ ਬਾਹਰ ਆਇਆ¢ ਇਸ ਤੋਂ ਪਹਿਲਾਂ ਜਨਵਰੀ ਵਿੱਚ ਵੀ ਰਾਮ ਰਹੀਮ ਨੂੰ 40 ਦਿਨਾਂ ਦੀ ਪੈਰੋਲ ਦਿੱਤੀ ਗਈ ਸੀ¢ ਡੇਰਾ ਸੱਚਾ ਸÏਦਾ ਮੁਖੀ ਆਪਣੀਆਂ ਦੋ ਚੇਲੀਆਂ ਨਾਲ ਜਬਰ ਜਨਾਹ ਕਰਨ ਦੇ ਮਾਮਲੇ ਵਿੱਚ 20 ਸਾਲ ਦੀ ਸਜ਼ਾ ਕੱਟ ਰਿਹਾ ਹੈ¢ ਉਸ ਨੂੰ 2017 ਵਿੱਚ ਪੰਚਕੂਲਾ ਦੀ ਇੱਕ ਵਿਸ਼ੇਸ਼ ਸੀ.ਬੀ.ਆਈ. ਅਦਾਲਤ ਵਲੋਂ ਦੋਸ਼ੀ ਕਰਾਰ ਦਿੱਤਾ ਗਿਆ ਸੀ¢
ਸਿਰਸਾ ਪਹੁੰਚਿਆ ਡੇਰਾ ਮੁਖੀ

ਸਿਰਸਾ, (ਭੁਪਿੰਦਰ ਪੰਨੀਵਾਲੀਆ)-ਰੋਹਤਕ ਦੀ ਸੁਨਾਰੀਆ ਜੇਲ੍ਹ 'ਚੋਂ ਪੈਰੋਲ 'ਤੇ ਰਿਹਾਅ ਹੋਣ ਉਪਰੰਤ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਅੱਜ ਸਵੇਰੇ ਡੇਰਾ ਸਿਰਸਾ ਪਹੁੰਚ ਗਿਆ | ਡੇਰਾ ਮੁਖੀ ਦੇ ਸਿਰਸਾ ਪਹੁੰਚਣ 'ਤੇ ਪੁਲਿਸ ਪ੍ਰਸ਼ਾਸਨ ਚੌਕਸ ਹੋ ਗਿਆ ਹੈ | ਇਥੇ ਇਹ ਵੀ ਦੱਸਣ ਬਣਦਾ ਹੈ ਕਿ ਪੱਤਰਕਾਰ ਰਾਮ ਚੰਦਰ ਛਤਰਪਤੀ ਤੇ ਰਣਜੀਤ ਸਿੰਘ ਕਤਲ ਕੇਸ 'ਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਡੇਰਾ ਮੁਖੀ ਨੂੰ ਬਰੀ ਕਰ ਦਿੱਤਾ ਸੀ |

Ad Position 22
No active advertisement
ਪਿਛਲੀ ਖ਼ਬਰ ਸੀ.ਐਨ.ਜੀ. ਦੀਆਂ ਕੀਮਤਾਂ 'ਚ 2 ਰੁਪਏ ਦਾ ਵਾਧਾ ਅਗਲੀ ਖ਼ਬਰ ਸਥਾਨਕ ਸਰਕਾਰਾਂ ਦੀਆਂ ਚੋਣਾਂ ਲਈ 64 ਫ਼ੀਸਦੀ ਮਤਦਾਨ-ਕਈ ਥਾਈਾ ਹਿੰਸਕ ਝੜਪਾਂ
Ad Position 24