ਇਸ ਤੋਂ ਪਹਿਲਾਂ ਟਰੰਪ ਨੇ ਕਿਹਾ ਸੀ ਕਿ ਈਰਾਨ ਨਾਲ ਜੰਗ ਖਤਮ ਕਰਨ ਦੇ ਉਦੇਸ਼ ਨਾਲ ਹੋਣ ਵਾਲੇ ਕਿਸੇ ਵੀ ਸਮਝੌਤੇ ਵਿਚ ਇਹ ਸ਼ਰਤ ਸ਼ਾਮਿਲ ਹੋਣੀ ਚਾਹੀਦੀ ਹੈ ਕਿ ਕਈ ਹੋਰ ਦੇਸ਼ ਸਾਊਦੀ ਅਰਬ ਅਤੇ ਪਾਕਿਸਤਾਨ ਸਮੇਤ ਅਬਰਾਹਿਮ ਸਮਝੌਤਿਆਂ 'ਚ ਸ਼ਾਮਲ ਹੋਣ | ਇਜ਼ਰਾਈਲ ਨਾਲ ਸੰਬੰਧਾਂ ਨੂੰ ਆਮ ਬਣਾਉਣ ਦੇ ਉਦੇਸ਼ ਨਾਲ ਟਰੰਪ ਦੇ ਪਹਿਲੇ ਕਾਰਜਕਾਲ ਦੌਰਾਨ ਅਮਰੀਕਾ ਦੁਆਰਾ ਅਬਰਾਹਿਮ ਸਮਝੌਤਿਆਂ ਦੀ ਵਿਚੋਲਗੀ ਕੀਤੀ ਗਈ ਸੀ | ਇਹ ਪ੍ਰਸਤਾਵ ਅਜਿਹੇ ਸਮੇਂ ਆਇਆ ਹੈ ਜਦੋਂ ਈਰਾਨ ਨਾਲ ਇਕ ਸੰਭਾਵੀ ਸਮਝੌਤੇ ਨੂੰ ਟਰੰਪ ਨੂੰ ਉਨ੍ਹਾਂ ਦੇ ਸਾਥੀ ਰਿਪਬਲਿਕਨ ਸਾਂਸਦਾਂ ਦੀ ਆਲੋਚਨਾ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਜੋ ਈਰਾਨ ਪ੍ਰਤੀ ਸਖ਼ਤ ਰੁਖ਼ ਅਪਣਾਉਣ ਦੇ ਪੱਖ ਵਿਚ ਹਨ ਅਤੇ ਇਸ ਨਾਲ ਇਸ ਗੱਲਬਾਤ ਵਿਚ ਨਵੀਆਂ ਕੂਟਨੀਤਕ ਪੇਚੀਦਗੀਆਂ ਜਨਮ ਲੈ ਸਕਦੀਆਂ ਹਨ | ਉਨ੍ਹਾਂ ਲਿਖਿਆ ਕਿ ਅਮਰੀਕਾ ਵਲੋਂ ਇਸ ਬੇਹੱਦ ਜਟਿਲ ਬੁਝਾਰਤ ਨੂੰ ਸੁਲਝਾਉਣ ਲਈ ਕੀਤੇ ਗਏ ਸਾਰੇ ਯਤਨਾਂ ਤੋਂ ਬਾਅਦ ਇਨ੍ਹਾਂ ਸਾਰੇ ਦੇਸ਼ਾਂ ਲਈ ਇਹ ਲਾਜ਼ਮੀ ਹੋਣਾ ਚਾਹੀਦਾ ਹੈ ਕਿ ਅਬਰਾਹਿਮ ਸਮਝੌਤੇ 'ਤੇ ਦਸਤਖ਼ਤ ਕਰਨ |