08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-05-2026

ਗਡਕਰੀ ਵਲੋਂ ਪੰਜਾਬ 'ਚ ਰਾਸ਼ਟਰੀ ਰਾਜਮਾਰਗ ਪ੍ਰਾਜੈਕਟਾਂ ਦੀ ਸਮੀਖਿਆ <br/>

Ad Position 21
No active advertisement
ਅਜੀਤ ਡੈਸਕ 27-05-2026
ਨਵੀਂ ਦਿੱਲੀ, 26 ਮਈ (ਏਜੰਸੀ)-ਕੇਂਦਰੀ ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨੇ ਮੰਗਲਵਾਰ ਨੂੰ ਮੀਡੀਆ ਅਤੇ ਸੋਸ਼ਲ ਮੀਡੀਆ ਮੰਚਾਂ ਰਾਹੀਂ ਪ੍ਰਾਪਤ ਜਾਣਕਾਰੀ ਤੋਂ ਬਾਅਦ, ਪੰਜਾਬ 'ਚ 4,335 ਕਿੱਲੋਮੀਟਰ ਅਤੇ ਦਿੱਲੀ ਅਤੇ ਹਰਿਆਣਾ 'ਚ 3,332 ਕਿੱਲੋਮੀਟਰ ਨੂੰ ਕਵਰ ਕਰਨ ਵਾਲੇ ਰਾਸ਼ਟਰੀ ਰਾਜਮਾਰਗ ਪ੍ਰਾਜੈਕਟਾਂ ਦੀ ਗੁਣਵੱਤਾ ਅਤੇ ਰੱਖ-ਰਖਾਅ ਦੀ ਪ੍ਰਗਤੀ ਦੀ ਸਮੀਖਿਆ ਕੀਤੀ | ਇਕ ਅਧਿਕਾਰਤ ਬਿਆਨ ਅਨੁਸਾਰ ਸਮੀਖਿਆ ਦÏਰਾਨ ਗਡਕਰੀ ਨੇ ਹਾਈਵੇ ਪ੍ਰਾਜੈਕਟਾਂ ਦੇ ਜ਼ਮੀਨੀ ਪੱਧਰ 'ਤੇ ਕੰਮ ਨੂੰ ਤੇਜ਼ ਕਰਨ ਅਤੇ ਸਮੇਂ ਸਿਰ ਪੂਰਾ ਕਰਨ ਨੂੰ ਯਕੀਨੀ ਬਣਾਉਣ ਦੀ ਜ਼ਰੂਰਤ 'ਤੇ ਜ਼ੋਰ ਦਿੱਤਾ | ਉਨ੍ਹਾਂ ਨੇ ਅਧਿਕਾਰੀਆਂ ਅਤੇ ਠੇਕੇਦਾਰਾਂ ਨੂੰ ਤਾਲਮੇਲ ਨੂੰ ਮਜ਼ਬੂਤ ਕਰਨ ਅਤੇ ਪ੍ਰਾਜੈਕਟ ਦੀ ਸਮਾਂ-ਸੀਮਾ ਦੀ ਸਖ਼ਤੀ ਨਾਲ ਪਾਲਣਾ ਬਣਾਈ ਰੱਖਣ ਦੇ ਨਿਰਦੇਸ਼ ਦਿੱਤੇ | ਮੰਤਰੀ ਨੇ ਪ੍ਰਾਜੈਕਟ ਦੀ ਗੁਣਵੱਤਾ ਦੀ ਨਿਰੰਤਰ ਨਿਗਰਾਨੀ ਦੀ ਮਹੱਤਤਾ 'ਤੇ ਜ਼ੋਰ ਦਿੱਤਾ ਅਤੇ ਏਜੰਸੀਆਂ ਨੂੰ ਰਾਸ਼ਟਰੀ ਰਾਜਮਾਰਗਾਂ ਦੀ ਸੰਪਤੀ ਟਿਕਾਊਪਨ ਅਤੇ ਲੰਬੇ ਸਮੇਂ ਦੀ ਕਾਰਗੁਜ਼ਾਰੀ ਨੂੰ ਵਧਾਉਣ ਲਈ ਆਧੁਨਿਕ ਨਿਰਮਾਣ ਤਕਨਾਲੋਜੀਆਂ ਅਤੇ ਵਧੀਆ ਇੰਜੀਨੀਅਰਿੰਗ ਤਰੀਕਿਆਂ ਨੂੰ ਅਪਣਾਉਣ ਦੇ ਨਿਰਦੇਸ਼ ਦਿੱਤੇ | ਗਡਕਰੀ ਨੇ ਪੰਜਾਬ, ਦਿੱਲੀ ਅਤੇ ਹਰਿਆਣਾ 'ਚ ਮੁੱਖ ਹਾਈਵੇਅ ਕੋਰੀਡੋਰਾਂ 'ਚ ਸਵਾਰੀ ਦੀ ਗੁਣਵੱਤਾ (ਸਫਰ ਦਾ ਅਨੁਭਵ) ਨੂੰ ਬਿਹਤਰ ਬਣਾਉਣ ਅਤੇ ਨਿਰਵਿਘਨ ਸੰਪਰਕ ਨੂੰ ਯਕੀਨੀ ਬਣਾਉਣ ਦੀ ਜ਼ਰੂਰਤ 'ਤੇ ਜ਼ੋਰ ਦਿੱਤਾ |

Ad Position 22
No active advertisement
ਪਿਛਲੀ ਖ਼ਬਰ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਪਤਨੀ ਸਮੇਤ ਵੋਟ ਪਾਈ ਅਗਲੀ ਖ਼ਬਰ ਪਤਨੀ ਨਾਲ ਗੱਡੇ 'ਤੇ ਬੈਠ ਕੇ ਵੋਟ ਪਾਉਣ ਪੁੱਜੇ ਰਾਜਾ ਵੜਿੰਗ <br/>
Ad Position 24