16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-05-2026

ਕਰਨਾਟਕ ਦੇ ਮੁੱਖ ਮੰਤਰੀ ਸਿੱਧਾਰਮਈਆ ਅੱਜ ਦੇ ਸਕਦੇ ਹਨ ਅਸਤੀਫ਼ਾ

Ad Position 21
repet_subhas-goyals [Copy P29]
ਅਜੀਤ ਡੈਸਕ 28-05-2026

ਡੀ.ਕੇ. ਸ਼ਿਵਕੁਮਾਰ ਨੂੰ ਮੁੱਖ ਮੰਤਰੀ ਬਣਾਉਣ ਦੀ ਤਿਆਰੀ
ਬੈਂਗਲੁਰੂ, 27 ਮਈ (ਏਜੰਸੀਆਂ)-ਕਰਨਾਟਕ ਦੇ ਮੁੱਖ ਮੰਤਰੀ ਸਿੱਧਾਰਮਈਆ ਕੱਲ੍ਹ ਵੀਰਵਾਰ ਨੂੰ ਅਸਤੀਫ਼ਾ ਦੇ ਸਕਦੇ ਹਨ | ਪਾਰਟੀ ਉਨ੍ਹਾਂ ਦੀ ਥਾਂ ਉਪ ਮੁੱਖ ਮੰਤਰੀ ਡੀ.ਕੇ. ਸ਼ਿਵਕੁਮਾਰ ਨੂੰ ਨਵਾਂ ਮੁੱਖ ਮੰਤਰੀ ਨਿਯੁਕਤ ਕਰ ਸਕਦੀ ਹੈ | ਮੰਗਲਵਾਰ ਨੂੰ ਦੋਵਾਂ ਆਗੂਆਂ ਨੇ ਦਿੱਲੀ ਵਿਚ ਕਾਂਗਰਸ ਪ੍ਰਧਾਨ ਮਲਿਕਅਰਜੁਨ ਖੜਗੇ ਅਤੇ ਸੰਸਦ ਮੈਂਬਰ ਰਾਹੁਲ ਗਾਂਧੀ ਨਾਲ ਲਗਭਗ ਛੇ ਘੰਟੇ ਮੀਟਿੰਗ ਕੀਤੀ | ਭਰੋਸੇਯੋਗ ਸੂਤਰਾਂ ਅਨੁਸਾਰ ਮੀਟਿੰਗ 'ਚ ਰਾਹੁਲ ਗਾਂਧੀ ਨੇ ਸਿੱਧਾਰਮਈਆਂ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਨੂੰ ਕਿਹਾ ਅਤੇ ਉਨ੍ਹਾਂ ਨੂੰ ਰਾਜ ਸਭਾ 'ਚ ਭੇਜਣ ਦੀ ਪੇਸ਼ਕਸ਼ ਕੀਤੀ | ਇਸ ਦੇ ਨਾਲ ਹੀ ਉਨ੍ਹਾਂ ਨੂੰ ਦਿੱਲੀ 'ਚ ਵੱਡੀ ਰਾਸ਼ਟਰੀ ਭੂਮਿਕਾ ਨਿਭਾਉਣ ਨੂੰ ਕਿਹਾ ਹੈ | ਮੀਡੀਆ ਰਿਪੋਰਟਾਂ ਅਨੁਸਾਰ ਕੁਝ ਸਮਰਥਕਾਂ ਨਾਲ ਵਿਚਾਰ-ਵਟਾਂਦਰੇ ਤੋਂ ਬਾਅਦ ਸਿੱਧਾਰਮਈਆ ਨੇ ਕਿਹਾ ਕਿ ਉਹ ਹਾਈਕਮਾਨ ਦੇ ਫ਼ੈਸਲੇ ਦੀ ਪਾਲਣਾ ਕਰਨਗੇ | ਉਨ੍ਹਾਂ ਨੇ ਮੰਤਰੀਆਂ ਨੂੰ ਵੀਰਵਾਰ ਸਵੇਰੇ ਮੀਟਿੰਗ ਲਈ ਸੱਦਾ ਦਿੱਤਾ ਹੈ | ਸਿੱਧਾਰਮਈਆ ਉਸੇ ਦਿਨ ਆਪਣਾ ਅਸਤੀਫ਼ਾ ਦੇ ਸਕਦੇ ਹਨ |

Ad Position 22
No active advertisement
ਪਿਛਲੀ ਖ਼ਬਰ ਖ਼ੁਦ ਨੂੰ ਸੰਵਿਧਾਨ ਤੇ ਕਾਨੂੰਨ ਤੋਂ ਉੱਪਰ ਸਮਝਦੇ ਹਨ ਭਾਜਪਾ ਆਗੂ-ਅਮਨ ਅਰੋੜਾ <br/> ਅਗਲੀ ਖ਼ਬਰ ਸਥਾਨਕ ਸਰਕਾਰਾਂ ਦੀਆਂ ਵੋਟਾਂ ਦੌਰਾਨ ਕੇਂਦਰੀ ਮੰਤਰੀ ਬਿੱਟੂ ਦੇ ਪੁਲਿਸ ਟਕਰਾਅ ਦਾ ਮੁੱਦਾ ਭਖਿਆ
Ad Position 24