ਚੰਡੀਗੜ੍ਹ, 27 ਮਈ (ਅਜੀਤ ਬਿਊਰੋ)-ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਰਾਜਾ ਰਣਧੀਰ ਸਿੰਘ ਦੇ ਦਿਹਾਂਤ 'ਤੇ ਡੂੰਘਾ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਖੇਡਾਂ ਦੀ ਦੁਨੀਆ ਵਿਚ ਉਨ੍ਹਾਂ ਦਾ ਯੋਗਦਾਨ ਹਮੇਸ਼ਾ ਯਾਦ ਰੱਖਿਆ ਜਾਵੇਗਾ ਅਤੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਪ੍ਰੇਰਿਤ ਕਰਦਾ ਰਹੇਗਾ | ਸਪੀਕਰ ਸੰਧਵਾਂ ਨੇ ਉਨ੍ਹਾਂ ਦੇ ਦਿਹਾਂਤ ਦੀ ਖ਼ਬਰ ਸੁਣ ਕੇ ਬੇਹੱਦ ਦੁੱਖ ਮਹਿਸੂਸ ਕੀਤਾ ਅਤੇ ਉਨ੍ਹਾਂ ਨੇ ਪ੍ਰਮਾਤਮਾ ਅੱਗੇ ਵਿਛੜੀ ਰੂਹ ਦੀ ਸ਼ਾਂਤੀ ਅਤੇ ਇਸ ਦੁੱਖ ਦੀ ਘੜੀ ਵਿਚ ਦੁਖੀ ਪਰਿਵਾਰ ਨੂੰ ਇਸ ਨਾ ਪੂਰਾ ਹੋਣ ਵਾਲੇ ਘਾਟੇ ਨੂੰ ਸਹਿਣ ਕਰਨ ਦਾ ਬਲ ਬਖ਼ਸ਼ਣ ਦੀ ਅਰਦਾਸ ਕੀਤੀ |