ਜਲੰਧਰ, 27 ਮਈ (ਅ.ਬ.)-ਕਾਂਗਰਸ ਦੇ ਸੀਨੀਅਰ ਆਗੂ ਅਤੇ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਉਲੰਪੀਅਨ ਅਤੇ ਏਸ਼ਿਆਈ ਖੇਡਾਂ 'ਚ ਸੋਨ ਤਗਮਾ ਜੇਤੂ ਰਾਜਾ ਰਣਧੀਰ ਸਿੰਘ ਦੇ ਦਿਹਾਂਤ 'ਤੇ ਬਹੁਤ ਦੁੱਖ ਹੋਇਆ | 'ਐਕਸ' 'ਤੇ ਪਾਏ ਇਕ ਸੰਦੇਸ਼ 'ਚ ਉਨ੍ਹਾਂ ਕਿਹਾ ਕਿ ਪੰਜਾਬ ਅਤੇ ਪੂਰਾ ਦੇਸ਼ ਉਲੰਪਿਕ ਲਹਿਰ 'ਚ ਰਣਧੀਰ ਸਿੰਘ ਦੇ ਵਿਸ਼ਾਲ ਯੋਗਦਾਨ ਨੂੰ ਹਮੇਸ਼ਾ ਯਾਦ ਰੱਖੇਗਾ | ਪੰਜ ਵਾਰ ਦੇ ਉਲੰਪੀਅਨ ਅਤੇ ਭਾਰਤੀ ਨਿਸ਼ਾਨੇਬਾਜ਼ੀ ਦੇ ਮੋਢੀ ਨੇ ਆਪਣਾ ਪੂਰਾ ਜੀਵਨ ਵਿਸ਼ਵ ਪੱਧਰ 'ਤੇ ਭਾਰਤੀ ਖੇਡਾਂ ਨੂੰ ਉੱਚਾ ਚੁੱਕਣ ਲਈ ਸਮਰਪਿਤ ਕਰ ਦਿੱਤਾ |