14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-05-2026

ਆਸਾਰਾਮ ਦੀ ਜਬਰ ਜਨਾਹ ਮਾਮਲੇ 'ਚ ਉਮਰ ਕੈਦ ਦੀ ਸਜ਼ਾ ਬਰਕਰਾਰ

Ad Position 21
repet_subhas-goyals [Copy P29]
ਅਜੀਤ ਡੈਸਕ 28-05-2026
ਜੋਧਪੁਰ, 27 ਮਈ (ਪੀ.ਟੀ.ਆਈ.)-ਨਾਬਾਲਗ ਨਾਲ ਜਬਰ ਜਨਾਹ ਮਾਮਲੇ 'ਚ ਸਜ਼ਾ ਕੱਟ ਰਹੇ ਆਸਾਰਾਮ ਬਾਪੂ ਦੀ ਸਜ਼ਾ 'ਤੇ ਜੋਧਪੁਰ ਹਾਈ ਕੋਰਟ ਨੇ ਅੱਜ ਆਪਣਾ ਅੰਤਿਮ ਅਤੇ ਵੱਡਾ ਫ਼ੈਸਲਾ ਸੁਣਾ ਦਿੱਤਾ ਹੈ | ਰਾਜਸਥਾਨ ਹਾਈ ਕੋਰਟ ਨੇ ਉਸ ਨੂੰ ਸਮੂਹਿਕ ਜਬਰ ਜਨਾਹ ਅਤੇ ਬੱਚੀ ਨਾਲ ਸਮੂਹਿਕ ਜਿਨਸੀ ਹਮਲੇ ਦੇ ਦੋਸ਼ਾਂ ਤੋਂ ਬਰੀ ਕਰ ਦਿੱਤਾ ਹੈ, ਜਦਕਿ ਨਾਬਾਲਗ ਨਾਲ ਜਬਰ ਜਨਾਹ ਲਈ ਉਸ ਦੀ ਸਜ਼ਾ ਨੂੰ ਬਰਕਰਾਰ ਰੱਖਿਆ ਹੈ, ਜਿਸ ਕਾਰਨ ਆਸਾਰਾਮ ਨੂੰ ਉਮਰ ਕੈਦ ਦੀ ਸਜ਼ਾ ਭੁਗਤਣੀ ਪਵੇਗੀ | ਜਸਟਿਸ ਅਰੁਣ ਮੋਂਗਾ ਅਤੇ ਜਸਟਿਸ ਯੋਗੇਂਦਰ ਕੁਮਾਰ ਪੁਰੋਹਿਤ ਦੇ ਡਿਵੀਜ਼ਨ ਬੈਂਚ ਨੇ ਆਸਾਰਾਮ ਨੂੰ ਆਈ.ਪੀ.ਸੀ. ਦੀ ਧਾਰਾ 376(ਡੀ) ਅਤੇ ਪੋਕਸੋ ਐਕਟ ਦੀਆਂ ਧਾਰਾਵਾਂ 5(ਜੀ)/6 ਦੇ ਦੋਸ਼ਾਂ ਤੋਂ ਬਰੀ ਕਰ ਦਿੱਤਾ ਹੈ¢ ਅਦਾਲਤ ਨੇ ਉਸ ਨੂੰ ਅਪਰਾਧਿਕ ਸਾਜਿਸ਼ ਨਾਲ ਸੰਬੰਧਿਤ ਆਈ.ਪੀ.ਸੀ. ਦੀ ਧਾਰਾ 120(ਬੀ) ਦੇ ਦੋਸ਼ਾਂ ਤੋਂ ਵੀ ਡਿਸਚਾਰਜ ਕਰ ਦਿੱਤਾ ਹੈ | ਹਾਲਾਂਕਿ, ਬੈਂਚ ਨੇ ਨਾਬਾਲਗ ਨਾਲ ਜਬਰ ਜਨਾਹ ਨਾਲ ਸੰਬੰਧਿਤ ਆਈ.ਪੀ.ਸੀ. ਦੀ ਧਾਰਾ 376(2)(ਐਫ) ਤਹਿਤ ਉਸ ਦੀ ਸਜ਼ਾ ਨੂੰ ਬਰਕਰਾਰ ਰੱਖਿਆ ਹੈ, ਜਿਸ ਨਾਲ ਹੇਠਲੀ ਅਦਾਲਤ ਵਲੋਂ ਦਿੱਤੀ ਗਈ ਉਮਰ ਕੈਦ ਦੀ ਸਜ਼ਾ ਬਰਕਰਾਰ ਰਹੇਗੀ |

Ad Position 22
No active advertisement
ਪਿਛਲੀ ਖ਼ਬਰ Virginia 'ਚ ਵੱਡਾ ਹਾਦਸਾ, ਭਾਰਤੀ ਮੂਲ ਦੀ ਔਰਤ ਦਾ ਗੋਲੀਆਂ ਮਾਰ ਕੇ ਕਤਲ, ਵੇਖੋ ਪ੍ਰਦੇਸਾਂ ਦੀਆਂ ਖ਼ਬਰਾਂ ਅਗਲੀ ਖ਼ਬਰ ਕਣਕ ਦਾ ਉਤਪਾਦਨ 1206.5 ਲੱਖ ਟਨ ਹੋਣ ਦਾ ਅਨੁਮਾਨ
Ad Position 24