ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

'ਆਪ' ਸਰਕਾਰ ਨੇ ਸੂਬੇ ਦੇ ਖੇਤਾਂ ਤੱਕ 21 ਹਜ਼ਾਰ ਕਿਊਸਿਕ ਪਾਣੀ ਪਹੁੰਚਾਇਆ-ਭਗਵੰਤ ਮਾਨ <br/>

Ad Position 21
No active advertisement
ਅਜੀਤ ਡੈਸਕ 29-05-2026

ਮੁੱਖ ਮੰਤਰੀ ਨੇ ਸੀਚੇਵਾਲ 'ਚ ਸੰਤ ਅਵਤਾਰ ਸਿੰਘ ਦੇ 38ਵੇਂ ਬਰਸੀ ਸਮਾਗਮ 'ਚ ਕੀਤੀ ਸ਼ਮੂਲੀਅਤ
ਜਲੰਧਰ/ਲੋਹੀਆਂ ਖਾਸ, 28 ਮਈ (ਜਤਿੰਦਰ ਪੰਮੀ, ਗੁਰਪਾਲ ਸਿੰਘ ਸ਼ਤਾਬਗੜ੍ਹ, ਕੁਲਦੀਪ ਸਿੰਘ ਖ਼ਾਲਸਾ)-ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੂਬੇ ਦੇ ਖੇਤਾਂ ਤੱਕ 21 ਹਜ਼ਾਰ ਕਿਊਸਿਕ ਪਾਣੀ ਪਹੁੰਚਾਇਆ ਹੈ, ਜੋ ਦੋ ਭਾਖੜਾ ਨਹਿਰਾਂ ਦੇ ਪਾਣੀ ਦੇ ਬਰਾਬਰ ਹੈ | ਪਿਛਲੇ ਚਾਰ ਸਾਲਾਂ ਦੌਰਾਨ ਸਾਡੇ ਵਲੋਂ ਵਾਤਾਵਰਨ ਸੰਭਾਲ ਲਈ ਲਗਾਤਾਰ ਕੀਤੀਆਂ ਕੋਸ਼ਿਸ਼ਾਂ ਸਦਕਾ 21 ਲੱਖ ਘਣ ਮੀਟਰ ਭੂ-ਜਲ ਰੀਚਾਰਜ ਹੋਇਆ ਹੈ, ਜਿਸ ਨਾਲ ਕਈ ਇਲਾਕਿਆਂ 'ਚ ਪਾਣੀ ਦਾ ਪੱਧਰ 2 ਤੋਂ 4 ਮੀਟਰ ਤੱਕ ਵਧਿਆ ਹੈ | ਇਹ ਪ੍ਰਗਟਾਵਾ ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਨੂੰ ਪਿੰਡ ਸੀਚੇਵਾਲ 'ਚ ਸੰਤ ਅਵਤਾਰ ਸਿੰਘ ਦੇ 38ਵੇਂ ਬਰਸੀ ਸਮਾਗਮ ਦੌਰਾਨ ਸ਼ਮੂਲੀਅਤ ਕਰਨ ਦੌਰਾਨ ਸੰਤ ਅਵਤਾਰ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਕੀਤਾ | ਸੰਤ ਅਵਤਾਰ ਸਿੰਘ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਸਿੱਖ ਧਰਮ ਦੇ ਪ੍ਰਚਾਰ ਅਤੇ ਪਿਆਰ, ਦਇਆ ਅਤੇ ਭਾਈਚਾਰੇ ਦਾ ਸੰਦੇਸ਼ ਦੇਣ ਲਈ ਬੇਮਿਸਾਲ ਸੇਵਾਵਾਂ ਨਿਭਾਈਆਂ | ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਵਿਚ ਵਿਸ਼ਵ-ਪੱਧਰੀ ਸਰਕਾਰੀ ਸਕੂਲ, ਹਸਪਤਾਲ, ਸੜਕਾਂ ਅਤੇ ਖੇਡ ਸਹੂਲਤਾਂ ਰਾਹੀਂ ਤੇਜ਼ੀ ਨਾਲ ਬਦਲਾਅ ਆ ਰਿਹਾ ਹੈ ਅਤੇ ਹੁਣ 'ਰੰਗਲਾ ਪੰਜਾਬ' ਦੇ ਰੰਗ ਨਜ਼ਰ ਆਉਣੇ ਸ਼ੁਰੂ ਹੋ ਗਏ ਹਨ | ਸਮਾਗਮ ਦੇ ਮੁੱਖ ਪੰਡਾਲ 'ਚ ਪੁੱਜਣ ਤੋਂ ਪਹਿਲਾਂ ਕਰੀਬ 12.30 ਵਜੇ ਮੁੱਖ ਮੰਤਰੀ ਨੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਦੇ ਨਾਲ ਸੰਤ ਅਵਤਾਰ ਸਿੰਘ ਮੈਮੋਰੀਅਲ ਹਾਕੀ ਸਟੇਡੀਅਮ ਵਿਚ ਲਾਏ ਗਏ ਨਵੇਂ ਐਸਟ੍ਰੋਟਰਫ ਦਾ ਵੀ ਉਦਘਾਟਨ ਕੀਤਾ | ਉਨ੍ਹਾਂ ਕਿਹਾ ਕਿ ਇਹ ਮਾਣ ਦੀ ਗੱਲ ਹੈ ਕਿ ਪ੍ਰਸਿੱਧ ਵਾਤਾਵਰਨ ਪ੍ਰੇਮੀ ਅਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ 'ਸੀਚੇਵਾਲ ਮਾਡਲ' ਦੇ ਪ੍ਰਤੀਕ ਬਣ ਚੁੱਕੇ ਹਨ | ਮੁੱਖ ਮੰਤਰੀ ਨੇ ਕਿਹਾ ਕਿ 38 ਸਾਲ ਪਹਿਲਾਂ ਇਹ ਥਾਂ ਰੇਤ ਦੇ ਟਿੱਬਿਆਂ ਨਾਲ ਢਕੀ ਹੋਈ ਸੀ | ਬਾਬਾ ਜੀ ਦੀ ਮਿਹਨਤ ਸਦਕਾ ਅੱਜ ਇਹ ਇਲਾਕਾ ਹਰਿਆ-ਭਰਿਆ ਬਣ ਗਿਆ ਹੈ | ਇਸ ਮੌਕੇ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ, 'ਆਪ' ਪੰਜਾਬ ਦੇ ਇੰਚਾਰਜ ਮੁਨੀਸ਼ ਸਿਸੋਦੀਆ, ਸੰਤ ਜਗਜੀਤ ਸਿੰਘ ਲੋਪੋਂ, ਸੰਤ ਪ੍ਰਗਟ ਨਾਥ, ਸੰਤ ਬਲਦੇਵ ਕ੍ਰਿਸ਼ਨ, ਸੰਤ ਅਮਰੀਕ ਸਿੰਘ ਖੁਖਰੈਣ, ਸੰਤ ਗੁਰਚਰਨ ਸਿੰਘ ਪੰਡਵਾਂ ਵਾਲੇ, ਸੰਤ ਗੁਰਮੇਜ਼ ਸਿੰਘ, ਸੰਤ ਸੁਖਜੀਤ ਸਿੰਘ ਸੀਚੇਵਾਲ, ਬਾਬਾ ਭੁਪਿੰਦਰ ਸਿੰਘ ਪਟਿਆਲਾ ਵਾਲੇ, ਬਾਬਾ ਜੀਤ ਸਿੰਘ ਹਰਿਆਣੇ ਤੋਂ, ਜਥੇਦਾਰ ਫਤਿਹ ਸਿੰਘ ਅÏੜ, ਬਾਬਾ ਦੀਪਕ ਸਿੰਘ, ਸੁਰਜੀਤ ਸਿੰਘ ਸ਼ੰਟੀ, ਸੰਤ ਬਾਬਾ ਸੁਖਜੀਤ ਸਿੰਘ ਸੀਚੇਵਾਲ, ਹਲਕਾ ਸ਼ਾਹਕੋਟ ਤੋਂ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ, ਨਕੋਦਰ ਹਲਕੇ ਤੋਂ ਵਿਧਾਇਕਾ ਇੰਦਰਜੀਤ ਕੌਰ ਮਾਨ, 'ਆਪ' ਇੰਚਾਰਜ ਪਰਮਿੰਦਰ ਸਿੰਘ ਪਿੰਦਰ ਪੰਡੋਰੀ, ਕਬੱਡੀ ਖਿਡਾਰੀ ਪਾਲਾ ਜਲਾਲਪੁਰ, ਜਸਵੀਰ ਸਿੰਘ ਜਲਾਲਪੁਰ, ਮਾਰਕੀਟ ਕਮੇਟੀ ਲੋਹੀਆਂ ਦੇ ਚੇਅਰਮੈਨ ਸਰਬਜੀਤ ਸਿੰਘ ਸਾਬ ਚਤਰੱਥ, ਹਰਜਿੰਦਰ ਸਿੰਘ ਸੀਚੇਵਾਲ, ਦਰਸ਼ਨ ਸਿੰਘ ਲੋਹੀਆਂ, ਕੁਲਦੀਪ ਸਿੰਘ ਮਰੋਕ, ਬਾਬਾ ਬਲਦੇਵ ਸਿੰਘ, ਸਰਪੰਚ ਜੋਗਾ ਸਿੰਘ, ਸਰਪੰਚ ਬੂਟਾ ਸਿੰਘ, ਕੁਲਿਵੰਦਰ ਸਿੰਘ, ਤਜਿੰਦਰ ਸਿੰਘ ਸਮੇਤ ਇਲਾਕੇ ਦੀ ਸੰਗਤਾਂ ਵੱਡੀ ਗਿਣਤੀ 'ਚ ਹਾਜ਼ਰ ਸਨ¢
ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ 'ਚ ਕੋਈ ਕਮਜ਼ੋਰੀ ਨਹੀਂ
ਮੁੱਖ ਮੰਤਰੀ ਨੇ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ 2026 ਬਾਰੇ ਕਿਹਾ ਕਿ ਸੰਤ ਸਮਾਜ ਨਾਲ ਵਿਚਾਰ-ਵਟਾਂਦਰਾ, ਅੰਮਿ੍ਤਸਰ ਤੇ ਚੰਡੀਗੜ੍ਹ ਵਿਚ ਮੀਟਿੰਗਾਂ ਅਤੇ ਵਕੀਲਾਂ ਤੇ ਸਾਬਕਾ ਜੱਜਾਂ ਨਾਲ ਸਲਾਹ ਮਸ਼ਵਰੇ ਤੋਂ ਬਾਅਦ ਰਾਜ ਸਰਕਾਰ ਨੇ ਬੇਅਦਬੀ ਖ਼ਿਲਾਫ਼ ਸਖ਼ਤ ਕਾਨੂੰਨ ਤਿਆਰ ਕੀਤਾ ਹੈ | ਜਿਸ ਵਿਚ ਕੋਈ ਕਮਜ਼ੋਰੀ ਨਹੀਂ ਛੱਡੀ ਗਈ | ਉਨ੍ਹਾਂ ਕਿਹਾ ਕਿ ਇਹ ਕਾਨੂੰਨ ਇਕ ਵੱਡਾ ਜ਼ੁਰਮ ਰੋਕੂ ਸਾਬਤ ਹੋਵੇਗਾ ਅਤੇ ਭਵਿੱਖ 'ਚ ਕੋਈ ਵੀ ਅਜਿਹਾ ਜ਼ੁਰਮ ਕਰਨ ਦੀ ਹਿੰਮਤ ਨਹੀਂ ਕਰੇਗਾ |
ਬੁੱਢੇ ਦਰਿਆ ਨੂੰ ਮੁੜ ਜੀਵੰਤ ਕਰਨ ਲਈ ਸਰਕਾਰ ਕਰ ਰਹੀ ਕੰਮ
ਮੁੱਖ ਮੰਤਰੀ ਨੇ ਦੱਸਿਆ ਕਿ ਸਰਕਾਰ ਬੁੱਢਾ ਦਰਿਆ ਨੂੰ ਮੁੜ ਜੀਵੰਤ ਕਰਨ ਅਤੇ ਉਥੇ ਸਾਫ਼ ਪਾਣੀ ਦਾ ਵਹਾਅ ਯਕੀਨੀ ਬਣਾਉਣ ਲਈ ਵੀ ਕੰਮ ਕਰ ਰਹੀ ਹੈ | ਇਸ ਸਾਲ ਪੰਜਾਬ ਨੇ ਨਹਿਰੀ ਪਾਣੀ ਦੀ ਵਰਤੋਂ 96 ਫ਼ੀਸਦੀ ਤੱਕ ਕੀਤੀ ਹੈ, ਜਿਸ ਨਾਲ ਕਿਸਾਨਾਂ ਨੂੰ ਵੱਡਾ ਲਾਭ ਮਿਲਿਆ ਹੈ | ਸਰਕਾਰ ਨੇ ਕਿਸਾਨਾਂ ਤੱਕ ਪਾਣੀ ਪਹੁੰਚਾਉਣ ਲਈ 14 ਹਜ਼ਾਰ ਕਿੱਲੋਮੀਟਰ ਪਾਈਪਲਾਈਨ ਤੇ ਖਾਲਾਂ ਬਣਾਈਆਂ ਹਨ | ਨਹਿਰਾਂ ਅਤੇ ਦਰਿਆਵਾਂ 'ਚ ਰੀਚਾਰਜ ਪੁਆਇੰਟ ਵੀ ਬਣਾਏ ਗਏ ਹਨ ਜਿਸ ਨਾਲ ਭੂ-ਜਲ ਦਾ ਪੱਧਰ 2 ਤੋਂ 4 ਮੀਟਰ ਤੱਕ ਵਧਿਆ ਹੈ |

Ad Position 22
No active advertisement
ਪਿਛਲੀ ਖ਼ਬਰ ਦਿੱਲੀ, ਹਰਿਆਣਾ ਤੇ ਤਿ੍ਪੁਰਾ ਨੂੰ ਵੀ ਮਿਲੇ ਭਾਜਪਾ ਦੇ ਨਵੇਂ ਪ੍ਰਧਾਨ <br/> ਅਗਲੀ ਖ਼ਬਰ ਭਾਰਤ-ਚੀਨ ਸੰਬੰਧਾਂ ਨੂੰ ਮੁੜ ਨਵਿਆਉਣ ਦੀ ਦਿਸ਼ਾ 'ਚ ਅੱਗੇ ਵਧਣ ਨੰੂ ਲੈ ਕੇ ਬਣੀ ਸਹਿਮਤੀ <br/>
Ad Position 24
No active advertisement